BREAKING NEWS
Search

ਅੰਤਰਾਸ਼ਟਰੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਪਿਛਲੇ ਸਾਲ ਕਰੋਨਾ ਦੇ ਚਲਦੇ ਹੋਏ ਜਿੱਥੇ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਕੁਝ ਖਾਸ ਸਮਝੌਤੇ ਦੇ ਤਹਿਤ ਖਾਸ ਉਡਾਨਾਂ ਨੂੰ ਹੀ ਚਾਲੂ ਰੱਖਿਆ ਗਿਆ ਸੀ। ਕਰੋਨਾ ਦੇ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ ਇਸ ਦੇ ਪ੍ਰਸਾਰ ਨੂੰ ਰੋਕਣ ਲਈ ਇਹ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਉੱਥੇ ਹੀ ਭਾਰਤ ਤੋਂ ਆਉਣ ਜਾਣ ਵਾਲੇ ਯਾਤਰੀਆਂ ਉੱਪਰ ਕਈ ਦੇਸ਼ਾਂ ਵੱਲੋਂ ਵਧੇ ਕਰੋਨਾ ਕੇਸਾਂ ਅਤੇ ਡੈਲਟਾ ਵੈਰੀਏਂਟ ਨੂੰ ਦੇਖਦੇ ਹੋਏ ਅਣਮਿੱਥੇ ਸਮੇਂ ਲਈ ਰੋਕ ਲਗਾ ਦਿਤੀ ਗਈ ਸੀ।

ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਹੁਣ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਯਾਤਰੀਆਂ ਨੂੰ ਹੁਣ ਮੁੜ ਤੋਂ ਚੰਡੀਗੜ੍ਹ ਤੋਂ ਅੰਤਰਰਾਸ਼ਟਰੀ ਉਡਾਨਾਂ ਦਾ ਫਾਇਦਾ ਮਿਲ ਸਕੇਗਾ। ਜਿੱਥੇ ਕਾਫੀ ਸਮੇਂ ਤੋਂ ਬਾਅਦ ਏਅਰ ਇੰਡੀਆ ਐਕਸਪ੍ਰੈਸ ਨੂੰ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਨਾਲ ਪੰਜਾਬ ਤੋਂ ਸੰਯੁਕਤ ਅਰਬ ਅਮੀਰਾਤ ਜਾਣ ਵਾਲੇ ਲੋਕਾਂ ਨੂੰ ਚੰਡੀਗੜ ਤੋਂ ਸਿੱਧੀ ਅੰਤਰਰਾਸ਼ਟਰੀ ਉਡਾਣਾਂ ਦਾ ਫਾਇਦਾ ਮਿਲ ਸਕੇਗਾ।

ਏਅਰ ਇੰਡੀਆ ਐਕਸਪ੍ਰੈਸ ਵੱਲੋਂ ਸ਼ਾਰਜਾਹ ਲਈ 29 ਯਾਤਰੀਆਂ ਦੇ ਨਾਲ AXB/188/187 ਉਡਾਣ ਨੂੰ ਚੰਡੀਗੜ੍ਹ ਦੇ ਹਵਾਈ ਅੱਡੇ ਤੋਂ ਸ਼ਾਰਜਾਹ ਲਈ ਰਵਾਨਾ ਕੀਤਾ ਗਿਆ ਹੈ। ਦੋ ਮਹੀਨਿਆਂ ਤੋਂ ਬਾਅਦ ਮੁੜ ਇਨ੍ਹਾਂ ਅੰਤਰਰਾਸ਼ਟਰੀ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਾਰਜਾਹ ਤੋਂ 16 ਜੁਲਾਈ 2021 ਨੂੰ ਆਖਰੀ ਵਾਰ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਚੰਡੀਗੜ੍ਹ ਪਹੁੰਚੀ ਸੀ। ਇਸ ਤਰਾਂ ਹੀ ਚੰਡੀਗੜ ਤੋ ਸਾਰਜਾਹ ਲਈ ਉਡਾਣ 23 ਅਪ੍ਰੈਲ 2021 ਨੂ ਰਵਾਨਾ ਕੀਤੀ ਗਈ ਸੀ।

ਉੱਥੇ ਹੀ ਉਡਾਣ ਭਰਨ ਤੋਂ ਪਹਿਲਾਂ ਯਾਤਰੀਆਂ ਨੂੰ ਕਰੋਨਾ ਸਬੰਧੀ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਗਈ ਹੈ। ਅੱਜ ਜਾਣ ਵਾਲੇ ਯਾਤਰੀਆਂ ਲਈ ਵੀ ਹਵਾਈ ਅੱਡੇ ਉਪਰ ਬਣਾਏ ਗਏ ਸੈਟਰ ਤੋਂ ਰੈਪਿਡ ਪੀ ਸੀ ਆਰ ਟੈਸਟ ਕਰਵਾਏ ਗਏ ਹਨ। ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਉਡਾਨ ਭਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਬਾਰੇ ਏਅਰ ਇੰਡੀਆ ਐਕਸਪ੍ਰੈਸ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਵੀਰਵਾਰ ਅਤੇ ਐਤਵਾਰ ਨੂੰ ਹਫਤੇ ਵਿੱਚ ਦੋ ਰਾਸ਼ਟਰੀ ਉਡਾਨ ਸ਼ੁਰੂ ਕੀਤੇ ਗਏ ਹਨ।



error: Content is protected !!