ਆਈ ਤਾਜਾ ਵੱਡੀ ਖਬਰ
ਦੇਸ਼ ਦੁਨੀਆ ਵਿਚ ਆਏ ਦਿਨ ਹੀ ਅਜਿਹੇ ਅਜੀਬੋ-ਗਰੀਬ ਮਾਮਲੇ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਆਏ ਦਿਨ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਸ ਨੂੰ ਸੁਣ ਕੇ ਲੋਕਾਂ ਦੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਬਹੁਤ ਸਾਰੇ ਲੋਕਾਂ ਦੇ ਅਜਿਹੇ ਕਿੱਸੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਆਖਿਆ ਜਾਂਦਾ ਹੈ ਕਿ ਉਹ ਮੌਤ ਦੇ ਮੂੰਹ ਵਿੱਚੋਂ ਬਾਹਰ ਆਏ ਹਨ। ਉੱਥੇ ਹੀ ਸਿਆਣਿਆਂ ਵੱਲੋਂ ਵੀ ਕਹਾਵਤਾਂ ਸੱਚ ਹੀ ਬਣਾਈਆਂ ਗਈਆਂ ਹਨ , ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ। ਇਸ ਤਰਾਂ ਦੀਆਂ ਬਹੁਤ ਸਾਰੀਆਂ ਘਟਨਾਵਾਂ ਹੁਣ ਤੱਕ ਸਾਹਮਣੇ ਆ ਚੁੱਕੀਆਂ ਹਨ।
ਹੁਣ ਅੰਤਿਮ ਸੰਸਕਾਰ ਦੇ ਦੋ ਦਿਨ ਬਾਅਦ ਕੁੜੀ ਜ਼ਿੰਦਾ ਹੋ ਗਈ ਹੈ ਜਿਸ ਕਾਰਨ ਹਾਹਾਕਾਰ ਮਚੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਿਹਾਰ ਦੀ ਰਾਜਧਾਨੀ ਪਟਨਾ ਤੋਂ ਸਾਹਮਣੇ ਆਈ ਹੈ। ਜਿੱਥੇ ਗੋਰਾ ਚੱਕ ਥਾਣੇ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਇਕ ਲੜਕੀ ਦੀ ਲਾਸ਼ ਨੂੰ ਪਿੰਡ ਵਿਚ ਹੀ ਬਰਾਮਦ ਕੀਤਾ ਗਿਆ ਸੀ ਇਹ ਘਟਨਾ 6 ਜੁਲਾਈ ਦੀ ਦੱਸੀ ਗਈ ਹੈ। ਉੱਥੇ ਹੀ ਇਸ ਨੂੰ ਲੈ ਕੇ ਲੜਕੀ ਦੀ ਮਾਤਾ ਵੱਲੋਂ ਗੁਆਂਢ ਵਿਚ ਰਹਿਣ ਵਾਲੇ ਵਿਅਕਤੀ ਨੇ ਉਸਦੀ ਲੜਕੀ ਨਾਲ ਬਲਾਤਕਾਰ ਪਿੱਛੋਂ ਉਸ ਦਾ ਕਤਲ ਕਰ ਜਾਣ ਦਾ ਇਲਜ਼ਾਮ ਲਗਾ ਦਿੱਤਾ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਖਿਲਾਫ ਸ਼ਿਕਾਇਤ ਦਰਜ ਹੋਣ ਤੇ ਗ੍ਰਿਫਤਾਰ ਕੀਤਾ ਗਿਆ ਅਤੇ ਲੜਕੀ ਦੀ ਲਾਸ਼ ਵੀ ਕਨੂੰਨੀ ਕਾਰਵਾਈ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।
ਲੜਕੀ ਪਰਿਵਾਰ ਵੱਲੋਂ ਵੀ ਉਸ ਲਾਸ਼ ਨੂੰ ਆਪਣੀ ਲੜਕੀ ਦੀ ਲਾਸ਼ ਸਮਝਦੇ ਹੋਏ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਸ ਤੋਂ ਬਾਅਦ ਹੁਣ ਅਚਾਨਕ ਗਾਇਬ ਹੋਈ ਲੜਕੀ ਵੱਲੋਂ ਆਪਣੇ ਪ੍ਰੇਮੀ ਨਾਲ ਫੇਸਬੁਕ ਤੇ ਲਾਈਵ ਹੋ ਕੇ 12 ਜੁਲਾਈ ਨੂੰ ਆਪਣੇ ਜਿੰਦਾ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਹੁਣ ਲੜਕੀ ਵੱਲੋਂ ਇਕ ਵੀਡੀਓ ਜਾਰੀ ਕਰਦੇ ਹੋਏ ਉਸ ਵਿੱਚ ਆਖਿਆ ਗਿਆ ਹੈ ਕਿ ਉਹ ਬਿਲਕੁਲ ਠੀਕ ਹੈ ਅਤੇ ਜ਼ਿੰਦਾ ਹੈ ਉਸਨੂੰ ਅਤੇ ਉਸਦੇ ਪ੍ਰੇਮੀ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ।
ਉਧਰ ਮ੍ਰਿਤਕ ਪਾਈ ਗਈ ਲੜਕੀ ਦੇ ਪੋਸਟਮਾਰਟਮ ਦੀ ਰਿਪੋਰਟ ਦਾ ਵੀ ਇੰਤਜ਼ਾਰ ਕੀਤਾ ਜਾ ਰਿਹਾ ਹੈ ਕਿ ਉਹ ਲੜਕੀ ਕੌਣ ਹੈ। ਉੱਥੇ ਹੀ ਐਸ ਐਚ ਓ ਨੇ ਦੱਸਿਆ ਹੈ ਕਿ ਹੁਣ ਡੀਐਂਨਏ ਰਿਪੋਰਟ ਤੋਂ ਬਾਅਦ ਹੀ ਇਸ ਸਾਰੀ ਘਟਨਾ ਦਾ ਖੁਲਾਸਾ ਸਾਹਮਣੇ ਆਵੇਗਾ। ਉੱਥੇ ਹੀ ਹੁਣ ਲੜਕੀ ਦੀ ਮਾਂ ਨੇ ਵੀ ਆਖਿਆ ਹੈ ਕਿ ਉਸ ਦੀ ਬੇਟੀ ਜ਼ਿੰਦਾ ਹੈ ਕਿਉਂਕਿ ਉਸ ਵੱਲੋਂ 12 ਜੁਲਾਈ ਨੂੰ ਫੇਸਬੁੱਕ ਤੇ ਲਾਈਵ ਆ ਕੇ ਆਪਣੇ ਜਿਉਂਦੇ ਹੋਣ ਦੀ ਗੱਲ ਆਖੀ ਗਈ ਹੈ ਜਿਸ ਦਾ ਸੰਸਕਾਰ ਕੀਤਾ ਗਿਆ ਹੈ ਉਨ੍ਹਾਂ ਦੀ ਬੇਟੀ ਨਹੀਂ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।’
ਤਾਜਾ ਜਾਣਕਾਰੀ