BREAKING NEWS
Search

ਅਕਾਲੀ ਦਲ ਦੇ ਇਸ ਵੱਡੇ ਲੀਡਰ ਨੂੰ ਕਰਾਇਆ ਗਿਆ ਹਸਪਤਾਲ ਦਾਖਲ – ਸੁਖਬੀਰ ਬਾਦਲ ਵੀ ਪਹੁੰਚੇ ਪਤਾ ਲੈਣ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਹਾਸਲ ਕੀਤਾ ਗਿਆ ਹੈ। ਉਥੇ ਹੀ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਜਿੱਤ ਹਾਸਲ ਕਰਨ ਲਈ ਦਿਨ-ਰਾਤ ਅੱਡੀ-ਚੋਟੀ ਦਾ ਜ਼ੋਰ ਲਗਾਇਆ ਗਿਆ ਸੀ ਅਤੇ ਵਿਧਾਇਕਾਂ ਵੱਲੋਂ ਵੀ ਹੋਣ ਵਾਲੀਆਂ ਇਨ੍ਹਾਂ ਚੋਣਾਂ ਵਿੱਚ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਬਹੁਤ ਸਾਰੇ ਹੱਥਕੰਡੇ ਵੀ ਅਪਣਾਏ ਗਏ ਸਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰ ਕਈ ਮਾਮਲਿਆਂ ਦੇ ਵਿਚ ਵੀ ਫਸੇ ਹੋਏ ਨਜ਼ਰ ਆਏ, ਜਿਸ ਕਾਰਨ ਉਹ ਚਰਚਾ ਵਿਚ ਬਣ ਗਏ।

ਉੱਥੇ ਹੀ ਵੱਖ-ਵੱਖ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ ਜਿੱਥੇ ਆਮ ਆਦਮੀ ਪਾਰਟੀ ਉੱਪਰ ਉਨ੍ਹਾਂ ਵੱਲੋਂ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਕੁਝ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਖਬਰਾਂ ਵਿੱਚ ਆ ਜਾਂਦੇ ਹਨ। ਅਕਾਲੀ ਦਲ ਦੇ ਇਸ ਵੱਡੇ ਲੀਡਰ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਅਤੇ ਸੁਖਬੀਰ ਬਾਦਲ ਵੱਲੋਂ ਵੀ ਪਹੁੰਚ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਦੀ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਇਲਾਜ ਵਾਸਤੇ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਦਾਖਲ ਕਰਾਇਆ ਗਿਆ ਹੈ।

ਕਿਉਂਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੂੰ ਸਿਹਤ ਸਬੰਧੀ ਮੁਸ਼ਕਲਾਂ ਆ ਰਹੀਆਂ ਹਨ ਜਿਸ ਦੇ ਚੱਲਦੇ ਹੋਏ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਇਸ ਸਮੇਂ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਜਿਸ ਦੀ ਇਕ ਤਸਵੀਰ ਵੀ ਉਹਨਾਂ ਵੱਲੋਂ ਸਾਂਝੀ ਕੀਤੀ ਗਈ ਸੀ। ਉਨ੍ਹਾਂ ਦੇ ਬਿਮਾਰ ਹੋਣ ਦੀ ਜਾਣਕਾਰੀ ਮਿਲਦੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਾਬਕਾ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੀ ਸਿਹਤ ਦਾ ਹਾਲ-ਚਾਲ ਜਾਣਿਆ ਗਿਆ ਹੈ।

ਜਿਸ ਬਾਬਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਸਪਤਾਲ ਗਏ ਸਨ। ਉਸ ਸਮੇਂ ਉਨ੍ਹਾਂ ਦੇ ਨਾਲ ਕੁਝ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਉਨ੍ਹਾਂ ਵੱਲੋਂ ਹਸਪਤਾਲ ਵਿੱਚ ਜਿਥੇ ਡਾਕਟਰਾਂ ਨਾਲ ਉਨ੍ਹਾਂ ਦੀ ਸਿਹਤ ਸਬੰਧੀ ਗੱਲਬਾਤ ਕੀਤੀ ਗਈ ਹੈ ਉਥੇ ਹੀ ਸੋਸ਼ਲ ਮੀਡੀਆ ਉਪਰ ਇਕ ਤਸਵੀਰ ਸਾਂਝੀ ਕਰਦੇ ਹੋਏ ਉਹਨਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਅਰਦਾਸ ਕੀਤੀ ਹੈ।



error: Content is protected !!