ਪੰਜਾਬ ਚ ਇਸ ਜਗ੍ਹਾ ਤੋਂ ਕਰੋਨਾ ਪੌਜੇਟਿਵ ਚੋਰ ਹੋਇਆ ਫਰਾਰ
ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਆਈਸੋਲੇਸ਼ਨ ਵਾਰਡ ‘ਚੋਂ ਇੱਕ ਕੋਰੋਨਾ ਪੌਜ਼ੇਟਿਵ ਚੋਰ ਫਰਾਰ ਹੋ ਗਿਆ ਹੈ। ਜੇਰੇ ਇਲਾਜ ਪ੍ਰਤਾਪ ਸਿੰਘ ਨਾਮ ਦੇ ਮੁਲਜ਼ਮ ਦੀ ਰਿਪੋਰਟ ‘ਚ ਕੋਰੋਨਾਵਾਇਰਸ ਪੌਜ਼ੇਟਿਵ ਪਾਇਆ ਗਿਆ ਸੀ, ਜਿਸ ਤੋਂ ਬਾਅਦ ਬੀਤੇ ਕੱਲ੍ਹ ਉਸ ਨੂੰ ਜੇਲ ‘ਚੋਂ ਲਿਆ ਕੇ ਗੁਰੂ ਨਾਨਕ ਹਸਪਤਾਲ ਭਰਤੀ ਕਰਵਾਇਆ ਸੀ।
ਦੇਰ ਰਾਤ ਕਰੀਬ 10.30 ਵਜੇ ਉਹ ਹਸਪਤਾਲ ‘ਚੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਹਸਪਤਾਲ ਸਟਾਫ ਤੇ ਸਥਾਨਕ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਹੁਣ ਪੁਲਿਸ ਦੀਆਂ ਟੀਮਾਂ ਉਸ ਦੀ ਭਾਲ ‘ਚ ਲੱਗੀਆਂ ਹੋਈਆਂ ਹਨ। ਥਾਣਾ ਮਜੀਠਾ ਦੇ ਐਸਐਚਓ ਨੇ ਉਸ ਦੇ ਫਰਾਰ ਹੋਣ ਦੀ ਪੁਸ਼ਟੀ ਕੀਤੀ ਹੈ। ਪ੍ਰਤਾਪ ਸਿੰਘ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 6 ਮਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ