=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੋ ਗਿਆ ਵੱਡਾ ਐਲਾਨ ਪ੍ਰਾਈਵੇਟ ਸਕੂਲਾਂ ਲਈ, ਸਾਰੇ ਪਾਸੇ ਛਾਈ ਖੁਸ਼ੀ , ਨਜਾਰਾ ਆ ਗਿਆ

ਵੱਡਾ ਐਲਾਨ ਪ੍ਰਾਈਵੇਟ ਸਕੂਲਾਂ ਲਈ-

ਪੰਜਾਬ ਵਿਚ ਕੁੱਝ ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੇ ਆਰਥਿਕ ਸ਼ੋਸ਼ਣ ਸਬੰਧੀ ਮਿਲੀਆਂ ਰਿਪੋਰਟਾਂ ‘ਤੇ ਸਖਤ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਵਿੱਚ ਸਥਿਤ ਸੀ.ਬੀ.ਐੱਸ.ਈ./ਆਈ.ਸੀ.ਐੱਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਸਾਰੇ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ

ਕਿ ਉਹ ਮਾਪਿਆਂ ਨੂੰ ਸਕੂਲ ਵੱਲੋਂ ਸੁਝਾਈ ਗਈ ਦੁਕਾਨ/ਫਰਮ ਤੋਂ ਕਿਤਾਬਾਂ ਜਾਂ ਵਰਦੀਆਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਸਕੂਲ ਦੀ ਹਦੂਦ ਵਿੱਚ ਕਿਤਾਬਾਂ ਅਤੇ ਵਰਦੀਆਂ ਦੀ ਵਿੱਕਰੀ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ।

ਇਸ ਸਬੰਧੀ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਕੂਲ ਵੱਲੋਂ ਲਗਾਈ ਗਈ ਵਰਦੀ ਘੱਟੋ-ਘੱਟ ਤਿੰਨ ਸਾਲ ਲਈ ਲਾਗੂ ਰਹੇਗੀ ਅਤੇ ਇਸ ਸਮੇਂ ਦੌਰਾਨ ਵਰਦੀ ਦੇ ਰੰਗ ਅਤੇ ਡਿਜ਼ਾਈਨ ਵਿੱਚ ਕਿਸੇ ਕਿਸਮ ਦੀ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ।

ਵਰਦੀ ਦੇ ਰੰਗ, ਡਿਜ਼ਾਈਨ, ਟੈਕਸਚਰ/ਮਟੀਰੀਅਲ ਆਦਿ ਸਬੰਧੀ ਸਾਰੀ ਜਾਣਕਾਰੀ ਸਕੂਲ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀ ਜਾਵੇ ਤਾਂ ਜੋ ਮਾਪਿਆਂ ਵੱਲੋਂ ਰੈਡੀਮੇਡ ਵਰਦੀ ਕਿਸੇ ਵੀ ਥਾਂ ਤੋਂ ਖਰੀਦੀ ਜਾ ਸਕੇ ਜਾਂ ਆਪਣੀ ਲੋੜ ਮੁਤਾਬਕ ਸਿਲਵਾਈ ਜਾ ਸਕੇ।

ਸਕੂਲਾਂ ਨੂੰ ਜਾਰੀ ਕੀਤੀਆਂ ਹਦਾਇਤਾਂ ਇਹ ਵੀ ਸਪਸ਼ਟ ਕਰਦੀਆਂ ਹਨ ਕਿ ਕਈ ਸਕੂਲ ਵੱਲੋਂ ਪਿਛਲੇ ਸਾਲ ਦੇ ਸਿਲੇਬਸ ਵਿੱਚ ਕੁੱਝ ਤਬਦੀਲੀ ਦੱਸ ਕੇ ਕਈ ਪ੍ਰਾਈਵੇਟ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਖਰੀਦਣ ਲਈ ਜ਼ੋਰ ਪਾਇਆ ਜਾਂਦਾ ਹੈ ਜਦਕਿ ਬੋਰਡ ਵੱਲੋਂ ਸਿਲੇਬਸ ਵਿੱਚ ਅਜਿਹੀ ਕੋਈ ਤਬਦੀਲੀ ਨਹੀਂ ਕੀਤੀ ਗਈ ਹੁੰਦੀ।

ਇਹ ਸਭ ਕੁੱਝ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੂਰਖ ਬਣਾਉਣ ਲਈ ਕੀਤਾ ਜਾਂਦਾ ਹੈ ਤਾਂ ਜੋ ਉਹ ਸੈਕੰਡ ਹੈਂਡ ਕਿਤਾਬਾਂ ਨਾ ਖ਼ਰੀਦ ਸਕਣ ਅਤੇ ਨਵੀਆਂ ਕਿਤਾਬਾਂ ਉੱਤੇ ਖਰਚਾ ਕੀਤਾ ਜਾ ਸਕੇ।




error: Content is protected !!