ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਬਰਾਬਰ ਸਮਰੱਥ ਬਣਾਉਣ ਅਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਧਾਉਣ ਦੇ ਉਦੇਸ਼ ਨਾਲ ਸਮੁੱਚੇ ਸਰਕਾਰੀ ਸਕੂਲਾਂ ਵਿਚ ਸਮਾਜਿਕ ਸਿੱਖਿਆ ਦਾ ਵਿਸ਼ਾ ਅੰਗਰੇਜ਼ੀ ਮਾਧਿਅਮ ’ਚ ਪੜ੍ਹਾਉਣ ਦੀ ਇਜ਼ਾਜਤ ਦੇ ਦਿੱਤੀ ਹੈ।

ਅੱਜ ਏਥੇ ਸਟੇਟ ਕੌਂਸਲ ਆਫ ਐਜੂਕੇਸ਼ਨ ਰੀਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਪੰਜਾਬ ਦੇ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਕੌਂਸਲ ਦੇ ਡਾਇਰੈਕਟਰ ਨੇ ਇਸ ਸਬੰਧ ਵਿਚ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇਕ ਪੱਤਰ ਜਾਰੀ ਕਰ ਦਿੱਤਾ ਹੈ।
ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਵਿਚ ਸਾਇੰਸ ਅਤੇ ਹਿਸਾਬ ਨੂੰ ਪਹਿਲਾਂ ਹੀ ਅੰਗਰੇਜ਼ੀ ਮਾਧਿਅਮ ਵਿਚ ਪੜ੍ਹਾਇਆ ਜਾ ਰਿਹਾ ਹੈ ਅਤੇ ਹੁਣ ਸਮਾਜਿਕ ਸਿੱਖਿਆ ਨੂੰ ਵੀ ਸਮੁੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਦੀ ਆਗਿਆ ਦਿੱਤੀ ਗਈ ਹੈ।

ਇਸ ਦੇ ਨਾਲ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਅੰਗਰੇਜ਼ੀ ਮਾਧਿਅਮ ਕੇਵਲ ਵਿਦਿਆਰਥੀਆਂ ਵੱਲੋਂ ਆਪਸ਼ਨ ਦੇਣ ’ਤੇ ਹੀ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਦਿਆਰਥੀ ਨੂੰ ਇਸ ਵਾਸਤੇ ਮਜ਼ਬੂਰ ਨਹੀਂ ਕੀਤਾ ਜਾਵੇਗਾ। ਇਸ ਫੈਸਲੇ ਨਾਲ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਵਿਚ ਕਾਫ਼ੀ ਵਾਧਾ ਹੋਣ ਦੀ ਸੰਭਾਵਨਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੋ ਗਈ ਬਹਿਜਾ ਬਹਿਜਾ – ਹੁਣ ਹੋਣਗੇ ਪ੍ਰਾਈਵੇਟ ਸਕੂਲ ਫੇਲ , ਸਰਕਾਰ ਨੇ ਕਰਤਾ ਇਹ ਵੱਡਾ ਐਲਾਨ
ByadminMay 15, 2020Comments Off on ਹੋ ਗਈ ਬਹਿਜਾ ਬਹਿਜਾ – ਹੁਣ ਹੋਣਗੇ ਪ੍ਰਾਈਵੇਟ ਸਕੂਲ ਫੇਲ , ਸਰਕਾਰ ਨੇ ਕਰਤਾ ਇਹ ਵੱਡਾ ਐਲਾਨ
Previous Postਕਰੋਨਾ ਬਾਰੇ ਹੁਣ ਹੋਇਆ ਇਹ ਵੱਡਾ ਖੁਲਾਸਾ ਇਸ ਤਰਾਂ ਨਾਲ ਵੀ ਫੈਲ ਸਕਦਾ ਹੈ ਕਰੋਨਾ
Next Postਭਾਰਤ ਅਤੇ ਵੀਅਤਨਾਮ ਦੇ ਮੋਢੇ 'ਤੇ ਰੱਖ ਬੰਦੂਕ - ਚੀਨ ਨੂੰ ਸਬਕ ਸਿਖਾਉਣ ਲਈ ਅਮਰੀਕਾ ਨੇ ਖਿੱਚੀ ਤਿਆਰੀ