=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਖਰ ਹਾਈਕੋਰਟ ਤੋਂ ਮਿਲੀ ਰਾਹਤ ਰਾਮ ਰਹੀਮ ਨੂੰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ-ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੁਝ ਰਾਹਤ ਦਿੱਤੀ ਹੈ। ਕੋਰਟ ਵੱਲੋਂ ਰਾਮ ਰਹੀਮ ਨੂੰ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ‘ਚ ਗਵਾਹਾਂ ਦੇ ਬਿਆਨ ਦਾ ਨਿਰੀਖਣ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਦਕਿ ਕੋਰਟ ਨੇ ਇਸ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਦੀ ਮੰਗ ਨੂੰ ਖਾਰਜ਼ ਕਰ ਦਿੱਤਾ ਹੈ।
ਰਾਮ ਰਹੀਮ ਨੇ ਹਾਈਕੋਰਟ ‘ਚ ਅਪੀਲ ਦਾਇਰ ਕਰਦੇ ਹੋਏ ਕਿਹਾ ਸੀ ਕਿ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ ‘ਤੇ ਹੀ ਸੀਬੀਆਈ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਇਸ ਮਾਮਲੇ ਦਾ ਟ੍ਰਾਈਲ ਅਜੇ ਵੀ ਚੱਲ ਰਿਹਾ ਹੈ।

ਟ੍ਰਾਈਲ ਦੌਰਾਨ ਉਸ ਨੂੰ ਆਪਣਾ ਪੱਖ ਸਹੀ ਠੰਗ ਨਾਲ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਪਟੀਸ਼ਨਕਰਤਾ ਨੇ ਕਿਹਾ ਸੀ ਕਿ ਇਸ ਲਈ ਗਵਾਹਾਂ ਦੇ ਬਿਆਨਾਂ ਦੀਆਂ ਕਾਪੀਆਂ ਜ਼ਰੂਰੀ ਹਨ ਤਾਂ ਜੋ ਇਸ ਮੁਤਾਬਕ ਉਸ ਨੂੰ ਬਚਾਉਣ ਦੀ ਤਿਆਰੀ ਕੀਤੀ ਜਾ ਸਕੇ।

ਜਸਟੀਸ ਦਯਾ ਚੌਧਰੀ ਨੇ ਇਸ ਮਾਮਲੇ ‘ਚ ਪਟੀਸ਼ਨਰ ਤੇ ਬਚਾਓ ਪੱਖ ਦੀ ਬਹਿਸ ਸੁਣਨ ਤੋਂ ਬਾਅਦ ਅਪੀਲ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਸੋਮਵਾਰ ਨੂੰ ਇਸ ‘ਤੇ ਫੈਸਲਾ ਸੁਣਾਉਂਦੇ ਹੋਏ ਜਸਟਿਸ ਦਯਾ ਚੌਧਰੀ ਨੇ ਕਿਹਾ ਕਿ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ।

ਇਸ ਲਈ ਬਿਆਨਾਂ ਦੀਆਂ ਕਾਪੀਆਂ ਮੁਹੱਈਆ ਨਹੀਂ ਕਰਵਾਈਆਂ ਜਾ ਸਕਦੀਆਂ ਪਰ ਉਸ ਨੂੰ ਗਵਾਹਾਂ ਦੇ ਬਿਆਨ ਪੜ੍ਹਣ ਦੀ ਆਗਿਆ ਦਿੱਤੀ ਗਈ ਹੈ।




error: Content is protected !!