ਆਈ ਤਾਜ਼ਾ ਵੱਡੀ ਖਬਰ
ਰੋਜ਼ੀ ਰੋਟੀ ਦੀ ਖਾਤਰ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਥੇ ਹੀ ਭਾਰਤ ਦੇ ਬਹੁਤ ਸਾਰੇ ਲੋਕ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਸੇ ਹੋਏ ਹਨ। ਬਹੁਤ ਸਾਰੇ ਭਾਰਤੀਆਂ ਨੇ ਜਿਥੇ ਵਿਦੇਸ਼ਾਂ ਦੀ ਧਰਤੀ ਤੇ ਆਪਣੀ ਸਫ਼ਲਤਾ ਦੇ ਝੰਡੇ ਗੱਡੇ ਹਨ ਉਥੇ ਹੀ ਰੋਜ਼ੀ-ਰੋਟੀ ਨੂੰ ਲੈ ਕੇ ਉਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਦੇ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਅਜਿਹੀਆਂ ਹਸਤੀਆਂ ਜਿੱਥੇ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਜਾਂਦੀਆਂ ਹਨ ਉਥੇ ਹੀ ਕੁਝ ਲੋਕਾਂ ਨਾਲ ਵਾਪਰਨ ਵਾਲੇ ਕਈ ਤਰਾਂ ਦੇ ਭਿਆਨਕ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਕਿਉਂਕਿ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਹੋਰ ਲੋਕਾਂ ਦੇ ਮਨ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ।
ਵਿਦੇਸ਼ਾਂ ਦੀ ਧਰਤੀ ਤੋਂ ਭਾਰਤੀਆਂ ਨਾਲ ਜੁੜੀਆਂ ਹੋਈਆਂ ਅਜਿਹੀਆਂ ਖਬਰਾਂ ਲੋਕਾਂ ਵਿਚ ਆਪਣਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਕਰਦੀਆਂ ਹਨ। ਹੁਣ ਅਮਰੀਕਾ ਵਿੱਚ ਬੱਚੀ ਸਮੇਤ ਪਰਿਵਾਰ ਦੇ 4 ਮੈਂਬਰਾਂ ਨੂੰ ਅਗਵਾ ਕੀਤਾ ਗਿਆ ਹੈ ਜਿੱਥੇ ਪੁਲਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਕੈਲੇਫੋਰਨੀਆ ਦੇ ਵਿਚ ਭਾਰਤੀ ਮੂਲ ਦੇ ਚਾਰ ਲੋਕਾਂ ਨੂੰ ਅਗਵਾਹ ਕਰਨ ਦੀ ਘਟਨਾ ਸਾਹਮਣੇ ਆਈ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਟੀ ਦੀ ਹੈ। ਜਿੱਥੇ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਕੁਝ ਸ਼ੱਕੀ ਹਾਲਤ ਵਿੱਚ ਇਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ, ਇਹ ਘਟਨਾ ਦੱਖਣੀ ਹਾਈਵੇ 59 ਦੇ 800 ਬਲਾਕ ਤੇ ਵਾਪਰੀ ਹੈ ਜਿੱਥੇ ਤਿੰਨ ਚਾਰ ਪਰਿਵਾਰਕ ਮੈਂਬਰਾਂ ਨੂੰ ਜਬਰੀ ਅਗਵਾ ਕੀਤਾ ਗਿਆ ਹੈ ਜਿਨ੍ਹਾਂ ਵਿੱਚ 39 ਸਾਲਾ ਅਮਨਦੀਪ ਸਿੰਘ, 36 ਸਾਲਾ ਜਸਦੀਪ ਸਿੰਘ ਅਤੇ 27 ਸਾਲਾ ਜਸਲੀਨ ਕੌਰ ਤੋਂ ਇਲਾਵਾ ਉਨਾਂ ਦੀ ਅੱਠ ਮਹੀਨੇ ਦੀ ਬੱਚੀ ਆਰੋਹੀ ਵੀ ਸ਼ਾਮਲ ਹੈ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਗਰ ਉਹਨਾਂ ਨੂੰ ਇਹ ਸ਼ੱਕੀ ਲੋਕ ਕਿਤੇ ਵੀ ਨਜ਼ਰ ਆਉਂਦੇ ਹਨ ਤਾਂ ਉਨ੍ਹਾਂ ਵੱਲੋਂ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ ਅਤੇ ਉਨ੍ਹਾਂ ਵੱਲੋਂ ਸ਼ਹਿਰ ਦੇ ਦਫਤਰ ਨਾਲ ਸੰਪਰਕ ਕੀਤਾ ਜਾਵੇ। ਪੁਲਿਸ ਵੱਲੋਂ ਇਨ੍ਹਾਂ ਬਾਰੇ ਅਜੇ ਹੋਰ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਅਤੇ ਉਨ੍ਹਾਂ ਨੂੰ ਖਤਰਨਾਕ ਦਸਿਆ ਗਿਆ ਹੈ।
Home ਤਾਜਾ ਜਾਣਕਾਰੀ ਅਮਰੀਕਾ ਚ ਬੱਚੀ ਸਮੇਤ ਪੰਜਾਬੀ ਪਰਿਵਾਰ ਦੇ 4 ਜੀਆਂ ਨੂੰ ਕੀਤਾ ਅਗਵਾ, ਪੁਲਿਸ ਨੇ ਲੋਕਾਂ ਨੂੰ ਕੀਤੀ ਇਹ ਅਪੀਲ
ਤਾਜਾ ਜਾਣਕਾਰੀ