BREAKING NEWS
Search

ਅਸਮਾਨ ਤੋਂ ਆਏ ਕਹਿਰ ਨੇ ਕਈ ਘਰਾਂ ਚ ਵਿਛਾਏ ਸੱਥਰ, ਹੋਈ 8 ਲੋਕਾਂ ਦੀ ਮੌਤ

ਆਈ ਤਾਜਾ ਵੱਡੀ ਖਬਰ 

ਬੀਤੇ ਤਿੰਨ ਚਾਰ ਸਾਲਾਂ ਤੋਂ ਕਰੋਨਾ ਦੇ ਚਲਦਿਆਂ ਹੋਇਆਂ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਉਥੇ ਹੀ ਇਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਦੇਸ਼ ਅੰਦਰ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਬਹੁਤ ਸਾਰੇ ਸੂਬਿਆਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਹੁਣ ਅਸਮਾਨ ਤੋਂ ਆਏ ਕਹਿਰ ਨੇ ਕਈ ਘਰਾਂ ਚ ਵਿਛਾਏ ਸੱਥਰ, ਹੋਈ 8 ਲੋਕਾਂ ਦੀ ਮੌਤ, ਜਿਸ ਬਾਰੇ ਆਈ ਤਾਜਾ ਖਬਰ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਪੱਛਮੀ ਬੰਗਾਲ ਤੋਂ ਸਾਹਮਣੇ ਆਈ ਹੈ। ਹੁਣ ਜਿੱਥੇ ਕੁਦਰਤੀ ਕਹਿਰ ਦੇ ਚਲਦਿਆਂ ਹੋਏ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ।

ਕੁਦਰਤ ਦੇ ਇਸ ਕਹਿਰ ਦੇ ਚਲਦਿਆਂ ਹੋਇਆਂ ਅੱਠ ਲੋਕਾਂ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ ਹੈ। ਪੱਛਮੀ ਬੰਗਾਲ ਵਿਚ ਜਿੱਥੇ ਇਸ ਕੁਦਰਤੀ ਕਹਿਰ ਦੇ ਚਲਦਿਆਂ ਹੋਇਆਂ ਲੋਕਾਂ ਵਿੱਚ ਸਹਿਮ ਅਤੇ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਉਥੇ ਹੀ ਅਸਮਾਨੀ ਬਿਜਲੀ ਦੀ ਚਪੇਟ ਵਿੱਚ ਆਉਣ ਕਾਰਨ ਵੱਖ-ਵੱਖ ਜਗ੍ਹਾ ਤੇ ਅੱਠ ਲੋਕਾਂ ਦੀ ਮੌਤ ਹੁਣ ਦੀ ਦੁਖਦਾਈ ਖ਼ਬਰ ਸਾਹਮਣੇ ਆਉਂਦੀਆਂ ਹੀ ਵੱਖ-ਵੱਖ ਅਧਿਕਾਰੀਆਂ ਵੱਲੋਂ ਇਸ ਤੇ ਸੋਗ ਜ਼ਾਹਿਰ ਕੀਤਾ ਗਿਆ ਹੈ।

ਦੱਸ ਦੇਈਏ ਕਿ ਤਿੰਨ ਜ਼ਿਲ੍ਹਿਆਂ ਵਿੱਚ ਜਿੱਥੇ ਅਸਮਾਨੀ ਬਿਜਲੀ ਡਿੱਗਣ ਦੀ ਵੀਰਵਾਰ ਨੂੰ ਇਹ ਘਟਨਾ ਵਾਪਰੀ ਹੈ। ਤਿੰਨ ਜ਼ਿਲਿਆਂ ਵਿਚ ਭਾਰੀ ਨੁਕਸਾਨ ਹੋਇਆ ਹੈ। ਇਸ ਕੁਦਰਤੀ ਕਹਿਰ ਦੇ ਚਲਦਿਆਂ ਹੋਇਆਂ ਪੂਰਬੀ ਬਰਧਮਾਨ ਜ਼ਿਲ੍ਹੇ ‘ਚ 4 ਤੇ ਮੁਰਸ਼ਿਦਾਬਾਦ ਅਤੇ ਉੱਤਰੀ-24 ਪਰਗਨਾ ‘ਚ 2-2 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਜਿੱਥੇ 8 ਲੋਕਾਂ ਦੀ ਮੌਤ ਹੋਈ ਹੈ। ਇਸ ਸਭ ਦੀ ਜਾਣਕਾਰੀ ਵੀ ਆਫ਼ਤ ਪ੍ਰਬੰਧਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਹੋਇਆਂ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਹਾਦਸੇ ਦਾ ਵਧੇਰੇ ਕਰਕੇ ਉਹ ਕਿਸਾਨ ਸ਼ਿਕਾਰ ਹੋਏ ਹਨ, ਜੋ ਉਸ ਸਮੇਂ ਖੇਤਾਂ ਵਿਚ ਕੰਮ ਕਰ ਰਹੇ ਸਨ। ਹੁਣ ਤੱਕ 3 ਜ਼ਿਲ੍ਹਿਆਂ ਵਿਚ ਭਾਰੀ ਨੁਕਸਾਨ ਹੋਇਆ ਹੈ ਜਿਥੇ ਇਨ੍ਹਾਂ ਜ਼ਿਲ੍ਹਿਆਂ ਤੋਂ 8 ਲੋਕਾਂ ਦੀ ਮੌਤ ਦੀ ਖ਼ਬਰ ਹੈ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਵੱਲੋਂ ਇਸ ਘਟਨਾ ਤੇ ਦੁੱਖ ਜ਼ਾਹਿਰ ਕੀਤਾ ਗਿਆ ਹੈ ਅਤੇ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਵੀ ਜ਼ਾਹਿਰ ਕੀਤੀ ਗਈ ਹੈ।



error: Content is protected !!