BREAKING NEWS
Search

ਆਖਰ ਕਾਂਗਰਸ ਵਲੋਂ ਪੰਜਾਬ ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਸਿਆਸੀ ਚੋਣਾਂ ਦਾ ਮਾਹੌਲ ਲਗਾਤਾਰ ਗਰਮਾਇਆ ਹੋਇਆ ਹੈ ਅਤੇ ਸਭ ਸਿਆਸੀ ਪਾਰਟੀਆਂ ਵਲੋ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਸਭ ਆਗੂਆਂ ਵੱਲੋਂ ਪੰਜਾਬ ਆ ਕੇ ਆਪਣੀ ਪਾਰਟੀ ਦੇ ਪ੍ਰਚਾਰ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ। ਜਿੱਥੇ ਵੱਖ-ਵੱਖ ਪਾਰਟੀਆਂ ਤੇ ਹਾਈਕਮਾਂਡ ਨੂੰ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਕਈ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਚੁੱਕਾ ਹੈ। ਉੱਥੇ ਹੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਦੀਆ ਸੂਚੀਆ ਵੀ ਜਾਰੀ ਕੀਤੀਆ ਗਈਆ ਹਨ । ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਇਹ ਸਭ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਵੀ ਤੇਜ਼ ਕੀਤਾ ਜਾ ਰਿਹਾ ਹੈ।

ਉੱਥੇ ਹੀ ਸੱਭ ਪਾਰਟੀਆਂ ਵੱਲੋਂ ਮੁੱਖ ਮੰਤਰੀ ਚਿਹਰਿਆਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਅਜੇ ਸਥਿਤੀ ਸਾਫ ਨਹੀਂ ਹੋਈ ਹੈ। ਉੱਥੇ ਹੀ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਬੀਤੇ ਦਿਨੀਂ ਪੰਜਾਬ ਦੌਰੇ ਦੌਰਾਨ ਆਖਿਆ ਗਿਆ ਸੀ ਜਲਦੀ ਹੀ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ। ਹੁਣ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਾਂਗਰਸ ਵੱਲੋਂ ਆਪਣੀ ਪਾਰਟੀ ਦੇ ਸਾਰੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਚੁੱਕੇ ਹਨ ਅਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

ਉਥੇ ਹੀ ਕਾਂਗਰਸ ਪਾਰਟੀ ਵਿੱਚ ਆਲ ਇੰਡੀਆ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਇਕ ਵਾਰ ਫਿਰ ਤੋਂ ਪੰਜਾਬ ਦੌਰੇ ਤੇ ਆ ਰਹੇ ਹਨ। ਜਿੱਥੇ ਉਨ੍ਹਾਂ ਵੱਲੋਂ 6 ਫਰਵਰੀ ਨੂੰ ਪੰਜਾਬ ਦਾ ਦੌਰਾ ਕੀਤਾ ਜਾਵੇਗਾ ਉਥੇ ਹੀ ਉਨ੍ਹਾਂ ਵੱਲੋਂ ਇਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।

ਇਸ ਬਾਰੇ ਜਾਣਕਾਰੀ ਅੱਜ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਰੰਗੀਲਪੁਰ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਾਂਗਰਸੀ ਵਰਕਰਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ ਗਈ ਹੈ। ਜਿੱਥੇ ਉਹ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿਖੇ ਪਹੁੰਚੇ ਹੋਏ ਸਨ।



error: Content is protected !!