ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿਚ ਆਏ ਦਿਨ ਹੀ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਵਾਲੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪੈ ਜਾਂਦਾ ਹੈ। ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਅਜਿਹੇ ਮਾਹੌਲ ਨੂੰ ਸ਼ਾਂਤਮਈ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਆਏ ਦਿਨ ਕੋਈ ਨਾ ਕੋਈ ਅਜਿਹੀ ਘਟਨਾ ਵਾਪਰ ਜਾਂਦੀ ਹੈ ਜਿਸ ਨਾਲ ਫਿਰ ਤੋਂ ਲੋਕਾਂ ਵਿੱਚ ਡਰ ਪੈਦਾ ਹੋ ਜਾਂਦਾ ਹੈ।
ਹੁਣ ਅਮਰੀਕਾ ਵਿੱਚ ਹੋਏ ਇਸ ਜਗ੍ਹਾ ਤੇ ਹਮਲੇ ਕਾਰਨ ਮੌਤਾਂ ਹੋਣ ਅਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ, ਬਚਾਅ ਕਾਰਜ ਵੀ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਆਇਡਾਹੋ ਦੇ ਸ਼ੌਪਿੰਗ ਮਾਲ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਵਿਅਕਤੀ ਵੱਲੋਂ ਅਚਾਨਕ ਹੀ ਮਾਲ ਦੇ ਵਿਚ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ ਅਤੇ ਮਾਲ ਵਿਚ ਮੌਜੂਦ ਬਹੁਤ ਸਾਰੇ ਲੋਕ ਇਸ ਘਟਨਾ ਦਾ ਸ਼ਿਕਾਰ ਹੋ ਗਏ।
ਆਇਡਾਹੋ ਦੇ ਬੋਇਸ ਵਿਚ ਵਾਪਰੀ ਗੋਲੀਬਾਰੀ ਦੀ ਇਸ ਘਟਨਾ ਵਿਚ ਜਿਥੇ 2 ਲੋਕਾਂ ਦੀ ਮੌਤ ਹੋ ਗਈ ਦੱਸੀ ਗਈ ਹੈ। ਉਥੇ ਹੀ ਚਾਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਿਨ੍ਹਾਂ ਵਿੱਚ ਇੱਕ ਪੁਲਿਸ ਅਧਿਕਾਰੀ ਵੀ ਮੌਜੂਦ ਹੈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਿੱਥੇ ਦੋਸ਼ੀ ਨੂੰ ਗ੍ਰਿਫ਼ਤਾਰ ਲਿਆ ਗਿਆ ਹੈ ਉਥੇ ਹੀ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ। ਜਿੱਥੇ ਇਸ ਮਾਮਲੇ ਦੀ ਜਾਂਚ ਕਰਨ ਲਈ ਏਟੀਐੱਫ ਅਤੇ ਐਫ ਬੀ ਆਈ ਵੱਲੋਂ ਮਦਦ ਕੀਤੀ ਜਾ ਰਹੀ ਹੈ।
ਇਸ ਹਾਦਸੇ ਤੋਂ ਬਾਅਦ ਜਿੱਥੇ ਪੀੜਤਾਂ ਪ੍ਰਤੀ ਬੋਇਸ ਮੇਅਰ ਵੱਲੋਂ ਵੀ ਸੰਵੇਦਨਾ ਪ੍ਰਗਟ ਕੀਤੀ ਗਈ ਹੈ, ਉਥੇ ਹੀ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ ਜਿਨ੍ਹਾਂ ਨੇ ਮਾਲ ਦੇ ਵਿੱਚ ਲੋਕਾਂ ਦੀ ਮਦਦ ਕੀਤੀ। ਮਾਲ ਵਿਚ ਹੋਈ ਇਸ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਉਹ ਸਾਰੇ ਰਸਤਿਆਂ ਨੂੰ ਬੰਦ ਕੀਤਾ ਗਿਆ ਜੋ ਮਾਲ ਨੂੰ ਜਾਂਦੇ ਹਨ। ਬੋਇਸ ਪੁਲਿਸ ਮੁਖੀ ਨੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੱਤਰਕਾਰਾਂ ਨੂੰ ਦੱਸਿਆ ਹੈ ਕਿ ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਇਸ ਘਟਨਾ ਦੀ ਜਾਣਕਾਰੀ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ।
ਤਾਜਾ ਜਾਣਕਾਰੀ