ਆਈ ਤਾਜ਼ਾ ਵੱਡੀ ਖਬਰ
ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੇਸ਼ ਅੰਦਰ ਆਏ ਦਿਨ ਹੀ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾ ਰਹੇ ਹਨ। ਜਿਸ ਨਾਲ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ ਅਤੇ ਦੇਸ਼ ਅੰਦਰ ਵੀ ਸਭ ਕੁਝ ਸਹੀ ਰੱਖਿਆ ਜਾ ਸਕੇ। ਸਰਕਾਰ ਵੱਲੋਂ ਜਿਥੇ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾ ਰਹੇ ਹਨ। ਉੱਥੇ ਹੀ ਵਾਹਨ ਚਾਲਕਾਂ ਦੇ ਵਾਹਨ ਨੂੰ ਵੀ ਸੁ-ਰੱ-ਖਿ-ਅ-ਤ ਰੱਖਣ ਵਾਸਤੇ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਗਏ ਹਨ। ਜਿਸ ਸਦਕਾ ਵਾਹਨ ਚਾਲਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲਾਂ ਹੀ ਕੀਤਾ ਜਾ ਸਕੇ। ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਿਉਂਕੇ ਗੰਧਲੇ ਹੋ ਰਹੇ ਵਾਤਾਵਰਨ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਸ਼ਿਕਾਰ ਵੀ ਹੋਣਾ ਪੈ ਰਿਹਾ ਹੈ।
ਹੁਣ ਬਗੈਰ ਪ੍ਰਦੂਸ਼ਣ ਸਰਟੀਫਿਕੇਟ ਤੇ ਪੈਟਰੋਲ ਪੰਪ ਤੇ ਜਾਣ ਉੱਪਰ 10 ਹਜ਼ਾਰ ਰੁਪਏ ਦਾ ਜੁਰਮਾਨਾ ਕੀਤੇ ਜਾਣ ਬਾਰੇ ਇਥੋਂ ਇਹ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿਚ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਦਿੱਲੀ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਦਿੱਲੀ ਟਰਾਂਸਪੋਰਟ ਵਿਭਾਗ ਦੇ ਡਿਪਟੀ ਕਮਿਸ਼ਨਰ ਅਨੁਜ ਭਾਰਤੀ ਵੱਲੋਂ ਵੀ ਕੁਝ ਸਖਤ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ। ਜਿਸ ਸਦਕਾ ਸਾਰੇ ਵਾਹਨ ਚਾਲਕਾਂ ਦੇ ਵਾਹਨ ਦੇ ਪ੍ਰਦੂਸ਼ਣ ਸਰਟੀਫਿਕੇਟ ਦੀ ਚੈਕਿੰਗ ਕੀਤੀ ਜਾਵੇਗੀ।
ਦਿੱਲੀ ਵਿਚ ਹੁਣ ਸਾਰੇ ਪੈਟਰੋਲ ਪੰਪ ਉੱਪਰ ਪ੍ਰਦੂਸ਼ਣ ਸਰਟੀਫਿਕੇਟ ਚੈੱਕ ਕਰਨ ਵਾਸਤੇ ਚੈਕਿੰਗ ਟੀਮਾਂ ਨੂੰ ਤੈਨਾਤ ਕਰਨ ਦਾ ਹੁਕਮ ਸਰਕਾਰ ਵੱਲੋਂ ਜਾਰੀ ਕਰ ਦਿਤਾ ਗਿਆ ਹੈ। ਹੁਣ ਜੋ ਵੀ ਵਾਹਨ ਚਾਲਕ ਪੈਟਰੋਲ ਪੰਪ ਉੱਪਰ ਪੈਟਰੋਲ ਪਵਾਉਣ ਲਈ ਆਉਣਗੇ, ਉਨ੍ਹਾਂ ਕੋਲ ਪ੍ਰਦੂਸ਼ਣ ਸਰਟੀਫਿਕੇਟ ਦਾ ਹੋਣਾ ਲਾਜ਼ਮੀ ਕੀਤਾ ਗਿਆ ਹੈ। ਅਗਰ ਉਨ੍ਹਾਂ ਕੋਲ ਪ੍ਰਦੂਸ਼ਣ ਸਰਟੀਫਿਕੇਟ ਨਹੀਂ ਰੱਖਿਆ ਜਾਵੇਗਾ ਤਾਂ ਇਸ ਕਾਰਨ ਉਨ੍ਹਾਂ ਨੂੰ 10 ਹਜ਼ਾਰ ਰੁਪਏ ਦਾ ਚਲਾਨ ਕੀਤਾ ਜਾਵੇਗਾ।
ਸਰਕਾਰ ਵੱਲੋਂ ਲਾਗੂ ਨਿਯਮ ਦੇ ਮੁਤਾਬਕ ਦਿੱਲੀ ਵਿਚ ਜਿਥੇ ਟਰਾਂਸਪੋਰਟ ਵਿਭਾਗ ਦੀਆਂ ਟੀਮਾਂ ਵੱਲੋਂ ਪੈਟਰੋਲ ਪੰਪਾਂ ਉਪਰ ਪ੍ਰਦੂਸ਼ਣ ਸਰਟੀਫਿਕੇਟ ਚੈੱਕ ਕੀਤੇ ਜਾਣਗੇ। ਉੱਥੇ ਹੀ ਇਸ ਨਾਲ ਲੋਕਾਂ ਨੂੰ ਵੀ ਪ੍ਰਦੂਸ਼ਣ ਸਰਟੀਫਿਕੇਟ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਸ ਆਦੇਸ਼ ਦੀ ਉਲੰਘਣਾ ਕਰਨ ਵਾਲਿਆਂ ਨੂੰ 10 ਹਜ਼ਾਰ ਤੱਕ ਦੇ ਜੁਰਮਾਨੇ ਦਾ ਭੁਗਤਾਨ ਕਰਨਾ ਪਵੇਗਾ।
Home ਤਾਜਾ ਜਾਣਕਾਰੀ ਹੋ ਜਾਵੋ ਸਾਵਧਾਨ ਬਗੈਰ ਪ੍ਰਦੂਸ਼ਣ ਸਰਟੀਫਿਕੇਟ ਦੇ ਪਟਰੋਲ ਪੰਪ ਦੇ ਗਏ ਤਾਂ ਹੋਵੇਗਾ 10 ਹਜਾਰ ਜੁਰਮਾਨਾ ਏਥੇ ਹੋ ਗਿਆ ਐਲਾਨ
ਤਾਜਾ ਜਾਣਕਾਰੀ