=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਰੀਕਾ : ਪੰਜਾਬੀ ਵਿਅਕਤੀ ਦੀ ਹੋਈ ਸੜਕ ਹਾਦਸੇ ਚ ਮੌਤ

ਆਈ ਤਾਜਾ ਵੱਡੀ ਖਬਰ 

ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਵੇਖਦੇ ਹੋਏ ਜਿੱਥੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜਿਆ ਜਾਂਦਾ ਹੈ ਜਿੱਥੇ ਜਾ ਕੇ ਉਨ੍ਹਾਂ ਦੇ ਬੱਚੇ ਆਪਣੇ ਆਉਣ ਵਾਲੇ ਭਵਿੱਖ ਨੂੰ ਲੈ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਮਾਂ-ਪਿਓ ਨੂੰ ਆਪਣੇ ਬੱਚਿਆਂ ਦੀਆਂ ਖੁਸ਼ੀਆਂ ਨੂੰ ਸਾਕਾਰ ਕਰਨ ਵਾਸਤੇ ਜਿਥੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਦਿੱਤੀ ਜਾਂਦੀ ਹੈ ਓੱਥੇ ਬੱਚਿਆਂ ਨੂੰ ਵੱਡੇ ਮੁੱਲਕਾਂ ਵਿਚ ਭੇਜਿਆ ਜਾਂਦਾ ਹੈ ਪਰ ਉਨ੍ਹਾਂ ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਕਿਉਂਕਿ ਪਿਛਲੇ ਤਿੰਨ-ਚਾਰ ਸਾਲਾਂ ਤੋਂ ਅਮਰੀਕਾ ਕੈਨੇਡਾ ਦੇ ਵਿੱਚ ਵਸਣ ਵਾਲੇ ਬਹੁਤ ਸਾਰੇ ਪੰਜਾਬੀਆਂ ਦੀ ਮੌਤ ਹੋਣ ਦੀਆਂ ਦੁਖਦਾਈ ਖਬਰਾਂ ਸਾਹਮਣੇ ਆਈਆਂ ਹਨ।

ਅਜਿਹੀਆਂ ਖ਼ਬਰਾਂ ਦੇ ਸਾਹਮਣੇ ਆਉਂਦਿਆਂ ਹੀ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਅਮਰੀਕਾ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ 53 ਸਾਲਾ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮ੍ਰਿਤਕ ਸੁਖਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਫੌਜ ਜਿੱਥੇ ਕੰਮ ਦੀ ਤਲਾਸ਼ ਵਿੱਚ 2011 ਦੇ ਵਿੱਚੋਂ 18 ਸਾਲ ਪਹਿਲਾਂ ਅਮਰੀਕਾ ਗਿਆ ਸੀ।

ਉਥੇ ਹੀ ਉਸ ਵੱਲੋਂ ਟਰੱਕ ਚਲਾਉਣ ਦਾ ਕੰਮ ਅਮਰੀਕਾ ਦੇ ਕੈਲੇਫੋਰਨੀਆਂ ਵਿੱਚ ਕੀਤਾ ਜਾ ਰਿਹਾ ਸੀ। ਕੈਲੇਫੋਰਨੀਆ ਦੇ ਫਰਿਜ਼ਨੋ ਸ਼ਹਿਰ ਵਿੱਚ ਰਹਿੰਦਾ ਸੀ। ਸ਼ਹਿਰ ਦੇ ਇਕ ਹੋਟਲ ਤੋਂ ਖਾਣਾ ਲੈ ਕੇ ਆਪਣੀ ਗੱਡੀ ਵਿੱਚ ਜਾਣ ਵਾਸਤੇ ਸੜਕ ਪਾਰ ਕਰ ਰਿਹਾ ਸੀ। ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਉਸ ਨੂੰ ਟੱਕਰ ਮਾਰ ਦਿੱਤੀ ਗਈ।

ਹਾਦਸੇ ਵਿਚ ਜਿਥੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਘਟਨਾ ਸਥਾਨ ਤੇ ਹੀ ਉਸਦੀ ਮੌਤ ਹੋ ਗਈ। ਉਥੇ ਹੀ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਉਸ ਦੀ ਪਤਨੀ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਾਸਤੇ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਗਈ ਹੈ। ਜਿਸ ਦੇ ਦੋ ਬੱਚੇ ਕੈਨੇਡਾ ਵਿੱਚ ਪੜ੍ਹਾਈ ਵਾਸਤੇ ਪਿਛਲੇ ਚਾਰ ਸਾਲ ਤੋਂ ਗਏ ਹੋਏ ਹਨ।




error: Content is protected !!