ਆਈ ਤਾਜਾ ਵੱਡੀ ਖਬਰ
ਕਰੋਨਾ ਤੋਂ ਬਾਅਦ ਜਿੱਥੇ ਯੂਕਰੇਨ ਅਤੇ ਰੂਸ ਦੀ ਜੰਗ ਦੇ ਕਾਰਨ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਮਹਿੰਗਾਈ ਵਿੱਚ ਵੀ ਵਾਧਾ ਹੋਇਆ ਹੈ। ਹਵਾਈ ਸਫ਼ਰ ਮਹਿੰਗਾ ਹੋਇਆ ਹੈ। ਚੱਲ ਰਹੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿਥੇ ਬਹੁਤ ਸਾਰੇ ਦੇਸ਼ ਪ੍ਰਭਾਵਤ ਹੋਏ ਹਨ। ਉੱਥੇ ਹੀ ਬਹੁਤ ਸਾਰੇ ਮੁਸਲਿਮ ਦੇਸ਼ਾਂ ਦੇ ਵਿਚ ਵੀ ਕਈ ਤਰਾਂ ਦੀਆਂ ਅਪਰਾਧਿਕ ਘਟਨਾਵਾਂ ਦੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਅਫਗਾਨਿਸਤਾਨ ਦੇ ਵਿਚ ਤਾਲਿਬਾਨ ਦੇ ਮੁੜ ਕਬਜ਼ੇ ਤੋਂ ਬਾਅਦ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜਾਨ ਨੂੰ ਸੁਰੱਖਿਅਤ ਕਰਨ ਵਾਸਤੇ ਅਫਗਾਨਿਸਤਾਨ ਨੂੰ ਛੱਡ ਦਿੱਤਾ ਗਿਆ ਸੀ।
ਉੱਥੇ ਹੀ ਕਈ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਬਹੁਤ ਸਾਰੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਹੁਣ ਅਫਗਾਨਿਸਤਾਨ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਜ਼ਬਰਦਸਤ ਧਮਾਕੇ ਦੇ ਵਿਚ 16 ਲੋਕਾਂ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫਗਾਨਿਸਤਾਨ ਦੇ ਵਿੱਚ ਇੱਕ ਮਦਰੱਸੇ ਵਿੱਚ ਬੰਬ ਧਮਾਕਾ ਹੋਣ ਦੀ ਖਬਰ ਪ੍ਰਾਪਤ ਹੋਈ ਹੈ ਜਿਥੇ ਇਹ ਘਟਨਾ ਸਮਾਂਗਨ ਸੂਬੇ ਦੇ ਵਿਚਕਾਰ ਸਥਿਤ ਏਬਕ ਸ਼ਹਿਰ ਵਿੱਚ ਵਾਪਰੀ ਹੈ।
ਜਿੱਥੇ ਇਹ ਹਾਦਸਾ ਇੱਕ ਮਦਰੱਸੇ ਵਿੱਚ ਵਾਪਰਿਆ ਹੈ ਜਿੱਥੇ ਇਕ ਬੰਬ ਧਮਾਕੇ ਦੇ ਵਿੱਚ ਮਦਰੱਸੇ ਵਿੱਚ ਨਮਾਜ਼ ਅਦਾ ਕਰਨ ਵਾਲੇ ਬਹੁਤ ਸਾਰੇ ਲੋਕ ਮਾਰੇ ਗਏ ਹਨ ਅਤੇ ਕਈ ਲੋਕ ਗੰਭੀਰ ਜ਼ਖਮੀ ਹੋਏ ਹਨ ਜਿਨ੍ਹਾਂ ਵਿਚ 16 ਲੋਕਾਂ ਦੀ ਮੌਤ ਹੋਈ ਹੈ ਅਤੇ ਗੰਭੀਰ ਰੂਪ ਨਾਲ ਜ਼ਖਮੀ ਹੋਏ ਦੱਸੇ ਜਾ ਰਹੇ ਹਨ।
ਦੱਸਿਆ ਗਿਆ ਹੈ ਕਿ ਇਸ ਧਮਾਕੇ ਦੀ ਚਪੇਟ ਵਿਚ ਆਉਣ ਬਾਰੇ ਵਧੇਰੇ ਲੋਕਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੱਸੀ ਗਈ ਹੈ ਜੋ ਕਿ ਪੜ੍ਹਨ ਵਾਲੇ ਵਿਦਿਆਰਥੀ ਸਨ। ਅਤੇ ਮਦਰੱਸੇ ਵਿੱਚ ਆਏ ਹੋਏ ਸਨ, ਜੋ ਉਸ ਸਮੇਂ ਇਹ ਵਿਦਿਆਰਥੀ ਨਮਾਜ਼ ਅਦਾ ਕਰ ਰਹੇ ਸਨ ਤਾਂ ਉਸ ਸਮੇਂ ਇਹ ਧਮਾਕਾ ਹੋਇਆ ਹੈ। ਇਸ ਕਾਰਨ 16 ਲੋਕਾਂ ਦੀ ਮੌਤ ਹੋਈ ਹੈ ਜਿਨ੍ਹਾਂ ਵਿੱਚ 10 ਵਿਦਿਆਰਥੀਆਂ ਦੀ ਮੌਤ ਹੋਈ ਹੈ। ਅਜੇ ਤੱਕ ਇਸ ਘਟਨਾ ਦੀ ਕਿਸੇ ਵੱਲੋਂ ਜ਼ਿੰਮੇਵਾਰੀ ਨਹੀਂ ਲਈ ਗਈ ਹੈ।
ਤਾਜਾ ਜਾਣਕਾਰੀ