ਆਈ ਤਾਜ਼ਾ ਵੱਡੀ ਖਬਰ

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉੱਥੇ ਹੀ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਜਾਣ ਨੂੰ ਪੰਜਾਬੀ ਨੌਜਵਾਨਾਂ ਵੱਲੋਂ ਪਹਿਲ ਦਿੱਤੀ ਜਾਂਦੀ ਹੈ। ਜਿੱਥੇ ਜਾ ਕੇ ਉਹ ਆਪਣੇ ਅਤੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਆਪਣੀ ਮੰਜ਼ਲ ਤੱਕ ਪਹੁੰਚਣ ਲਈ ਬਹੁਤ ਸਾਰੇ ਨੌਜਵਾਨਾਂ ਵੱਲੋਂ ਕਾਨੂੰਨੀ ਅਤੇ ਗੈਰ ਕਾਨੂੰਨੀ ਰਸਤੇ ਵੀ ਅਪਣਾਏ ਜਾਂਦੇ ਹਨ। ਜਿਨ੍ਹਾਂ ਵਲੋ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਭਾਰੀ ਮਿਹਨਤ ਮੁਸ਼ਕਤ ਕੀਤੀ ਜਾਂਦੀ ਹੈ। ਜਿਨ੍ਹਾਂ ਵੱਲੋਂ ਦਿਨ-ਰਾਤ ਕੰਮ ਕੀਤਾ ਜਾਂਦਾ ਹੈ ਅਤੇ ਬਹੁਤ ਸਾਰੇ ਨੌਜਵਾਨ ਟਰਾਂਸਪੋਰਟ ਵਿੱਚ ਕੰਮ ਕਰਨ ਨੂੰ ਅਹਿਮੀਅਤ ਦਿੰਦੇ ਹਨ।

ਜਿਸ ਦੇ ਜ਼ਰੀਏ ਉਨ੍ਹਾਂ ਨੂੰ ਵਧੀਆ ਇਨਕਮ ਹੋ ਸਕੇ। ਜਿਥੇ ਵਿਦੇਸ਼ਾਂ ਵਿੱਚ ਗਏ ਪੁੱਤਰਾਂ ਦੀ ਸੁੱਖ-ਸ਼ਾਂਤੀ ਲਈ ਮਾਪਿਆਂ ਵੱਲੋਂ ਦਿਨ-ਰਾਤ ਦੁਆਵਾਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਉਨ੍ਹਾਂ ਨਾਲ ਵਾਪਰਨ ਵਾਲੇ ਮੰਦਭਾਗੇ ਹਾਦਸੇ ਪਰਵਾਰ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਭਰ ਜੁਆਨੀ ਵਿੱਚ ਹੋਈ ਦਰਦਨਾਕ ਮੌਤ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਵਿੱਚ ਫਰਿਜ਼ਨੋ ਤੋਂ ਸਾਹਮਣੇ ਆਈ ਹੈ।

ਜਿੱਥੇ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਲੀਏਵਾਲ ਨਾਲ ਸਬੰਧ ਰੱਖਣ ਵਾਲਾ ਨੌਜਵਾਨ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਮ੍ਰਿਤਕ ਨੌਜਵਾਨ ਪ੍ਰੀਤ ਸ਼ੇਰਗਿੱਲ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਜਿਸ ਦੀ ਬੀਤੇ ਦਿਨੀਂ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਪੰਜਾਬੀ ਨੌਜਵਾਨ ਦੀ ਮੌਤ ਦੀ ਖਬਰ ਸੁਣਦੇ ਹੀ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ। ਦੱਸਿਆ ਗਿਆ ਕਿ ਇਹ ਹਾਦਸਾ ਹਾਲ ਬਰੁਕ ਐਰੀਜੋਨਾ ਏਰੀਏ ਵਿੱਚ ਫਰੀਵੇਅ 40 ਈਸਟ ਬੌਂਡ ਤੇ ਹੋਇਆ ਹੈ।

ਉਥੇ ਹੀ ਪੁਲਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਹਾਦਸੇ ਦੇ ਵਾਪਰਣ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅਮਰੀਕਾ ਦੇ ਵਿਚ ਟਰਕਿੰਗ ਇੰਡਸਟਰੀ ਨਾਲ ਜੁੜੀਆਂ ਹੋਈਆਂ ਅਜਿਹੀਆਂ ਬਹੁਤ ਸਾਰੀਆਂ ਮੰਦਭਾਗੀਆਂ ਖਬਰਾਂ ਹੁਣ ਤੱਕ ਸਾਹਮਣੇ ਆ ਚੁੱਕੀਆਂ ਹਨ। ਆਏ ਦਿਨ ਹੀ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਪੰਜਾਬੀਆਂ ਦੀ ਜਾਨ ਜਾ ਚੁੱਕੀ ਹੈ।


ਤਾਜਾ ਜਾਣਕਾਰੀ
ਅਮਰੀਕਾ ਚ ਪੰਜਾਬੀ ਨੌਜਵਾਨ ਨੂੰ ਮਿਲੀ ਭਰ ਜਵਾਨੀ ਚ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ
ByadminNovember 14, 2021Comments Off on ਅਮਰੀਕਾ ਚ ਪੰਜਾਬੀ ਨੌਜਵਾਨ ਨੂੰ ਮਿਲੀ ਭਰ ਜਵਾਨੀ ਚ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ
Previous Postਪੰਜਾਬ ਚ ਨੌਜਵਾਨ ਮੁੰਡਿਆਂ ਨੂੰ ਮਿਲੀ ਇਸ ਤਰਾਂ ਮੌਤ – ਇਲਾਕੇ ਚ ਛਾਈ ਸੋਗ ਦੀ ਲਹਿਰ
Next Post1 ਦਿਨ ਵਿਚ ਤੁਸੀ ਕਮਾ ਸਕਦੇ ਹੋ 55 ਹਜਾਰ ਰੁਪਏ ਤੱਕ ਇਹਨਾਂ ਇਹਨਾ ਦੇਸ਼ਾਂ ਵਿਚ – ਦੇਖੋ ਪੂਰੀ ਜਾਣਕਾਰੀ
