ਆਈ ਤਾਜ਼ਾ ਵੱਡੀ ਖਬਰ
ਅੱਜ ਇੱਥੇ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੀ ਹੋੜ ਲੱਗੀ ਹੋਈ ਹੈ ਉੱਥੇ ਹੀ ਬਹੁਤ ਸਾਰੇ ਪੰਜਾਬੀ ਪਰਿਵਾਰ ਅਜਿਹੇ ਹਨ ਜੋ ਕਈ ਸਾਲਾਂ ਤੋਂ ਹੀ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ, ਉੱਥੇ ਹੀ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਵੀ ਵਿਦੇਸ਼ਾਂ ਦੀ ਧਰਤੀ ਤੇ ਰਹਿ ਰਹੀਆਂ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਅਜਿਹੀਆਂ ਹਸਤੀਆਂ ਜਿੱਥੇ ਆਪਣੇ ਦੁਆਰਾ ਕੀਤੇ ਗਏ ਕਾਰਜਾਂ ਨੂੰ ਲੈ ਕੇ ਆਪਣੇ ਖੇਤਰਾਂ ਦੇ ਵਿਚ ਹਮੇਸ਼ਾ ਚਰਚਾ ਦਾ ਵਿਸ਼ਾ ਬਣੀਆਂ ਹਨ।
ਇੱਥੇ ਹੀ ਅਜਿਹੀਆਂ ਹਸਤੀਆਂ ਕਈ ਵਾਰ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਕਾਰਨ ਵੀ ਚਰਚਾ ਵਿੱਚ ਬਣ ਜਾਂਦੀਆਂ ਹਨ, ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ। ਹੁਣ ਅਮਰੀਕਾ ਵਿੱਚ ਮਸ਼ਹੂਰ ਪੰਜਾਬੀ ਹਸਤੀ ਨਾਲ ਲੁਟੇਰਿਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਦੇ ਨਿਊਯਾਰਕ ਰਾਜ ਦੇ ਰਿਚਮੰਡ ਹਿਲ ਤੋਂ ਸਾਹਮਣੇ ਆਇਆ ਹੈ। ਜਿੱਥੇ 112 ਸਟਰੀਟ ਤੇ ਪੰਜਾਬੀ ਸਾਹਿਤਕਾਰ ਉਂਕਾਰ ਸਿੰਘ ਡੁਮੇਲੀ ਇਕ ਹਾਦਸੇ ਦਾ ਸ਼ਿਕਾਰ ਹੋਏ ਹਨ। ਜਿੱਥੇ ਕੁਝ ਲੁਟੇਰਿਆਂ ਵੱਲੋਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ 82 ਸਾਲਾ ਬਜ਼ੁਰਗ ਸਾਹਿਤਕਾਰ ਉਂਕਾਰ ਸਿੰਘ ਡੁਮੇਲੀ ਨੇ ਦੱਸਿਆ ਕਿ ਜਿੱਥੇ ਉਹ ਪੰਜਾਬ ਦੇ ਫਗਵਾੜਾ ਅਧੀਨ ਆਉਣ ਵਾਲੇ ਡੁਮੇਲੀ ਪਿੰਡ ਨਾਲ ਸਬੰਧਤ ਹਨ ਅਤੇ ਪਿਛਲੇ 30 ਸਾਲਾਂ ਤੋਂ ਉਹ ਅਮਰੀਕਾ ਵਿਚ ਰਹਿ ਰਹੇ ਹਨ। ਸ਼ੂਗਰ ਦੇ ਮਰੀਜ਼ ਹੋਣ ਦੇ ਚੱਲਦਿਆਂ ਹੋਇਆਂ ਜਿੱਥੇ ਉਹਨਾਂ ਵੱਲੋਂ ਖਾਣਾ ਖਾਣ ਤੋਂ ਬਾਅਦ ਸੈਰ ਕੀਤੀ ਜਾਂਦੀ ਹੈ। ਇਸੇ ਆਦਤ ਦੇ ਚਲਦਿਆਂ ਹੋਇਆਂ ਰੋਜ਼ਾਨਾ ਦੀ ਤਰ੍ਹਾਂ ਹੀ ਉਹ ਰਾਤ ਸਾਢੇ 9 ਵਜੇ ਦੇ ਕਰੀਬ ਰੋਟੀ ਖਾਣ ਤੋਂ ਬਾਅਦ ਸੈਰ ਕਰਨ ਲਈ ਨਿਕਲੇ ਸਨ,ਇਸ ਸਮੇਂ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ
ਅਤੇ ਉਨ੍ਹਾਂ ਦਾ ਫੋਨ ਖੋਹ ਲਿਆ ਗਿਆ ਅਤੇ ਘਟਨਾ ਸਥਾਨ ਤੋਂ ਫਰਾਰ ਹੋ ਗਏ। ਜਿੱਥੇ ਬਜ਼ੁਰਗ ਸਾਹਿਤਕਾਰ ਉਕਾਰ ਸਿੰਘ ਡੁਮੇਲੀ ਨੂੰ ਹਸਪਤਾਲ ਲਿਜਾਇਆ ਗਿਆ, ਉੱਥੇ ਹੀ ਉਨ੍ਹਾਂ ਦੀ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਨਸਲੀ ਹਮਲਾ ਨਹੀਂ ਸੀ ਸਗੋਂ ਲੁਟੇਰਿਆਂ ਵੱਲੋਂ ਲੁੱਟ ਦੇ ਮਕਸਦ ਨਾਲ ਇਹ ਸਭ ਕੁਝ ਕੀਤਾ ਗਿਆ ਹੈ।
ਤਾਜਾ ਜਾਣਕਾਰੀ