ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਵੀ ਅੱਜ ਅਟਾਰੀ ਬਾਰਡਾਰ ਰਾਹੀਂ ਵਤਨ ਪਰਤੀ।
ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣਾ ਵਧੀਆ ਉਪਰਾਲਾ ਹੈ।
ਅਰੂਸਾ ਨੇ ਕਿਹਾ ਕਿ ਇਸ ਨਾਲ ਦੋਵਾਂ ਦੇਸ਼ਾਂ ਦੇ ਰਿਸ਼ਤੇ ਸੁਧਰਨਗੇ। ਕਰਤਾਰਪੁਰ ਲਾਂਘਾ ਸ਼ਾਂਤੀ ਦਾ ਪ੍ਰਤੀਕ ਬਣੇਗਾ।
ਕੈਬਨਿਟ ਮੰਤਰੀ ਨਵਜੋਤ ਸਿੱਧੂ ਵੀ ਪਾਕਿਸਤਾਨ ਫੇਰੀ ‘ਤੇ ਚਲੇ ਗਏ। ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਰਕਤ ਕਰਨੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 28 ਨਵੰਬਰ ਨੂੰ ਨੀਂਹ ਪੱਥਰ ਰੱਖਣਗੇ।
ਸਿੱਧੂ ਨੇ ਕਿਹਾ ਕਿ ਉਹ ਬਾਬਾ ਨਾਨਕ ਲਈ ਸਭ ਕੁਝ ਕਰਨ ਲਈ ਤਿਆਰ ਹਨ। ਸਿੱਧੂ ਨੇ ਸੁਨੇਹਾ ਦਿੱਤਾ ਕਿ ਦੋਸਤੀ ਦਾ ਹੱਥ ਵਧਾਉਣ ਨਾਲ ਸਭ ਦੂਰੀਆਂ ਮਿੱਟ ਜਾਂਦੀਆਂ ਹਨ।
ਸੰਸਦ ਮੈਂਬਰ ਗੁਰਜੀਤ ਔਜਲਾ ਸ਼੍ਰੀ ਹਰਿਮੰਦਰ ਸਾਹਿਬ ਤੋਂ ‘ਹਰਿ ਦੀ ਪੌੜੀ’ ਦਾ ਜਲ ਲੈ ਕੇ ਪਾਕਿਸਤਾਨ ਗਏ। ਉਨ੍ਹਾਂ ਕਿਹਾ ਕਿ ਨੀਂਹ ਪੱਥਰ ਰੱਖਣ ਸਮੇਂ ਜਲ ਦਾ ਛਿੜਕਾਅ ਕਰਾਂਗੇ। ਉਨ੍ਹਾਂ ਕਿਹਾ ਕਿ ਸ਼ਾਂਤੀ ਦਾ ਰਾਹ ਬਣਨ ‘ਚ ਕੋਈ ਵੀ ਵਿਘਨ ਨਾ ਪਾਏ।
ਔਜਲਾ ਨੇ ਕਿਹਾ ਕਿ ਸਾਰੀ ਪਾਰਟੀਆਂ ਨੂੰ ਲਾਂਘੇ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਲਾਂਘੇ ਲਈ ਕਿਸੇ ਇੱਕ ਦਾ ਕ੍ਰੈਡਿਟ ਨਹੀਂ। ਸਭ ਸੰਗਤ ਦੀਆਂ ਅਰਦਾਸਾਂ ਨੂੰ ਬੂਰ ਪਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਅੱਜ ਪਾਕਿਸਤਾਨ ਰਵਾਨਾ ਹੋ ਗਏ।
ਪਾਕਿਸਤਾਨ ਰਵਾਨਾ ਹੁੰਦੇ ਬੋਲੀ ਅਰੂਸਾ ਆਲਮ…..