ਆਈ ਤਾਜ਼ਾ ਵੱਡੀ ਖਬਰ
ਵਿਦੇਸ਼ਾਂ ਦੀ ਧਰਤੀ ਤੇ ਜਿੱਥੇ ਕਈ ਪਰਿਵਾਰ ਜਾ ਕੇ ਵਸੇ ਹੋਏ ਹਨ ਅਤੇ ਆਪਣੀ ਮਿਹਨਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਵੱਸੇ ਹੋਏ ਇਨ੍ਹਾਂ ਪੰਜਾਬੀ ਪਰਿਵਾਰਾਂ ਦੇ ਨਾਲ ਵਾਪਰਨ ਵਾਲੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਕਈ ਪੰਜਾਬੀ ਵਾਪਰਨ ਵਾਲੇ ਸੜਕੀ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਉੱਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।
ਹੁਣ ਅਮਰੀਕਾ ਵਿੱਚ ਲਾਪਤਾ ਹੋਏ ਪੰਜਾਬੀ ਪਰਿਵਾਰ ਨੂੰ ਲੈ ਕੇ ਇਹ ਵੱਡੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਲਾਸ਼ਾਂ ਬਰਾਮਦ ਹੋਈਆਂ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਇਕ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਨੂੰ ਅਗਵਾ ਕਰ ਲਿਆ ਗਿਆ ਸੀ। ਉਥੇ ਹੀ ਇਸ ਖਬਰ ਦੇ ਨਾਲ ਪਰਿਵਾਰ ਜਿੱਥੇ ਕਾਫੀ ਚਿੰਤਾ ਵਿੱਚ ਸੀ। ਪਰ ਅੱਜ ਪਰਿਵਾਰ ਉਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਇਨ੍ਹਾਂ ਚਾਰਾਂ ਪਰਿਵਾਰਕ ਮੈਂਬਰਾਂ ਦੀਆਂ ਲਾਸ਼ਾਂ ਪੁਲਿਸ ਵੱਲੋਂ ਬਰਾਮਦ ਕੀਤੀਆਂ ਗਈਆਂ।
ਪੁਲੀਸ ਵੱਲੋਂ ਜਿੱਥੇ ਦੋਸ਼ੀ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਸੀ ਅਤੇ ਕੋਈ ਹੋਰ ਜਾਣਕਾਰੀ ਸਾਝੀ ਨਹੀਂ ਕੀਤੀ ਗਈ ਸੀ ਉਥੇ ਹੀ ਅੱਜ ਕੈਲੇਫੋਰਨੀਆ ਦੇ ਵਿੱਚ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਜਸਲੀਨ ਕੌਰ , ਉਸ ਦਾ ਪਤੀ ਜਸਦੀਪ ਸਿੰਘ, ਤੇ ਉਨਾਂ ਦੀ ਅੱਠ ਮਹੀਨੇ ਦੀ ਬੱਚੀ ਆਰੂਹੀ, ਜਸਦੀਪ ਦਾ ਵੱਡਾ ਭਰਾ ਅਮਨਦੀਪ ਸਿੰਘ ਦੀਆਂ ਲਾਸ਼ਾਂ ਸ਼ਾਮਲ ਹਨ। ਜਸਲੀਨ ਕੌਰ ਦਾ ਪੇਕਾ ਪਿੰਡ ਜਿੱਥੇ ਜਲੰਧਰ ਦੇ ਭੋਗਪੁਰ ਦੇ ਅਧੀਨ ਆਉਂਦਾ ਪਿੰਡ ਜੰਡੀਰਾਂ ਹੈ।
ਉੱਥੇ ਹੀ ਉਸਦੇ ਪਿਤਾ ਵੱਲੋਂ ਭਰੇ ਮਨ ਨਾਲ ਦੱਸਿਆ ਗਿਆ ਹੈ ਕਿ ਜਿੱਥੇ ਲੋਕ ਉਨ੍ਹਾਂ ਦੇ ਘਰ ਉਨ੍ਹਾਂ ਦੇ ਬੱਚਿਆਂ ਬਾਰੇ ਜਾਣਕਾਰੀ ਲੈਣ ਵਾਸਤੇ ਆ ਰਹੇ ਸਨ। ਪਰ ਅੱਜ ਸਵੇਰੇ ਅਮਰੀਕਾ ਤੋਂ ਆਏ ਫੋਨ ਨੇ ਉਨ੍ਹਾਂ ਦੇ ਘਰ ਵਿੱਚ ਦੁੱਖਾਂ ਦਾ ਪਹਾੜ ਸੁੱਟ ਦਿੱਤਾ ਹੈ ਅਤੇ ਘਰ ਵਿੱਚ ਚੀਕ-ਚਿਹਾੜਾ ਪੈ ਗਿਆ ਹੈ। ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਤਾਜਾ ਜਾਣਕਾਰੀ