ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਹਵਾਈ ਸਫ਼ਰ ਕੀਤਾ ਜਾਂਦਾ ਹੈ। ਉੱਥੇ ਹੀ ਇਸ ਹਵਾਈ ਸਫ਼ਰ ਦੇ ਦੌਰਾਨ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਉਸ ਸਮੇਂ ਕਰਨਾ ਪੈ ਜਾਂਦਾ ਹੈ ਜਦੋਂ ਉਹ ਆਪਣੇ ਸਫ਼ਰ ਦੇ ਦੌਰਾਨ ਆਪਣੀ ਮੰਜ਼ਿਲ ਤੇ ਪਹੁੰਚਦੇ ਹਨ। ਪਰ ਉਨ੍ਹਾਂ ਨੂੰ ਹਵਾਈ ਅੱਡੇ ਤੇ ਪਹੁੰਚਣ ਦੌਰਾਨ ਕਈ ਅਜਿਹੀਆਂ ਸਮੱਸਿਆਵਾਂ ਪੇਸ਼ ਆ ਜਾਂਦੀਆਂ ਹਨ ਜਿਸ ਬਾਰੇ ਉਨ੍ਹਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਹੁਣ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੀ ਫਲਾਈਟ ਚ ਇਸ ਕਾਰਨ ਯਾਤਰੀਆਂ ਨੇ ਕੀਤਾ ਹੰਗਾਮਾ, ਮਚਿਆ ਹੜਕੰਪ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਤੋਂ ਹੁਣ ਖਬਰ ਸਾਹਮਣੇ ਆਈ ਹੈ। ਜਿੱਥੇ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੇ ਉਸ ਸਮੇਂ ਯਾਤਰੀਆਂ ਵਿਚ ਹਫੜਾ-ਦਫੜੀ ਦਾ ਮਾਹੌਲ ਮੱਚ ਗਿਆ ਜਦੋਂ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਉਡਾਣ ਦੇ ਯਾਤਰੀਆਂ ਨੇ ਆਪਣਾ ਸਮਾਨ ਗਾਇਬ ਹੋਣ ਦੇ ਚੱਲਦਿਆਂ ਹੋਇਆਂ ਹੰਗਾਮਾ ਮਚਾ ਦਿੱਤਾ।
ਦੱਸ ਦਈਏ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅੱਜ ਸਵੇਰੇ ਹਵਾਈ ਅੱਡੇ ‘ਤੇ ਉਤਰਦਿਆਂ ਹੀ ਕਰੀਬ 50 ਯਾਤਰੀਆਂ ਦਾ ਸਾਮਾਨ ਗਾਇਬ ਪਾਇਆ ਗਿਆ। ਸਮਾਨ ਨਾ ਮਿਲਣ ਦੀ ਹਾਲਤ ਦੇ ਵਿੱਚ ਯਾਤਰੀਆਂ ਵੱਲੋਂ ਹਵਾਈ ਅੱਡੇ ਦੇ ਅਧਿਕਾਰੀਆਂ ਦੇ ਖ਼ਿਲਾਫ਼ ਹੰਗਾਮਾ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਇਸ ਸਭ ਨੂੰ ਵੇਖਦਿਆਂ ਹੋਇਆ ਸਪਾਈਸ ਜੈੱਟ ਦੇ ਅਧਿਕਾਰੀਆਂ ਵੱਲੋਂ ਯਾਤਰੀਆਂ ਨੂੰ ਸਮਝਾ ਕੇ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਸਾਰੇ ਯਾਤਰੀਆਂ ਦਾ ਸਾਰਾ ਹੀ ਸਮਾਨ ਉਹਨਾਂ ਦੇ ਘਰ ਤਕ ਕੱਲ ਪਹੁੰਚ ਜਾਵੇਗਾ।
ਤੋਂ ਬਾਅਦ ਇਸ ਸਥਿਤੀ ਨੂੰ ਕਾਬੂ ਹੇਠ ਕੀਤਾ ਗਿਆ ਅਤੇ ਯਾਤਰੀਆਂ ਨੂੰ ਸਮਝਾ ਬੁਝਾ ਕੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਘਰ ਨੂੰ ਰਵਾਨਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਵੱਖ-ਵੱਖ ਤਰ੍ਹਾਂ ਦੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਅੰਮ੍ਰਿਤਸਰ ਦਾ ਇਹ ਹਵਾਈ ਅੱਡਾ ਅਕਸਰ ਹੀ ਚਰਚਾ ਦੇ ਵਿੱਚ ਬਣਿਆ ਰਹਿੰਦਾ ਹੈ। ਜਿੱਥੇ ਸੋਨੇ ਦੀ ਤਸਕਰੀ ਵਰਗੇ ਵੀ ਬਹੁਤ ਸਾਰੇ ਮਾਮਲੇ ਕਸਟਮ ਅਧਿਕਾਰੀਆਂ ਵੱਲੋਂ ਸਾਹਮਣੇ ਲਿਆਂਦੇ ਜਾਂਦੇ ਹਨ। ਉਥੇ ਹੀ ਵੱਖ ਵੱਖ ਕਾਰਨਾਂ ਦੇ ਚਲਦਿਆਂ ਹੋਇਆਂ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।
ਤਾਜਾ ਜਾਣਕਾਰੀ