ਆਈ ਤਾਜ਼ਾ ਵੱਡੀ ਖਬਰ

ਇਸ ਵੇਲੇ 2022 ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਭ ਸਿਆਸੀ ਪਾਰਟੀਆਂ ਵੱਲੋਂ ਬਹੁਤ ਸਾਰੇ ਵਾਅਦੇ ਕੀਤੇ ਜਾ ਰਹੇ ਹਨ ਅਤੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਸ ਸਦਕਾ ਉਹਨਾਂ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਜਿੱਤ ਹਾਸਲ ਹੋ ਸਕੇ। ਜਿੱਥੇ ਸਾਰੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਸਰੀ ਪਾਰਟੀ ਉਪਰ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ। ਆਏ ਦਿਨ ਹੀ ਵੱਖ-ਵੱਖ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਹੁਣ ਅਚਾਨਕ ਸੁਖਬੀਰ ਬਾਦਲ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੀ ਸਾਰੇ ਪੰਜਾਬ ਵਿੱਚ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਹਲਕਿਆਂ ਵਿਚ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ। ਉਥੇ ਹੀ ਉਨ੍ਹਾਂ ਵੱਲੋਂ ਇਸ ਮੁਹਿੰਮ ਦੇ ਤਹਿਤ ਵੱਖ-ਵੱਖ ਚੋਣ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਉਮੀਦਵਾਰਾਂ ਦੇ ਨਾਮ ਦੇ ਐਲਾਨ ਕੀਤੇ ਹਨ।

ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਦਾ ਸਾਥ ਛੱਡ ਕੇ ਇਸ ਵਾਰ ਬਸਪਾ ਨਾਲ ਗਠਜੋੜ ਕੀਤਾ ਗਿਆ ਹੈ। ਉਥੇ ਹੀ ਇਨ੍ਹਾਂ ਦੋਹਾਂ ਪਾਰਟੀਆਂ ਵੱਲੋਂ ਜਿੱਤ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਆਪਣੀ ਇਸ ਮੁਹਿੰਮ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਇਕ ਵੱਡੀ ਰੈਲੀ ਨੂੰ ਬੰਗਾ ਦੇ ਵਿੱਚ ਸੰਬੋਧਨ ਕੀਤਾ ਗਿਆ। ਜਿੱਥੇ ਉਨ੍ਹਾਂ ਵੱਲੋਂ ਆਪਣੇ ਇਸ ਗਠਜੋੜ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਐਲਾਨ ਕਰਦੇ ਹੋਏ ਆਖਿਆ ਗਿਆ ਹੈ ਕਿ 2022 ਦੀਆਂ ਚੋਣਾਂ ਵਿੱਚ ਜਿੱਤ ਮਿਲਣ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਵੱਲੋਂ ਇਕ ਡਿਪਟੀ ਸੀ ਐਮ ਬਸਪਾ ਕੋਟੇ ਤੋਂ ਬਣਾਇਆ ਜਾਵੇਗਾ।

ਉਥੇ ਹੀ ਉਨ੍ਹਾਂ ਵੱਲੋਂ ਕਈ ਜਗ੍ਹਾ ਤੇ ਬਸਪਾ ਦੇ ਉਮੀਦਵਾਰਾਂ ਨੂੰ ਹੀ ਆਪਣੀ ਪਾਰਟੀ ਵੱਲੋਂ ਹਲਕਾ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿਥੇ ਕਾਂਗਰਸ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਲੰਮੇ ਹੱਥੀਂ ਲਿਆ ਗਿਆ ਹੈ ਉਥੇ ਹੀ ਉਨ੍ਹਾਂ ਨੇ ਮੁਖ ਮੰਤਰੀ ਉਪਰ ਕਈ ਤਰ੍ਹਾਂ ਦੇ ਤੰਜ਼ ਵੀ ਕੱਸੇ ਗਏ ਹਨ।


ਤਾਜਾ ਜਾਣਕਾਰੀ
ਅਚਾਨਕ ਸੁਖਬੀਰ ਬਾਦਲ ਨੇ ਹੁਣ ਕਰਤਾ ਇਹ ਵੱਡਾ ਐਲਾਨ – ਸਾਰੇ ਪੰਜਾਬ ਚ ਹੋ ਗਈ ਚਰਚਾ
ByadminDecember 12, 2021Comments Off on ਅਚਾਨਕ ਸੁਖਬੀਰ ਬਾਦਲ ਨੇ ਹੁਣ ਕਰਤਾ ਇਹ ਵੱਡਾ ਐਲਾਨ – ਸਾਰੇ ਪੰਜਾਬ ਚ ਹੋ ਗਈ ਚਰਚਾ
Previous Postਮੌਕੇ ਦੇ ਹਾਲਤਾਂ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ ਇੰਡੀਆ ਚ ਅਚਾਨਕ ਹੁਣ ਕਰਤਾ ਇਹ ਵੱਡਾ ਐਲਾਨ
Next Postਪ੍ਰਧਾਨ ਮੰਤਰੀ ਮੋਦੀ ਲਈ ਆਈ ਮਾੜੀ ਖਬਰ ਰਾਤ 12 ਵਜੇ ਦੇ ਲਾਗੇ ਹੋ ਗਿਆ ਇਹ ਕੰਮ – ਇਸ ਵੇਲੇ ਦੀ ਵੱਡੀ ਖਬਰ
