BREAKING NEWS
Search

ਅਮਰੀਕਾ ਤੋਂ ਕੈਨੇਡਾ ਦਾਖਿਲ ਹੋ ਰਹੇ ਭਾਰਤੀ ਟਰੱਕ ਡਰਾਈਵਰ ਦੀ ਗੱਡੀ ਚੋਂ ਮਿਲੀ ਇਹ ਚੀਜ- ਪੁਲਿਸ ਨੇ ਕੀਤਾ ਗ੍ਰਿਫਤਾਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਥੇ ਜਾ ਕੇ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਦਾ ਗੁਜ਼ਾਰਾ ਕੀਤਾ ਜਾ ਸਕੇ। ਬਹੁਤ ਹੀ ਮੁਸ਼ਕਲ ਦੇ ਨਾਲ ਜਿੱਥੇ ਬਹੁਤ ਸਾਰੇ ਪਰਵਾਰਾਂ ਵੱਲੋਂ ਆਪਣੇ ਨੌਜਵਾਨਾ ਨੂੰ ਵਿਦੇਸ਼ਾਂ ਦੀ ਧਰਤੀ ਤੇ ਭੇਜਿਆ ਜਾਂਦਾ ਹੈ ਜਿੱਥੇ ਮਾਪਿਆ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਦਿੱਤੀ ਜਾਂਦੀ ਹੈ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿਥੇ ਅਜਿਹੇ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਹੈ ਤਾਂ ਜੋ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਵੱਖ-ਵੱਖ ਉੱਚ ਅਹੁਦਿਆਂ ਤੇ ਵੀ ਨੌਕਰੀਆਂ ਹਾਸਲ ਕਰਕੇ ਭਾਰਤੀਆਂ ਦਾ ਨਾਮ ਰੌਸ਼ਨ ਕੀਤਾ ਗਿਆ ਹੈ।

ਪਰ ਕੁਝ ਲੋਕ ਗਲਤ ਸੰਗਤ ਵਿੱਚ ਪੈ ਜਾਂਦੇ ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੰਦੇ ਹਨ। ਜਿਸ ਨਾਲ ਭਾਰਤੀਆਂ ਦਾ ਸਿਰ ਸ਼ਰਮ ਨਾਲ ਝੁਕ ਜਾਂਦਾ ਹੈ। ਕਿਉਂਕਿ ਵਧੇਰੇ ਪੈਸਾ ਕਮਾਉਣ ਅਤੇ ਜਲਦ ਅਮੀਰ ਹੋਣ ਦੇ ਚੱਕਰ ਵਿਚ ਬਹੁਤ ਸਾਰੇ ਲੋਕ ਗ਼ੈਰ-ਕਾਨੂੰਨੀ ਰਸਤਾ ਅਪਣਾ ਲੈਂਦੇ ਹਨ ਅਤੇ ਪੈਸਾ ਕਮਾਉਣ ਲਈ ਇਹ ਗ਼ੈਰ-ਕਨੂੰਨੀ ਕੰਮ ਦੇ ਵਿਚ ਫਸ ਜਾਂਦੇ ਹਨ। ਹੁਣ ਅਮਰੀਕਾ ਤੋਂ ਕੈਨੇਡਾ ਵਿੱਚ ਦਾਖਲ ਹੋ ਰਹੇ ਭਾਰਤੀ ਟਰੱਕ ਡਰਾਈਵਰ ਦੀ ਗੱਡੀ ਵਿੱਚੋਂ ਇਹ ਚੀਜ਼ ਮਿਲੀ ਹੈ ਜਿਥੇ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਿਊ ਯਾਰਕ ਵਿੱਚ ਡੇਟ੍ਰੋਇਟ ਦੇ ਅੰਬੈਸਡਰ ਬ੍ਰਿਜ ਰਾਹੀਂ ਅਮਰੀਕਾ ਤੋਂ ਆ ਕੇ ਕੈਨੇਡਾ ਵਿਚ ਦਾਖਲ ਹੁੰਦੇ ਸਮੇਂ ਸੰਯੁਕਤ ਰਾਜ ਦੇ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ ਨੇ ਜਿੱਥੇ ਇਕ ਟਰੱਕ ਨੂੰ ਚੈਕਿੰਗ ਲਈ ਰੋਕਿਆ ਸੀ। ਉਥੇ ਹੀ ਇਸ ਟਰੱਕ ਦੇ ਵਿਚੋਂ ਲੱਗਭੱਗ ਦੋ ਮਿਲੀਅਨ ਡਾਲਰ ਦੀ ਕੋਕੀਨ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈ। ਉਥੇ ਹੀ ਕੋਕੀਨ ਦੀ ਸਪਲਾਈ ਕਰਨ ਵਾਲੇ ਭਾਰਤੀ ਮੂਲ ਦੇ ਇਸ ਟਰੱਕ ਦੇ ਕੈਨੇਡਾ ਨਿਵਾਸੀ ਡਰਾਈਵਰ ਨੂੰ ਵੀ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

ਦੱਸ ਦਈਏ ਕਿ ਇਹ ਘਟਨਾ ਬੁੱਧਵਾਰ ਨੂੰ ਵਾਪਰੀ ਹੈ ਜਿੱਥੇ ਅਮਰੀਕਾ ਤੋਂ ਕੈਨੇਡਾ ਵਿਚ ਦਾਖਲ ਹੁੰਦੇ ਸਮੇਂ ਸਰਹੱਦ ਉੱਪਰ ਅਮਨ ਕੁਮਾਰ ਤੁਰਾਨ ਨਾਮ ਦੇ ਇਸ ਭਾਰਤੀ ਮੂਲ ਦੇ ਨੌਜਵਾਨ ਨੂੰ ਪੁਲਿਸ ਵੱਲੋ 65 ਕਿਲੋ ਕੋਕੀਨ ਦੇ ਨਾਲ ਬਰਾਮਦ ਕੀਤਾ ਹੈ।



error: Content is protected !!