ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਵੱਧ ਰਹੀ ਮਹਿੰਗਾਈ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਪਰਿਵਾਰਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਪਰਿਵਾਰ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਨੂੰ ਪਹਿਲ ਦੇ ਰਹੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਬੱਚੇ ਬਿਹਤਰ ਭਵਿੱਖ਼ ਜੀਅ ਸਕਣ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਬਹੁਤ ਸਾਰੇ ਭਾਰਤੀਆਂ ਵੱਲੋਂ ਸਖਤ ਮਿਹਨਤ-ਮੁਸ਼ੱਕਤ ਕਰ ਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ। ਉਥੇ ਹੀ ਅਜਿਹੇ ਭਾਰਤੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।

ਉੱਥੇ ਵਿਦੇਸ਼ਾਂ ਦੀ ਧਰਤੀ ਤੇ ਵਸਣ ਵਾਲੇ ਇਨ੍ਹਾਂ ਭਾਰਤੀਆਂ ਨਾਲ ਕਈ ਤਰ੍ਹਾਂ ਦੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਅਮਰੀਕਾ ਤੋਂ ਬਾਦ ਏਥੇ ਵਿਦੇਸ਼ ਵਿਚ ਭਾਰਤੀ ਨੌਜਵਾਨ ਦਾ ਕਤਲ ਕੀਤਾ ਗਿਆ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਇਸਰਾਇਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ 18 ਸਾਲਾਂ ਦੇ ਭਾਰਤੀ ਨੌਜਵਾਨ ਦਾ ਉਸਦੇ ਕੁਝ ਦੋਸਤਾਂ ਵੱਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਇਹ ਪਰਿਵਾਰ ਜਿੱਥੇ ਇੱਕ ਸਾਲ ਪਹਿਲਾਂ ਹੀ ਇਜ਼ਰਾਇਲ ਦੇ ਵਿਚ ਜਾ ਕੇ ਰਹਿਣ ਲੱਗਾ ਸੀ ਅਤੇ ਯਹੂਦੀ ਭਾਈਚਾਰੇ ਨਾਲ ਸਬੰਧਤ ਸੀ। ਉਥੇ ਹੀ 18 ਸਾਲਾ ਨੌਜਵਾਨ ਯੋਏਲ ਉੱਤਰੀ ਸ਼ਹਿਰ ਦੇ ਵਿੱਚ ਇੱਕ ਜਨਮ ਦਿਨ ਦੀ ਪਾਰਟੀ ਵਿੱਚ ਆਪਣੇ ਘਰ ਤੋਂ ਗਿਆ ਸੀ। ਉਸ ਦੇ ਸ਼ੁੱਕਰਵਾਰ ਤੱਕ ਘਰ ਨਾ ਪਰਤਣ ਦੇ ਚਲਦੇ ਹੋਇਆ ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਭਾਲ ਕੀਤੀ ਗਈ ਤਾਂ ਉਸ ਦੇ ਇਕ ਦੋਸਤ ਵੱਲੋਂ ਪਰਿਵਾਰ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਪਾਰਟੀ ਦੌਰਾਨ ਹੋਈ ਲੜਾਈ ਵਿਚ ਉਨ੍ਹਾਂ ਦਾ ਬੇਟਾ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਸ ਦੀ ਜਾਣਕਾਰੀ ਮਿਲਣ ਤੇ ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਪਹੁੰਚ ਕੀਤੀ ਗਈ ਉਥੇ ਹੀ ਉਨ੍ਹਾਂ ਦੇ ਜਾਣ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ। ਇਸ ਘਟਨਾ ਦੇ ਦੋਸ਼ ਵਿਚ ਅੱਠ ਜਾਣਿਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਦੀ ਉਮਰ 13 ਤੋਂ 15 ਸਾਲ ਦੇ ਦਰਮਿਆਨ ਦੱਸੀ ਗਈ ਹੈ।


ਤਾਜਾ ਜਾਣਕਾਰੀ
ਅਮਰੀਕਾ ਤੋਂ ਬਾਅਦ ਹੁਣ ਇਥੇ ਵਿਦੇਸ਼ ਚ ਭਾਰਤੀ ਨੌਜਵਾਨ ਦਾ ਕੀਤਾ ਗਿਆ ਕਤਲ
ByadminOctober 8, 2022Comments Off on ਅਮਰੀਕਾ ਤੋਂ ਬਾਅਦ ਹੁਣ ਇਥੇ ਵਿਦੇਸ਼ ਚ ਭਾਰਤੀ ਨੌਜਵਾਨ ਦਾ ਕੀਤਾ ਗਿਆ ਕਤਲ
Previous Postਪੰਜਾਬ: ਆਪ ਲੀਡਰ ਦੀ ਹੋਈ ਭਿਆਨਕ ਹਾਦਸੇ ਚ ਮੌਤ- ਇਲਾਕੇ ਚ ਛਾਈ ਸੋਗ ਦੀ ਲਹਿਰ
Next Postਪੰਜਾਬ: ਨੌਜਵਾਨ ਮੁੰਡੇ ਦੀ PRTC ਬੱਸ ਹੇਠਾਂ ਆਉਣ ਕਾਰਨ ਹੋਈ ਦਰਦਨਾਕ ਮੌਤ, ਛਾਇਆ ਸੋਗ