ਆਈ ਤਾਜਾ ਵੱਡੀ ਖਬਰ
ਪੂਰੀ ਦੁਨੀਆ ਕੋਵਿਡ-19 ਮਹਾਮਾਰੀ ਨਾਲ ਜੂਝ ਰਹੀ ਹੈ। ਇਸ ਦੌਰਾਨ ਸਥਿਤੀ ਨੂੰ ਸੰਭਾਲਣ ਵਿਚ ਅਸਫਲ ਰਹਿਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਸ਼ਵ ਸਿਹਤ ਸੰਗਠਨ ਨੇ ਬੁੱਧਵਾਰ ਨੂੰ ਇਕ ਨਵੇਂ ਫਾਊਂਡੇਸ਼ਨ ਦਾ ਐਲਾਨ ਕੀਤਾ। ਇਸ ਫਾਊਂਡੇਸ਼ਨ ਦੇ ਤਹਿਤ ਕਿਸੇ ਮਹਾਮਾਰੀ ਨਾਲ ਨਜਿੱਠਣ ਲਈ ਫੰਡਿੰਗ ਇਕੱਠੀ ਕੀਤੀ ਜਾਵੇਗੀ ਜਿਸ ਵਿਚ ਨਾ ਸਿਰਫ ਵੱਡੇ ਦੇਸ਼ਾਂ ਸਗੋਂ ਆਮ ਲੋਕਾਂ ਤੋਂ ਵੀ ਮਦਦ ਲਈ ਜਾਵੇਗੀ। ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਟੇਡ੍ਰੋਸ ਨੇ ਬੁੱਧਵਾਰ ਨੂੰ ਇਸ ਸਬੰਧੀ ਐਲਾਨ ਕੀਤਾ।
ਇਹ ਇਕ ਸੁਤੰਤਰ ਸੰਗਠਨ ਹੋਵੇਗਾ ਜਿਸ ਵਿਚ ਮੌਜੂਦਾ ਢੰਗਾਂ ਨਾਲੋਂ ਵੱਖਰੇ ਤਰੀਕੇ ਨਾਲ ਫੰਡਿੰਗ ਇਕੱਠੀ ਕੀਤੀ ਜਾਵੇਗੀ। ਮੌਜੂਦਾ ਸਮੇਂ ਵਿਚ ਹਰ ਮੈਂਬਰ ਦੇਸ਼ ਵਿਸ਼ਵ ਸਿਹਤ ਸੰਗਠਨ ਨੂੰ ਆਪਣੇ ਵੱਲੋਂ ਮਦਦ ਰਾਸ਼ੀ ਦੇ ਰਿਹਾ ਹੈ, ਉਸੇ ਦੇ ਆਧਾਰ ‘ਤੇ ਦੁਨੀਆ ਭਰ ਵਿਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਲੈਕ ਵਿਸ਼ਵ ਸਿਹਤ ਸੰਗਠਨ ਲੋਕਾਂ ਦੀ ਮਦਦ ਕਰਦਾ ਹੈ। ਬੀਤੇ ਦਿਨੀਂ ਅਮਰੀਕਾ ਨੇ ਵਿਸ਼ਵ ਸਿਹਤ ਸੰਗਠਨ ਨੂੰ ਦਿੱਤੀ ਜਾਣ ਵਾਲੀ ਮਦਦ ਰਾਸ਼ੀ ‘ਤੇ ਰੋਕ ਲਗਾ ਦਿੱਤੀ ਸੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਸੰਗਠਨ ‘ਤੇ ਕੋਰੋਨਾਵਾਇਸ ਨੂੰ ਪਛਾਨਣ ਵਿਚ ਅਸਫਲ ਹੋਣ ਦਾ ਦੋਸ਼ ਲਗਾਇਆ ਸੀ ਅਤੇ ਚੀਨ ਦਾ ਸਾਥ ਦੇਣ ਕਾਰਨ ਆਲੋਚਨਾ ਕੀਤੀ ਸੀ।
ਗੌਰਤਲਬ ਹੈ ਕਿ ਬੀਤੇ ਦਿਨੀਂ ਵਿਸ਼ਵ ਸਿਹਤ ਸੰਗਠਨ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਉਸ ਦਾ ਮੌਜੂਦਾ ਬਜਟ 2.3 ਬਿਲੀਅਨ ਡਾਲਰ ਹੈ ਜੋ ਗਲੋਬਲ ਸੰਸਥਾ ਦੇ ਹਿਸਾਬ ਨਾਲ ਕਾਫੀ ਘੱਟ ਹੈ। ਇਸ ਦੇ ਇਲਾਵਾ ਅਮਰੀਕਾ ਵੱਲੋਂ ਫੰਡਿੰਗ ਰੁਕ ਗਈ ਹੈ ਇਸ ਲਈ ਸਾਨੂੰ ਜ਼ਿਆਦਾ ਫੰਡਿੰਗ ਦੀ ਲੋੜ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ