BREAKING NEWS
Search

ਅਮਰੀਕਾ ਤੋਂ ਵੀਜ਼ਿਆਂ ਬਾਰੇ ਆ ਗਈ ਇਹ ਚੰਗੀ ਖਬਰ – ਸਰਕਾਰ ਨੇ ਲੈ ਲਿਆ ਇਹ ਵੱਡਾ ਫੈਸਲਾ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ। ਜਿਸ ਨਾਲ ਵਿਦੇਸ਼ਾਂ ਤੋਂ ਆ ਕੇ ਉਥੇ ਵਸਣ ਵਾਲੇ ਲੋਕਾਂ ਨੂੰ ਬਹੁਤ ਜ਼ਿਆਦਾ ਖੁਸ਼ੀ ਹੁੰਦੀ ਹੈ। ਕਿਉਂਕਿ ਸਰਕਾਰਾਂ ਵੱਲੋਂ ਉਨ੍ਹਾਂ ਦੀ ਮਿਹਨਤ ਨੂੰ ਦੇਖਦੇ ਹੋਏ ਉਨ੍ਹਾਂ ਦੇ ਲਈ ਕਈ ਐਲਾਨ ਕੀਤੇ ਜਾਂਦੇ ਹਨ। ਬਹੁਤ ਸਾਰੇ ਲੋਕਾਂ ਦਾ ਸੁਪਨਾ ਵਿਦੇਸ਼ ਜਾ ਕੇ ਵਸਣ ਦਾ ਹੁੰਦਾ ਹੈ। ਅਮਰੀਕਾ ਦੀ ਧਰਤੀ ਤੇ ਬਹੁਤ ਸਾਰੇ ਲੋਕ ਜਾ ਕੇ ਵਸੇ ਹੋਏ ਹਨ। ਜਿਨ੍ਹਾਂ ਨੂੰ ਸਰਕਾਰ ਵੱਲੋਂ ਕਈ ਯੋਜਨਾਵਾਂ ਦੇ ਤਹਿਤ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਬਾਰੇ ਜ਼ਿਕਰ ਹੁੰਦੇ ਹੀ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਹੁਣ ਅਮਰੀਕਾ ਤੋਂ ਵੀਜ਼ਿਆਂ ਬਾਰੇ ਇਹ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ। ਜਿਸ ਸਮੇਂ ਤੋਂ ਅਮਰੀਕਾ ਦੇ 46 ਵੇਂ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਆਪਣੇ ਅਹੁਦੇ ਦੀ ਸਹੁੰ ਚੁੱਕੀ ਗਈ ਹੈ। ਉਸ ਸਮੇਂ ਤੋਂ ਹੀ ਉਨ੍ਹਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਅਮਰੀਕੀ ਸਿਟੀਜ਼ਨਸ਼ਿਪ ਅਤੇ ਇਮੀਗ੍ਰੇਸ਼ਨ ਸਰਵਿਸ ਨੇ ਇਕ ਬਿਆਨ ਵਿਚ ਕਿਹਾ, ‘ਅਸੀਂ ਹਾਲ ਹੀ ਵਿਚ ਤੈਅ ਕੀਤਾ ਕਿ ਸਾਨੂੰ ਵਿੱਤੀ ਸਾਲ 2022 ਦੇ ਸੰਖਿਆਤਮਕ ਅਲਾਟਮੈਂਟ ਤੱਕ ਪਹੁੰਚਣ ਲਈ ਵਾਧੂ ਰਜਿਸਟ੍ਰੇਸ਼ਨਾਂ ਦੀ ਚੋਣ ਕਰਨ ਦੀ ਜ਼ਰੂਰਤ ਹੈ।

ਨਵੇਂ ਡਰਾਅ ਲਈ ਅਰਜ਼ੀਆਂ 2 ਅਗਸਤ ਤੋਂ 3 ਨਵੰਬਰ ਤੱਕ ਦਿੱਤੀਆਂ ਜਾ ਸਕਣਗੀਆਂ। ਤਕਨਾਲੋਜੀ ਕੰਪਨੀਆਂ ਹਰ ਸਾਲ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਜ਼ਾਰਾਂ ਲੋਕਾਂ ਨੂੰ ਨਿਯੁਕਤ ਕਰਨ ਲਈ ਇਸ ਵੀਜ਼ਾ ’ਤੇ ਨਿਰਭਰ ਕਰਦੀਆਂ ਹਨ। ਯੂ.ਐੱਸ.ਸੀ.ਆਈ.ਐੱਸ. ਨੇ ਕਿਹਾ ਕਿ ਇਸ ਸਾਲ ਦੀ ਸ਼ੁਰੂਆਤ ਵਿਚ ਆਯੋਜਿਤ ਐਚ-1ਬੀ ਵੀਜ਼ਾ ਲਈ ਕੰਪਿਊਟਰਾਈਜ਼ਡ ਡਰਾਅ ਦੌਰਾਨ ਉਨ੍ਹਾਂ ਨੂੰ ਕਾਂਗਰਸ ਤੋਂ ਮਨਜ਼ੂਰਸ਼ੁਦਾ ਐੱਚ-1ਬੀ ਵੀਜ਼ਾ ਪ੍ਰਾਪਤ ਨਹੀਂ ਹੋਏ ਸਨ। ਇਸ ਲਈ ਦੂਜੇ ਡਰਾਅ ਦਾ ਫ਼ੈਸਲਾ ਕੀਤਾ ਗਿਆ।

ਐੱਚ-1ਬੀ ਵੀਜ਼ਾ ਇਕ ਗੈਰ-ਅਪ੍ਰਵਾਸੀ ਵੀਜ਼ਾ ਹੈ, ਜਿਸ ਦੀ ਮਦਦ ਨਾਲ ਅਮਰੀਕੀ ਕੰਪਨੀਆਂ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਜ਼ਰੂਰਤ ਵਾਲੇ ਖ਼ਾਸ ਕਿੱਤਿਆਂ ਵਿਚ ਵਿਦੇਸ਼ੀ ਕਾਮਿਆਂ ਨੂੰ ਨੌਕਰੀਆਂ ’ਤੇ ਰੱਖਦੀਆਂ ਹਨ।ਯੂ.ਐੱਸ.ਸੀ.ਆਈ.ਐੱਸ. ਨੇ ਕਿਹਾ ਹੈ ਕਿ ਅਮਰੀਕਾ ਸਫ਼ਲ ਐਚ-1ਬੀ ਵੀਜ਼ਾ ਬਿਨੈਕਾਰਾਂ ਲਈ ਦੂਜੀ ਲਾਟਰੀ ਦਾ ਆਯੋਜਨ ਕਰੇਗਾ। ਇਸ ਫ਼ੈਸਲੇ ਨਾਲ ਸੈਂਕੜੇ ਭਾਰਤੀ ਆਈ.ਟੀ. ਪੇਸ਼ੇਵਰਾਂ ਨੂੰ ਦੂਜਾ ਮੌਕਾ ਮਿਲੇਗਾ, ਜੋ ਪਿੱਛਲੀ ਚੋਣ ਵਿਚ ਐਚ-1ਬੀ ਵੀਜ਼ਾ ਨਹੀਂ ਲੈ ਸਕੇ ਸਨ।



error: Content is protected !!