ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵੱਧ ਰਹੀਆ ਅਪਰਾਧਿਕ ਘਟਨਾਵਾਂ ਨੂੰ ਦੇਖਦਿਆਂ ਹੋਇਆ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ ਦਾ ਰੁਖ਼ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਹਨਾਂ ਵੱਲੋਂ ਆਪਣੀ ਜ਼ਿੰਦਗੀ ਚੰਗੇ ਤਰੀਕੇ ਨਾਲ ਗੁਜ਼ਾਰੀ ਜਾ ਸਕੇ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਬਹੁਤ ਸਾਰੇ ਪੰਜਾਬੀਆਂ ਵੱਲੋਂ ਸਖਤ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਅਤੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾਂਦਾ ਹੈ। ਉੱਥੇ ਵਿਦੇਸ਼ਾਂ ਦੀ ਧਰਤੀ ਤੋਂ ਇਕ ਤੋਂ ਬਾਅਦ ਇਕ ਅਜਿਹੇ ਦੁਖਦਾਈ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।
ਹੁਣ ਅਮਰੀਕਾ ਵਿੱਚ ਪੰਜਾਬੀ ਪਰਿਵਾਰ ਤੋਂ ਬਾਅਦ ਇੱਕ 20 ਸਾਲਾ ਭਾਰਤੀ ਨੌਜਵਾਨ ਦਾ ਕਤਲ ਹੋਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ ਜਿੱਥੇ ਪਿੰਡ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਅਮਰੀਕਾ ਦੇ ਇੰਡੀਆਨਾ ਦੇ ਵਿਚ ਇਕ ਦੁਖਦਾਈ ਘਟਨਾ ਵਾਪਰੀ ਹੈ। ਜਿੱਥੇ ਇਕ ਭਾਰਤੀ ਮੂਲ ਦੇ 20 ਸਾਲਾ ਨੌਜਵਾਨ ਦਾ ਇਕ ਹੋਰ ਨੌਜਵਾਨ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਜਿੱਥੇ ਕੋਰੀਆ ਦਾ ਰਹਿਣ ਵਾਲਾ ਇਹ ਨੌਜਵਾਨ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।
ਉਥੇ ਹੀ ਦੱਸਿਆ ਗਿਆ ਹੈ ਕਿ ਇਹ ਦੋਨੋ ਦੋਸਤ ਇਕ ਹੀ ਘਰ ਵਿਚ ਰਹਿ ਰਹੇ ਸਨ ਅਤੇ ਦੋਨੋਂ ਹੀ ਰੂਮਮੇਟ ਸਨ। ਦੱਸਿਆ ਗਿਆ ਹੈ ਕਿ ਭਾਰਤੀ ਨੌਜਵਾਨ ਵਰੁਣ ਮਨੀਸ਼ ਛੇੜਾ ਇੰਡਿਆਨਾ ਪੋਲਿਸ ਦੀ ਪਰਡਿਊ ਯੂਨੀਵਰਸਿਟੀ ਵਿੱਚ ਪੜ੍ਹ ਰਿਹਾ ਸੀ। ਜਿੱਥੇ ਕੁਝ ਹੋਰ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਮੰਗਲਵਾਰ ਰਾਤ ਨੂੰ ਜਿੱਥੇ ਆਪਣੇ ਕੁਝ ਦੋਸਤਾਂ ਦੇ ਨਾਲ ਆਨਲਾਈਨ ਗੇਮ ਖੇਡ ਰਿਹਾ ਸੀ ਅਤੇ ਚੈਟਿੰਗ ਕਰ ਰਿਹਾ ਸੀ। ਉਥੇ ਹੀ ਗੇਮ ਖੇਡਣ ਦੇ ਦੌਰਾਨ ਉਸ ਦੇ ਬਾਕੀ ਦੋਸਤਾਂ ਨੂੰ ਉਸ ਦੇ ਚੀਕਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ ਸਨ।
ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਉਸ ਦੇ ਦੋਸਤਾਂ ਵੱਲੋਂ ਦੱਸਿਆ ਗਿਆ ਕਿ ਉਹ ਆਵਾਜ਼ਾਂ ਸਾਫ਼ ਸੁਣਾਈ ਦੇ ਰਹੀਆਂ ਸਨ ਕਿ ਉਸ ਉਪਰ ਹਮਲਾ ਹੋਇਆ ਹੈ। ਬੁੱਧਵਾਰ ਦੀ ਸਵੇਰ ਨੂੰ ਹੀ ਉਸ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਸੀ। ਜਿਸ ਦੀ ਜਾਣਕਾਰੀ ਰਾਤ ਨੂੰ ਪੁਲਿਸ ਨੂੰ ਮ੍ਰਿਤਕ ਨੌਜਵਾਨ ਦੇ ਦੋਸਤ ਵੱਲੋਂ ਦਿੱਤੀ ਗਈ ਸੀ ਜੋ ਉਸਦੇ ਨਾਲ ਕਮਰੇ ਵਿੱਚ ਹੀ ਰਹਿੰਦਾ ਸੀ।
ਤਾਜਾ ਜਾਣਕਾਰੀ