BREAKING NEWS
Search

ਅਮਰੀਕਾ ਜਾਣ ਵਾਲੇ ਹੋ ਜਾਵੋ ਸਾਵਧਾਨ, ਪੰਜਾਬ ਚ ਇਥੋਂ ਆਈ ਵੱਡੀ ਖਬਰ- ਕੀਤੇ ਰਗੜੇ ਨਾ ਜਾਇਓ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਆਏ ਦਿਨ ਹੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਵਿੱਚ ਕਾਫੀ ਤਬਦੀਲੀ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਇਕ ਮਹੀਨੇ ਦੇ ਅੰਦਰ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਗਏ ਹਨ। ਪੰਜਾਬ ਅੰਦਰ ਜਿਥੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਉਥੇ ਹੀ ਧੋਖਾ-ਧੜੀ ਦੇ ਮਾਮਲਿਆਂ ਨੂੰ ਠੱਲ ਪਾਉਣ ਵਾਸਤੇ ਵੀ ਸਖਤ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਲੋਕਾਂ ਵੱਲੋਂ ਸ਼ਿਕਾਇਤ ਕਰਨ ਵਾਸਤੇ ਵੱਖਰੇ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਠੱਗੀ ਅਤੇ ਧੋਖਾਧੜੀ ਦੇ ਮਾਮਲਿਆਂ ਨੂੰ ਠੱਲ ਪਾਈ ਜਾ ਸਕੇ।

ਹੁਣ ਅਮਰੀਕਾ ਜਾਣ ਦੇ ਨਾਮ ਤੇ ਏਥੇ ਠੱਗੀ ਮਾਰੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਠਾਨਕੋਟ ਦੇ ਨਿਊ ਕਲੋਨੀ ਬੁੰਗਲ ਬਧਾਨੀ ਤੋਂ ਸਾਹਮਣੇ ਆਈ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਏ ਐਸ ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਅਮਰੀਕਾ ਭੇਜਣ ਦੇ ਨਾਂਅ ਉਪਰ ਕੁਝ ਲੋਕਾਂ ਵੱਲੋਂ ਸਤਪਾਲ ਸਪੁੱਤਰ ਚੈਨ ਸਿੰਘ ਨਾਲ 15 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਪੀੜਤ ਸਤਪਾਲ ਸਿੱਧੂ ਨੇ ਦੱਸਿਆ ਹੈ ਕਿ ਦੋਸ਼ੀ ਵੱਲੋਂ ਉਸ ਨੂੰ ਅਮਰੀਕਾ ਭੇਜਣ ਵਾਸਤੇ 15 ਲੱਖ ਰੁਪਏ ਮੰਗੇ ਗਏ ਸਨ। ਜੋ ਕਿ ਉਨ੍ਹਾਂ ਵੱਲੋਂ ਗੁਰਦਾਸਪੁਰ ਦੇ ਇਕ ਹੋਟਲ ਦੇ ਵਿੱਚ ਦੋਸ਼ੀ ਨੂੰ ਦਿੱਤੇ ਗਏ ਸਨ। ਪੈਸੇ ਲੈ ਕੇ ਉਸ ਨੂੰ ਅਮਰੀਕਾ ਨਹੀਂ ਭੇਜਿਆ ਗਿਆ ਹੈ ਅਤੇ ਅਮਰੀਕਾ ਭੇਜਣ ਦੇ ਨਾਮ ਉਪਰ ਉਸ ਨਾਲ ਠੱਗੀ ਮਾਰੀ ਗਈ ਹੈ।

ਜਿਸ ਤੋਂ ਬਾਅਦ ਦੋਸ਼ੀ ਰਾਜਨ ਪੁੱਤਰ ਪਰਮਜੀਤ ਸਿੰਘ ਵਾਸੀ ਏ ਬੀ ਮਾਰਕੀਟ ਮੌਜੇਵਾਲ ਵਾਰਡ ਨੰਬਰ 18 ਨੰਗਲ ਜ਼ਿਲ੍ਹਾ ਰੂਪਨਗਰ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਜਿੱਥੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਾਸਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਭਰੋਸਾ ਦਿਵਾਇਆ ਗਿਆ ਹੈ ਕਿ ਜਲਦੀ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ,ਪਰ ਅਜੇ ਤਕ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ।



error: Content is protected !!