ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਅੱਜ ਨੈਸ਼ਨਲ ਹਾਈਵੇ ਨੰਬਰ-1 ‘ਤੇ ਬਣੇ ਟੋਲ ਪਲਾਜ਼ਾ ‘ਤੇ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਖੜ੍ਹੀ ਇਕ ਮਰਸਡੀਜ਼ ਕਾਰ ਨੂੰ ਅਚਨਚੇਤ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਾਰ ਸੜ ਕੇ ਸੁਆਹ ਹੋ ਗਈ ਪਰ ਉਸ ਦੇ ਅੰਦਰ ਬੈਠੇ ਦੋਵੇਂ ਵਿਅਕਤੀਆਂ ਨੇ ਭੱਜ ਕੇ ਆਪਣੀ ਜਾਨ ਬਚਾ ਲਈ।
ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਤਾਂ ਗੱਡੀ ਕਾਫੀ ਸਮੇਂ ਬਾਅਦ ਆਈ। ਮਿਲੀ ਜਾਣਕਾਰੀ ਮੁਤਾਬਕ ਫਾਇਰ ਬ੍ਰਿਗੇਡ ਵਾਲਿਆਂ ਦੀ ਪਾਣੀ ਵਾਲੀ ਪਾਈਪਾਂ ਖਰਾਬ ਨਿਕਲੀਆਂ, ਜਿਸ ਕਾਰਨ ਕਾਰ ਅੱਗ ਦੀ ਭੇਟ ਚੜ੍ਹ ਗਈ।
ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਤਾਜਾ ਜਾਣਕਾਰੀ