BREAKING NEWS
Search

ਆਖਰ ਏਨੇ ਦਿਨਾਂ ਦੀ ਚੁਪੀ ਤੋਂ ਬਾਅਦ ਹੁਣੇ ਹੁਣੇ ਖੇਤੀ ਕਾਨੂੰਨਾਂ ਬਾਰੇ ਪ੍ਰਧਾਨ ਮੰਤਰੀ ਵਲੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਹੀ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਸ਼ੁਰੂ ਕੀਤਾ ਗਿਆ ਹੈ , ਜੋ ਅਜੇ ਤੱਕ ਨਿਰੰਤਰ ਜਾਰੀ ਹੈ। ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ 11 ਦੌਰ ਦੀਆਂ ਬੈਠਕ ਹੋ ਚੁੱਕੀਆਂ ਹਨ ,ਜਿਸ ਵਿੱਚ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਦੇ ਹੋਏ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ ਜਿਸ ਨੂੰ ਕਿਸਾਨ ਆਗੂਆਂ ਵੱਲੋਂ ਠੁਕਰਾ ਦਿੱਤਾ ਗਿਆ ਸੀ।

ਕਿਸਾਨਾਂ ਵੱਲੋਂ ਮੁੜ ਤੋਂ ਇਸ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੀ ਮੰਗ ਹੈ ਕਿ ਜਿਸ ਸਮੇਂ ਤੱਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਹੁਣ ਇੰਨੇ ਸਮੇਂ ਦੀ ਚੁੱਪ ਤੋਂ ਬਾਅਦ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਥੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਅਜੇ ਤੱਕ ਜਾਰੀ ਹੈ। ਉਥੇ ਹੀ ਕੇਂਦਰ ਸਰਕਾਰ ਤੋਂ ਇਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ ਸੀ।

ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਤਮ ਨਿਰਭਰ ਨਾਰੀ ਸ਼ਕਤੀ ਤੇ ਸੰਪਾਦਨਾ ਦੇ ਪ੍ਰੋਗਰਾਮ ਵਿੱਚ ਜਿੱਥੇ ਮਹਿਲਾਵਾਂ ਲਈ ਸੰਬੋਧਨ ਕੀਤਾ ਗਿਆ। ਜਿੱਥੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ। ਉਥੇ ਹੀ ਖੇਤੀ ਕਾਨੂੰਨਾਂ ਨੂੰ ਵੀ ਕਿਸਾਨਾਂ ਦੇ ਫ਼ਾਇਦੇ ਵਿੱਚ ਦੱਸਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨ ਦੇ ਨਾਲ ਨਾ ਸਿਰਫ ਦੇਸ਼ ਤੇ ਖੇਤੀਬਾੜੀ ਵਿੱਚ ਸੁਧਾਰ ਹੋਵੇਗਾ ਸਗੋਂ ਕਿਸਾਨਾਂ ਨੂੰ ਲਾਭ ਪਹੁੰਚੇਗਾ। ਜਿਸ ਸਦਕਾ ਕਿਸਾਨ ਸਿੱਧੇ ਆਪਣੇ ਉਤਪਾਦ ਵੇਚ ਸਕਦੇ ਹਨ।

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਬਿਆਨ ਬੜੇ ਲੰਮੇ ਸਮੇਂ ਬਾਅਦ ਸਾਹਮਣੇ ਆਇਆ ਹੈ ਜਦੋਂ ਮੁੜ ਤੋਂ ਕਿਸਾਨਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਪਣੀਆਂ ਅਗਲੇ ਦਿਨਾਂ ਦੀਆਂ ਰਣਨੀਤੀਆਂ ਵੀ ਉਲੀਕੀਆਂ ਜਾ ਰਹੀਆਂ ਹਨ ਜਿਸ ਵਿੱਚ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ।



error: Content is protected !!