ਆਈ ਤਾਜਾ ਵੱਡੀ ਖਬਰ

ਵਿਦੇਸ਼ਾਂ ਦੀ ਧਰਤੀ ਤੋਂ ਵਾਪਰਨ ਵਾਲੇ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ।ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਬਹੁਤ ਸਾਰੇ ਭਾਰਤੀ ਜਿੱਥੇ ਰੁਜ਼ਗਾਰ ਦੀ ਖਾਤਰ ਵਿਦੇਸ਼ਾਂ ਵਿੱਚ ਗਏ ਹਨ ਉਥੇ ਹੀ ਵਾਪਰਨ ਵਾਲੇ ਕਈ ਤਰਾਂ ਦੇ ਹਾਦਸਿਆ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਇਕ ਤੋਂ ਬਾਅਦ ਇਕ ਜਿੱਥੇ ਅਜਿਹੇ ਹਾਦਸਿਆਂ ਦੇ ਵਾਧੇ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਉਥੇ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।। ਵਿਦੇਸ਼ਾਂ ਵਿੱਚ ਸਰਕਾਰ ਵੱਲੋਂ ਵਾਹਨ ਚਾਲਕਾਂ ਵਾਸਤੇ ਜਿਥੇ ਸਖ਼ਤ ਨਿਯਮ ਬਣਾਏ ਜਾਂਦੇ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਇਨ੍ਹਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜਿਸ ਕਾਰਨ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ।

ਹੁਣ ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਦਰਦਨਾਕ ਹਾਦਸੇ ਵਿੱਚ ਭਾਰਤੀ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਭਾਰਤੀ ਮੂਲ ਦੇ 39 ਸਾਲਾ ਇੱਕ ਵਿਅਕਤੀ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਉਹ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਗਿਆ ਹੈ ਕਿ ਜਿਥੇ ਇਹ ਵਿਅਕਤੀ ਇੱਕ ਸ਼ੋਪ ਉੱਪਰ ਆਪਣੇ ਬੱਚਿਆਂ ਵਾਸਤੇ ਕੁਝ ਸਮਾਨ ਲੈਣ ਲਈ ਗਿਆ ਹੋਇਆ ਸੀ।

ਉਥੇ ਹੀ ਵਾਪਸੀ ਤੇ ਸੜਕ ਕਰਾਸ ਕਰਦਿਆਂ ਹੋਇਆ ਉਲਟ ਦਿਸ਼ਾ ਤੋਂ ਆ ਰਹੇ ਇਕ ਵਾਹਨ ਵੱਲੋਂ ਇਸ ਵਿਅਕਤੀ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਇੱਕ ਹਸਪਤਾਲ 27 ਜਨਵਰੀ ਨੂੰ ਦਾਖਲ ਕਰਾਇਆ ਗਿਆ ਸੀ।

ਜਿੱਥੇ ਉਸ ਨੂੰ ਦੋ ਦਿਨ ਗੰਭੀਰ ਸਥਿਤੀ ਦੇ ਚਲਦਿਆਂ ਹੋਇਆਂ ਮਸ਼ੀਨਾਂ ਉਪਰ ਰੱਖਿਆ ਗਿਆ ਸੀ। ਉੱਥੇ ਹੀ 30 ਜਨਵਰੀ ਨੂੰ ਉਸਦੀ ਮੌਤ ਹੋ ਗਈ। ਇਸ ਵਿਅਕਤੀ ਦੇ ਅੰਤਿਮ ਸੰਸਕਾਰ ਵਾਸਤੇ ਜਿੱਥੇ ਗੋ ਫੰਡ ਮੀ ਬਣਾਇਆ ਗਿਆ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਪਰਿਵਾਰ ਵਿੱਚ ਕਮਾਉਣ ਵਾਲਾ ਇਕਲੌਤਾ ਵਿਅਕਤੀ ਸੀ। ਮ੍ਰਿਤਕ ਜਿੱਥੇ ਆਪਣੇ ਬੱਚਿਆਂ ਵਾਸਤੇ ਸਮਾਨ ਲੈਣ ਗਿਆ ਸੀ ਜਿਨ੍ਹਾਂ ਵਿੱਚ ਉਸ ਵੱਲੋਂ ਇਕ ਬੱਚੇ ਲਈ ਇਨਸੁਲਿਨ ਲੈਣੀ ਸੀ। ਜਿਸ ਨੂੰ ਇਕ ਟਾਈਪ 1 ਸੂਗਰ ਹੈ।


ਤਾਜਾ ਜਾਣਕਾਰੀ


