ਆਈ ਤਾਜ਼ਾ ਵੱਡੀ ਖਬਰ
ਪੰਜਾਬ ਤੋਂ ਬਹੁਤ ਸਾਰੇ ਪਰਿਵਾਰ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ ਤਾਂ ਜੋ ਵਿਦੇਸ਼ੀ ਧਰਤੀ ਤੇ ਜਾ ਕੇ ਉਹ ਇਕ ਚੰਗਾ ਜੀਵਨ ਬਤੀਤ ਕਰ ਸਕਣ । ਪਰ ਵਿਦੇਸ਼ੀ ਧਰਤੀ ਤੇ ਜਾ ਕੇ ਉਨ੍ਹਾਂ ਦੇ ਨਾਲ ਕੁਝ ਅਜਿਹੀਆਂ ਅਪਰਾਧਕ ਘਟਨਾਵਾਂ ਘਟ ਜਾਂਦੀਆਂ ਹਨ ਜਿਸ ਦੇ ਚਲਦੇ ਉਨ੍ਹਾਂ ਨੂੰ ਬਾਅਦ ਵਿੱਚ ਇਸ ਦਾ ਭਾਰੀ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ । ਇਸੇ ਵਿਚਾਲੇ ਕੁਝ ਦਿਨ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਤੋਂ ਖ਼ਬਰ ਸਾਹਮਣੇ ਆਈ ਸੀ ਜਿਥੇ ਅੱਠ ਮਹੀਨੇ ਦੇ ਬੱਚੇ ਸਮੇਤ ਚਾਰ ਮੈਂਬਰੀ ਸਿੱਖ ਪਰਿਵਾਰ ਨੂੰ ਅਗਵਾ ਕੀਤਾ ਗਿਆ ਸੀ ।
ਹੁਣ ਇਸ ਮਾਮਲੇ ਵਿਚ ਵੱਡਾ ਅਪਡੇਟ ਆਇਆ ਹੈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਸ ਮਾਮਲੇ ਵਿਚ ਸ਼ੱਕੀ ਮੰਨੇ ਜਾਂਦੇ ਅਠਤਾਲੀ ਸਾਲਾ ਵਿਅਕਤੀ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਉਸ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਪੀਡ਼ਤ ਅਜੇ ਵੀ ਲਾਪਤਾ ਹਨ ਤੇ ਮੂਲ ਰੂਪ ਤੋਂ ਇਹ ਪਰਿਵਾਰ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਨਾਲ ਸਬੰਧਤ ਹੈ ਤੇ ਇਸ ਪਰਿਵਾਰ ਨੂੰ ਸੋਮਵਾਰ ਨੂੰ ਅਗਵਾ ਕੀਤਾ ਗਿਆ ਸੀ ।
ਸੋਮਵਾਰ ਦੇਰ ਰਾਤ ਪਰਿਵਾਰ ਦੀ ਗੱਡੀ ਸੜੀ ਹੋਈ ਹਾਲਾਤਾਂ ਵਿਚ ਪ੍ਰਾਪਤ ਹੋਏ ਜਿਸ ਦੇ ਆਧਾਰ ਤੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਤੈਅ ਕੀਤਾ ਕਿ ਚਾਰਾਂ ਨੂੰ ਅਗਵਾ ਕੀਤਾ ਗਿਆ ਹੈ । ਨਿਊਜ਼ ਏਜੰਸੀਆਂ ਮੁਤਾਬਕ ਸੋਮਵਾਰ ਦੇਰ ਰਾਤ ਪਰਿਵਾਰ ਦੀ ਗੱਡੀ ਸੜੀ ਹੋਈ ਹਾਲਾਤਾਂ ਵਿਚ ਪ੍ਰਾਪਤ ਹੋਏ ਜਿਸ ਦੇ ਆਧਾਰ ਤੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਤੈਅ ਕੀਤਾ ਕਿ ਚਾਰਾਂ ਨੂੰ ਅਗਵਾ ਕੀਤਾ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ ਅਧਿਕਾਰੀਆਂ ਨੂੰ ਮੰਗਲਵਾਰ ਸਵੇਰੇ ਸੂਚਨਾ ਦਿੱਤੀ ਗਈ ਕਿ ਪੀੜਤ ਦੇ ਬੈਂਕ ਕਾਰਡ ਦੀ ਵਰਤੋਂ ਮਰਸਡ ਕਾਊਂਟੀ ਵਿੱਚ ਏਟੀਐਮ ਵਿੱਚ ਕੀਤੀ ਗਈ ਸੀ ।
ਇਸ ਪੂਰੇ ਮਾਮਲੇ ਵਿੱਚ ਅਗਵਾ ਹੋਏ ਲੋਕਾਂ ਦੀ ਪਛਾਣ 8 ਮਹੀਨੇ ਦੀ ਅਰੂਹੀ ਢੇਰੀ, ਉਸ ਦੀ ਮਾਂ ਜਸਲੀਨ ਕੌਰ (27), ਪਿਤਾ ਜਸਦੀਪ ਸਿੰਘ (36) ਅਤੇ ਚਾਚਾ ਅਮਨਦੀਪ ਸਿੰਘ (39) ਵਜੋਂ ਹੋਈ ਹੈ। ਫਿਲਹਾਲ ਪੁਲਸ ਵਲੋਂ ਇਸ ਮਾਮਲੇ ਵਿੱਚ ਸ਼ੱਕੀ ਪਾਏ ਜਾਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।
ਤਾਜਾ ਜਾਣਕਾਰੀ