BREAKING NEWS
Search

ਅਕਾਲੀ ਦਲ ਨੂੰ ਲਗਿਆ ਵੱਡਾ ਝਟਕਾ, ਹੋਈ ਇਸ ਸੀਨੀਅਰ ਆਗੂ ਦੀ ਮੌਤ

ਆਈ ਤਾਜ਼ਾ ਵੱਡੀ ਖਬਰ

ਆਏ ਦਿਨ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਵੱਖ-ਵੱਖ ਖੇਤਰਾਂ ਦੇ ਨਾਲ ਜੁੜੀਆਂ ਹੋਈਆਂ ਇਹ ਦੁਖਦਾਈ ਖਬਰਾਂ ਵੱਖ ਵੱਖ ਖੇਤਰਾਂ ਦੇ ਉਪਰ ਗਹਿਰਾ ਅਸਰ ਪਾਉਂਦੀਆਂ ਹਨ। ਜਿਸ ਦਾ ਅਸਰ ਪੰਜਾਬ ਦੇ ਹਲਾਤਾਂ ਤੇ ਵੀ ਪੈਂਦਾ ਹੈ। ਪੰਜਾਬ ਦੇ ਰਾਜਨੀਤਿਕ ਖੇਤਰ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਰਾਜਨੀਤਿਕ ਸਖ਼ਸ਼ੀਅਤਾਂ ਜਿਥੇ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉਥੇ ਹੀ ਵਾਪਰ ਰਹੇ ਵੱਖ-ਵੱਖ ਸੜਕ ਹਾਦਸਿਆਂ ਵਿਚ, ਬਿਮਾਰੀਆਂ ਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦਾ ਵੀ ਸ਼ਿਕਾਰ ਹੋ ਰਹੀਆਂ ਹਨ। ਅਜਿਹੀਆਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਅਕਾਲੀ ਦਲ ਨੂੰ ਲਗਿਆ ਵੱਡਾ ਝਟਕਾ, ਹੋਈ ਇਸ ਸੀਨੀਅਰ ਆਗੂ ਦੀ ਮੌਤ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜਿਲਾ ਸ਼ਹੀਦ ਭਗਤ ਸਿੰਘ ਦੇ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲਈ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਬੰਗਾ ,ਨਗਰ ਕੌਂਸਲ ਬੰਗਾ ਦੇ ਸਾਬਕਾ ਪ੍ਰਧਾਨ ਅਤੇ ਵਰਕਿੰਗ ਕਮੇਟੀ ਮੈਂਬਰ ਹਰਜਗਦੀਸ਼ ਸਿੰਘ ਮਾਨ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਜਿੱਥੇ ਬੰਗਾ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਵਰਕਰਾਂ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਦੱਸ ਦਈਏ ਕਿ ਨਗਰ ਕੌਂਸਲ ਬੰਗਾ ਦੇ ਸਾਬਕਾ ਪ੍ਰਧਾਨ ਤੇ ਵਰਕਿੰਗ ਕਮੇਟੀ ਮੈਂਬਰ ਹਰਜਗਦੀਸ਼ ਸਿੰਘ ਮਾਨ ਸਾਬਕਾ ਵਿਧਾਇਕ ਹਰਗੁਰਅਨਾਦ ਸਿੰਘ ਮਾਨ ਦੇ ਬੇਟੇ ਸਨ। ਪਰਿਵਾਰ ਵੱਲੋਂ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੀਆਂ ਹੋਈਆਂ ਹਸਤੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

ਜਿੱਥੇ ਵੱਖ-ਵੱਖ ਆਗੂਆਂ ਵਲੋਂ ਦੁਖ ਪ੍ਰਗਟ ਕੀਤਾ ਗਿਆ , ਉੱਥੇ ਹੀ ਨਗਰ ਕੌਂਸਲ ਬੰਗਾ ਦੇ ਸਾਬਕਾ ਪ੍ਰਧਾਨ ਤੇ ਵਰਕਿੰਗ ਕਮੇਟੀ ਮੈਂਬਰ ਹਰਜਗਦੀਸ਼ ਸਿੰਘ ਮਾਨ ਦੇ ਦੇਹਾਂਤ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਉਨ੍ਹਾਂ ਦੇ ਪਰਿਵਾਰ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।



error: Content is protected !!