ਆਈ ਤਾਜ਼ਾ ਵੱਡੀ ਖਬਰ
ਅੱਜ ਦੇ ਦੌਰ ਵਿੱਚ ਜਿੱਥੇ ਹਰ ਇਨਸਾਨ ਵੱਲੋਂ ਆਪਣੇ ਭਵਿੱਖ ਨੂੰ ਲੈ ਕੇ ਬਹੁਤ ਸਾਰੇ ਫੈਸਲੇ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਨੂੰ ਖੁਸ਼ੀਆਂ ਦੇਣ ਵਾਸਤੇ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ। ਵਿਦੇਸ਼ਾਂ ਵਿੱਚ ਜਾਣ ਲਈ ਜਿੱਥੇ ਕਈ ਪਰਿਵਾਰਾਂ ਨੂੰ ਭਾਰੀ ਰਕਮ ਅਦਾ ਕਰਨੀ ਪੈਂਦੀ ਹੈ । ਉਥੇ ਹੀ ਕੁਝ ਲੋਕਾਂ ਵੱਲੋਂ ਕਾਨੂੰਨੀ ਤੇ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ਾਂ ਵਿੱਚ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਗੈਰ ਕਾਨੂੰਨੀ ਤਰੀਕੇ ਨਾਲ ਵਿਦੇਸ਼ਾਂ ਵਿਚ ਜਾਣ ਵਾਲੇ ਲੋਕਾਂ ਨੂੰ ਰਸਤੇ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।
ਉਥੇ ਹੀ ਉਨ੍ਹਾਂ ਲੋਕਾਂ ਨੂੰ ਜਿੱਥੇ ਕਈ ਮੁਸ਼ਕਲਾਂ ਦਰਪੇਸ਼ ਹਨ ਉੱਥੇ ਹੀ ਕਈ ਹਾਦਸਿਆਂ ਵਿੱਚ ਅਜਿਹੇ ਲੋਕਾਂ ਦੀ ਜਾਨ ਤੱਕ ਵੀ ਚਲੇ ਜਾਂਦੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਅਮਰੀਕਾ ਡੋਂਕੀ ਲਗਾ ਕੇ ਜਾ ਰਿਹਾ ਨਾਲ ਰਸਤੇ ਵਿਚ ਹਾਦਸਾ ਵਾਪਰਿਆ ਹੈ ਜਿਥੇ 8 ਲੋਕਾਂ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਦੇ ਸੂਬੇ ਟੈਕਸਾਸ ਦੇ ਈਗਲ ਪਾਸ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ।
ਜਿਥੇ ਵਾਪਰੇ ਇੱਕ ਹਾਦਸੇ ਵਿਚ ਅੱਠ ਵਿਦੇਸ਼ੀ ਲੋਕਾਂ ਦੀ ਮੌਤ ਹੋ ਗਈ ਹੈ ਜੋ ਕਿ ਅਮਰੀਕਾ ਵਿੱਚ ਖਤਰਨਾਕ ਕਰਾਸਿੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਜਿੱਥੇ ਈਗਲ ਪਾਸ ਕਰਨ ਤੋਂ ਬਾਅਦ ਉਹ ਰੀਓ ਗ੍ਰਾਂਡੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਹੋਇਆਂ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਲੋੜ ਹੋਈ ਹੈ ਉਥੇ ਹੀ ਇਹ ਸਭ ਤੋਂ ਵਿਅਸਤ ਗਲਿਆਰਾ ਬਣਦਾ ਜਾ ਰਿਹਾ ਹੈ। ਕਿਉਂਕਿ ਬਾਰਡਰ ਪੈਟਰੋਲ ਦਾ ਇਹ ਡੇਲ ਰੀਓ ਸੈਕਟਰ ਹੈ ਜਿਸ ਵਿਚ ਈਗਲ ਪਾਸ ਹੈ।
ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਕਿਸ ਦੇਸ਼ ਨਾਲ ਸਬੰਧਤ ਹੈ ਉਸ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਿੱਥੇ ਕੁਝ ਲੋਕ ਗ਼ੈਰ-ਕਾਨੂੰਨੀ ਤਰੀਕੇ ਨਾਲ ਜਾ ਰਹੇ ਸਨ। ਉਥੇ ਹੀ ਅਮਰੀਕਾ ਦੀ ਪੁਲਿਸ ਵੱਲੋਂ 37 ਹੋਰ ਲੋਕਾਂ ਨੂੰ ਨਦੀ ਵਿਚੋਂ ਬਚਾਇਆ ਗਿਆ ਹੈ। ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਗਏ ਲੋਕਾਂ ਦੀ ਗਿਣਤੀ ਵਿੱਚ 16 ਦੱਸੀ ਗਈ ਹੈ। ਇਸ ਤਰਾਂ ਹੀ 39 ਵਿਦੇਸ਼ੀਆਂ ਨੂੰ ਮੈਕਸੀਕਨ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।
ਤਾਜਾ ਜਾਣਕਾਰੀ