ਸਾਵਧਾਨ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਚਿਤਾਵਨੀ
ਚੰਡੀਗੜ੍ਹ : ਇਸ ਸਮੇਂ ਦੇਸ਼ ‘ਚ ਵੈਸਟਰਨ ਡਿਸਟਰਬੈਂਸ ਐਕਟਿਵ ਹੈ। ਇਸ ਕਾਰਨ ਦੇਸ਼ ਦੇ ਪਹਾੜੀ ਇਲਾਕੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਨਾਲ ਹੀ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ ਵੀ ਮੌਸਮ ਖਰਾਬ ਹੋ ਸਕਦਾ ਹੈ। ਇਨ੍ਹਾਂ ਸੂਬਿਆਂ ਦੇ ਲਈ ਮੌਸਮ ਵਿਭਾਗ ਨੇ ਓਰੈਂਜ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਘਰਾਂ ਨੂੰ ਬਾਹਰ ਨਾ ਨਿਕਲਣ ਦੀ ਚਿਤਾਵਨੀ ਦਿੱਤੀ ਗਈ ਹੈ। ਕੋਰੋਨਾ ਮਹਾਂਮਾਰੀ ਦੌਰਾਨ ਮੌਸਮ ਵਿਭਾਗ ਦੀ ਇਕ ਚਿਤਾਵਨੀ ਨੇ 8 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਚਿੰਤਾ ਵਧਾ ਦਿੱਤੀ ਹੈ।
ਆਉਣ ਵਾਲਾ ਹੈ ਚੱਕਰਵਾਤੀ ਤੂਫਾਨ
ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਸ਼ਾਮ ਨੂੰ ਬੰਗਾਲ ਦਾ ਖਾੜੀ ‘ਚ ਇਕ ਚੱਕਰਵਾਤੀ ਤੂਫਾਨ ਐਮਫਨ ਆਵੇਗਾ, ਜਿਸ ਦੇ ਚੱਲਦਿਆਂ ਅੰਡੇਮਾਨ-ਨਿਕੋਬਾਰ, ਓਡਿਸ਼ਾ ਅਤੇ ਪੱਛਮੀ ਬੰਗਾਲ ‘ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ ਮਛੇਰਿਆਂ ਨੂੰ ਬੰਗਾਲ ਦੀ ਖਾੜੀ ਦੇ ਦੱਖਣੀ ਅਤੇ ਕੇਂਦਰੀ ਇਲਾਕੇ ਦੇ ਸਮੁੰਦਰ ‘ਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਨਾਲ ਹੀ ਜਿਹੜੇ ਮਛੇਰੇ ਸਮੁੰਦਰ ਦੇ ਇਨ੍ਹਾਂ ਇਲਾਕਿਆਂ ‘ਚ ਗਏ ਹਨ,
ਉਨ੍ਹਾਂ ਨੂੰ ਵੀ ਤੁਰੰਤ ਵਾਪਸ ਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਇਲਾਕਿਆਂ ‘ਚ ਵੀ ਚੱਕਰਵਾਤੀ ਤੂਫਾਨ ਐਮਫਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ