=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੋ ਜਾਵੋ ਸਾਵਧਾਨ – ਹੁਣੇ ਪੰਜਾਬ ਚ ਇਸ ਜਗ੍ਹਾ ਆਤਿਸ਼ਬਾਜ਼ੀ ਅਤੇ ਪਟਾਕੇ ਹੋਏ ਬੈਨ, ਦੀਵਾਲੀ ਤੇ ਨਹੀ ਚਲੇਗਾ ਇਕ ਵੀ ਪਟਾਕਾ

ਇਸ ਜਗ੍ਹਾ ਆਤਿਸ਼ਬਾਜ਼ੀ ਅਤੇ ਪਟਾਕੇ ਹੋਏ ਬੈਨ

ਉਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਸ਼ਹਿਰ ਦੀ ਹਦੂਦ ਅੰਦਰ ਤੇ ਮਿਉਂਸੀਪਲ ਕਮੇਟੀ ਦੀ ਹਦੂਦ ਦੇ ਬਾਹਰ 20 ਕਿਲੋਮੀਟਰ ਦੇ ਖੇਤਰ ‘ਚ 24 ਅਕਤੂਬਰ ਤੋਂ ਲੈ ਕੇ 30 ਨਵੰਬਰ ਤੱਕ ਪਟਾਕੇ ਅਤੇ ਅਤਿਸ਼ਬਾਜ਼ੀ ਚਲਾਉਣ ‘ਤੇ ਸਖਤੀ ਨਾਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਡਾਕਟਰ ਚਾਰੂਮਿਤਾ ਪੀ.ਸੀ.ਐੱਸ, ਐੱਸ. ਡੀ. ਐੱਮ. ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜਾ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ, ਜਿਸ ਸੰਬੰਧੀ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੀਆਂ ਸੰਗਤਾਂ ਲਈ ਟੈਂਟ ਸਿਟੀ ਆਦਿ ਬਣਾਏ ਗਏ ਹਨ ।

ਇਸ ਤੋਂ ਇਲਾਵਾ ਦੀਵਾਲੀ ਦਾ ਦਿਹਾੜਾ ਵੀ ਆ ਗਿਆ ਹੈ ਅਤੇ ਚਲਾਈ ਗਈ ਆਤਿਸ਼ਬਾਜੀ ਤੇ ਵੱਡੇ ਪਟਾਕਿਆਂ ਆਦਿ ਨਾਲ ਅੱਗ ਲੱਗਣ ਦਾ ਖਦਸ਼ਾ ਪੈਦਾ ਹੋ ਸਕਦਾ ਹੈ ਅਤੇ ਕੋਈ ਵੀ ਅਣਸੁਖਾਵੀ ਘਟਨਾ ਵਾਪਰ ਸਕਦੀ ਹੈ ।ਆਮ ਜਨਤਾ ਨੂੰ ਇਸ ਹੁਕਮ ਦੀ ਪਾਲਣਾ ਕਰਨ ਲਈ ਸ਼ਹਿਰ ਦੇ ਆਲੇ ਦੁਆਲੇ ਇਹਨਾਂ ਹੁਕਮਾਂ ਦੇ ਪੋਸਟਰ ਲਗਾਏ ਜਾ ਰਹੇ ਹਨ ।

ਇੱਥੇ ਇਹ ਗੱਲ ਦੱਸਣਯੋਗ ਹੈ ਕਿ ਬੀਤੀ ਰਾਤ ਇੱਥੇ ਪੂਡਾ ਕਾਲੌਨੀ ਨੇੜੇ ਬੀਤੇ ਦਿਨ ਟੈਂਟ ਸਿਟੀ ‘ਚ ਅੱਗ ਲੱਗ ਗਈ ਸੀ, ਜਿਸ ਨਾਲ ਭਗਦੜ ਮੱਚ ਗਈ ਸੀ ਤੇ ਟੈਂਟ ਦੇ ਬਣਾਏ ਦੋ ਵੱਡੇ ਹਾਲ ਸੜ ਗਏ ਸਨ। ਜਿਸ ਕਾਰਨ ਪਾਬੰਦੀ ਦੇ ਇਹ ਹੁਕਮ 30 ਨਵੰਬਰ ਤੱਕ ਜਾਰੀ ਰਹਿਣਗੇ ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |




error: Content is protected !!