ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਜਿਆਦਾਤਰ ਹਿੱਸਿਆਂ ਵਿੱਚ ਲਗਾਤਾਰ ਬਾਰਿਸ਼ ਦਾ ਦੌਰ ਦੇਖਣ ਨੂੰ ਮਿਲ ਰਿਹਾ ਹੈ, ਸਾਉਣ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿਚ ਮਾਨਸੂਨ ਨੇ ਰਫਤਾਰ ਫੜੀ ਹੋਈ ਹੈ ਅਤੇ ਲਗਭਗ ਸਾਰੇ ਪੰਜਾਬ ਵਿੱਚ ਜ਼ੋਰਦਾਰ ਮੀਹਂ ਜਾਰੀ ਹੈ,
ਜਿੱਥੇ ਇੱਕ ਪਾਸੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ ਉਥੇ ਹੀ ਕਈ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਕਈ ਹਿੱਸਿਆਂ ਵਿੱਚ ਤਾਂ ਕਿਸਾਨਾਂ ਦੀਆਂ ਫ਼ਸਲਾਂ ਵੀ ਪਾਣੀ ਵਿੱਚ ਰੁੜ੍ਹ ਗਈਆਂ ਹਨ। ਇਸ ਮੀਂਹ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂ ਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ।
ਹੁਣ ਇੱਕ ਵਾਰ ਫਿਰ ਮੌਸਮ ਵਿਭਾਗ ਨੇ pਭਾਰੀ ਮੀਹ ਲਈ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 2-3 ਘੰਟਿਆਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪਹੁੰਚ ਰਿਹਾ ਹੈ।ਇਨ੍ਹਾਂ ਵਿੱਚ ਜਗਰਾਓਂ, ਮੋਗਾ, ਲੁਧਿਆਣਾ, ਜੀਰਾ, ਰਾਏਕੋਟ, ਨਕੋਦਰ, ਕਪੂਰਥਲਾ, ਜਲੰਧਰ, ਸੁਲਤਾਨਪੁਰ ਲੋਧੀ, ਪੱਟੀ ਇੱਲਕੇ ਸ਼ਾਮਿਲ ਹਨ।
ਨਾਲ ਹੀ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਬਰਨਾਲਾ, ਸੰਗਰੂਰ, ਪਟਿਆਲਾ ਦੇ ਹਿੱਸਿਆਂ ਚ ਟੁੱਟਵੀਂ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੋਰਨਾਂ ਹਿੱਸਿਆਂ ਚ ਵੀ ਹਲਕੇ ਤੋਂ ਭਾਰੀ ਮੀਹ ਪੈ ਸਕਦਾ ਹੈ। ਅਗਲੇ ਤਿੰਨ-ਚਾਰ ਦਿਨ ਸੂਬੇ ‘ਚ ਮਾਨਸੁੂਨੀ ਟੁੱਟਵੀ ਬਰਸਾਤੀ ਕਾਰਵਾਈ ਜਾਰੀ ਰਹੇਗੀ ਅਤੇ ਕਈੰ ਥਾਈ ਚੰਗੀ ਬਾਰਿਸ਼ ਦਾ ਅਨੁਮਾਨ ਹੈ।
ਤਾਜਾ ਜਾਣਕਾਰੀ