BREAKING NEWS
Search

ਅਵਾਰਾ ਕੁਤਿਆਂ ਨੇ ਇਥੇ 10 ਸਾਲਾਂ ਬੱਚੇ ਨੂੰ ਉਤਾਰਿਆ ਮੌਤ ਦੇ ਘਾਟ, ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਜ਼ਿਆਦਾਤਰ ਲੋਕ ਕੁੱਤਿਆਂ ਨਾਲ ਬਹੁਤ ਪਿਆਰ ਕਰਦੇ ਹਨ , ਜਿਸ ਕਾਰਨ ਉਨ੍ਹਾਂ ਨੂੰ ਆਪਣੇ ਘਰ ਵਿੱਚ ਪਨਾਹ ਦਿੰਦੇ ਹਨ ਤੇ ਉਨ੍ਹਾਂ ਦਾ ਪੂਰਾ ਧਿਆਨ ਰੱਖਦੇ ਹਨ । ਗਲੀਆਂ ਵਿੱਚ ਘੁੰਮਦੇ ਅਵਾਰਾ ਕੁੱਤਿਆਂ ਨੂੰ ਵੀ ਲੋਕ ਖਾਣ ਲਈ ਚੀਜ਼ਾਂ ਪਾ ਦਿੰਦੇ ਹਨ , ਪਰ ਕਈ ਵਾਰ ਅਵਾਰਾ ਕੁੱਤਿਆਂ ਦਾ ਅਜਿਹਾ ਆਂਤਕ ਦੇਖਣ ਨੂੰ ਮਿਲਦਾ ਹੈ ਜਿਸ ਕਾਰਨ ਛੋਟੇ ਛੋਟੇ ਬੱਚਿਆਂ ਦੀ ਮੌਤ ਹੋ ਜਾਂਦੀ ਹੈ । ਅਜਿਹਾ ਹੀ ਮਾਮਲਾ ਹਰਿਆਣਾ ਦੇ ਕੁਰੂਕਸ਼ੇਤਰ ਦੇ ਜ਼ਿਲ੍ਹਾ ਚਨਾਰਥਲ ਤੋਂ ਸਾਹਮਣੇ ਆਇਆ , ਜਿਥੇ ਆਵਾਰਾ ਕੁੱਤਿਆਂ ਨੇ ਦਸ ਸਾਲਾਂ ਦੇ ਬੱਚੇ ਉੱਪਰ ਹਮਲਾ ਕਰ ਦਿੱਤਾ।

ਜਿਸ ਕਾਰਨ ਬੱਚੇ ਦੀ ਮੌਕੇ ਤੇ ਹੀ ਮੌਤ ਹੋ ਗਈ । ਪੁਲੀਸ ਵੱਲੋਂ ਇਸ ਦੀ ਜਾਣਕਾਰੀ ਖੁਦ ਦਿੱਤੀ ਗਈ ਤੇ ਪੁਲੀਸ ਨੇ ਦੱਸਿਆ ਕਿ ਪੀਡ਼ਤ ਅਮਨ ਸੋਮਵਾਰ ਨੂੰ ਦਰੱਖਤ ਹੇਠਾਂ ਸੌਂ ਰਿਹਾ ਸੀ । ਉਸੇ ਸਮੇਂ ਕੁੱਤਿਆਂ ਨੇ ਉਸ ਉਪਰ ਹਮਲਾ ਕਰ ਦਿੱਤਾ। ਕੁਰੂਕਸ਼ੇਤਰ ਯੂਨੀਵਰਸਿਟੀ ਪੁਲੀਸ ਥਾਣੇ ਦੇ ਇੰਚਾਰਜ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਤੁਰੰਤ ਅਮਨ ਨੂੰ ਹਸਪਤਾਲ ਲਿਜਾਇਆ ਗਿਆ।

ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੀੜਤ ਦੇ ਪਿਤਾ ਚੰਦਰਪਾਲ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ ਅਤੇ ਪਤਨੀ ਨਾਲ ਉਹ ਖੇਤਾਂ ਚ ਮਜ਼ਦੂਰੀ ਦਾ ਕੰਮ ਕਰਦੇ ਹਨ। ਪੁਲੀਸ ਨੇ ਦੱਸਿਆ ਕਿ ਇਸ ਘਟਨਾ ਦੇ ਸਮੇਂ ਦੋਵੇਂ ਪਤੀ ਪਤਨੀ ਖੇਤਾਂ ਵਿਚ ਕੰਮ ਕਰ ਰਹੇ ਸੀ ਤੇ ਬੱਚੇ ਅੰਜਲੀ ਅਤੇ ਅਤੇ ਅਮਨ ਨੇਡ਼ੇ ਹੀ ਜਾਮਣ ਤੋੜਨ ਲਈ ਗਏ ਹੋਏ ਸਨ ।

ਉਨ੍ਹਾਂ ਦੱਸਿਆ ਕਿ ਅੰਜਲੀ ਵਾਪਸ ਆ ਗਈ , ਪਰ ਅਮਨ ਦਰੱਖਤ ਦੇ ਹੇਠਾਂ ਹੀ ਸੌਂ ਗਿਆ , ਸੁੱਤੇ ਪਏ ਅਮਨ ਤੇ ਅਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ , ਜਿਸ ਕਾਰਨ ਅਮਨ ਦੀ ਮੌਕੇ ਤੇ ਹੀ ਮੌਤ ਹੋ ਗਈ । ਜਿਸ ਦੇ ਚਲਦੇ ਹੁਣ ਪੀਡ਼ਤ ਪਰਿਵਾਰ ਦੇ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ । ਪਰ ਇਸ ਹਾਦਸੇ ਨੇ ਪੂਰੇ ਇਲਾਕੇ ਭਰ ਦੇ ਵਿੱਚ ਇੱਕ ਡਰ ਤੇ ਸਹਿਮ ਦਾ ਮਾਹੌਲ ਬਣਾ ਦਿੱਤਾ ਹੈ ।



error: Content is protected !!