ਆਈ ਤਾਜ਼ਾ ਵੱਡੀ ਖਬਰ
ਇਹਨੀ ਦਿਨੀਂ ਜਿਥੇ ਵਿਆਹਾਂ ਦਾ ਸੀਜਨ ਚੱਲ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਘਰਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਦੇਖਿਆ ਜਾ ਰਿਹਾ ਹੈ, ਜਿਸ ਨਾਲ ਪਰਿਵਾਰ ਦੀਆਂ ਖੁਸ਼ੀਆਂ ਦੁੱਗਣੀਆਂ ਹੋ ਜਾਂਦੀਆਂ ਹਨ ਜਦੋਂ ਘਰ ਵਿੱਚ ਧੀਆਂ , ਪੁੱਤਰਾ ਦੇ ਵਿਆਹ ਕੀਤੇ ਜਾਂਦੇ ਹਨ। ਇਨ੍ਹਾਂ ਵਿਆਹ ਸਮਾਗਮਾਂ ਨੂੰ ਲੈ ਕੇ ਜਿੱਥੇ ਪਰਿਵਾਰ ਵੱਲੋਂ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਵਿਆਹ ਵਾਲੇ ਘਰਾਂ ਦੇ ਵਿੱਚ ਕਈ ਦਿਨ ਖੁਸ਼ੀ ਦਾ ਮਾਹੌਲ ਦੇਖਿਆ ਜਾਂਦਾ ਹੈ ਮਾਪਿਆਂ ਵੱਲੋਂ ਜਿਥੇ ਆਪਣੇ ਬੱਚਿਆਂ ਦੇ ਵਿਆਹ ਨੂੰ ਲੈ ਕੇ ਕਈ ਤਰਾਂ ਦੇ ਸੁਪਨੇ ਦੇਖੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਆਪਣੇ ਸਕੇ ਸਬੰਧੀਆਂ ਨੂੰ ਵੀ ਇਸ ਖੁਸ਼ੀ ਦੇ ਮੌਕੇ ਸ਼ਾਮਲ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਸੱਦੇ ਭੇਜੇ ਜਾਂਦੇ ਹਨ।
ਪਰ ਕੁਝ ਹਾਦਸਿਆਂ ਦੇ ਚਲਦਿਆਂ ਹੋਇਆਂ ਪਰਿਵਾਰ ਵਿੱਚ ਵਿਆਹ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ। ਹੁਣ ਇਥੇ ਆਪਣੇ ਹੀ ਵਿਆਹ ਦੇ ਕਾਰਡ ਦੇਣ ਜਾ ਰਹੇ ਨੌਜਵਾਨ ਦੀ ਟਰੱਕ ਹਾਦਸੇ ਵਿੱਚ ਮੌਤ ਹੋਈ ਹੈ ਜਿੱਥੇ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਣ ਵਾਲੇ ਪਿੰਡ ਕੋਟ ਮੁਹੰਮਦ ਖਾ ਤੋਂ ਸਾਹਮਣੇ ਆਇਆ ਹੈ। ਜਿੱਥੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ ਹੈ ਜਿਸ ਨਾਲ ਪਰਿਵਾਰ ਵਿੱਚ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਦੱਸਿਆ ਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਆਪਣੇ ਵਿਆਹ ਦੇ ਕਾਰਡ ਦੇਣ ਜਾ ਰਹੇ ਸ਼ਰਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਵਾਰਡ ਨੰਬਰ 1 ਮਜੀਠਾ ਰੋਡ ਅੰਮ੍ਰਿਤਸਰ, ਆਪਣੇ 21 ਨਵੰਬਰ ਨੂੰ ਹੋਣ ਵਾਲੇ ਵਿਆਹ ਦਾ ਕਾਰਡ ਦੇਣ ਵਾਸਤੇ ਆਪਣੇ ਇੱਕ ਦੋਸਤ ਪਰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਨਾਲ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ।
ਉਸ ਸਮੇਂ ਹੀ ਰਸਤੇ ਵਿੱਚ ਇਨ੍ਹਾਂ ਦੋ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਭਿਆਨਕ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਦੋਵੇ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਜਿੱਥੇ ਪਰਿਵਾਰ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ ਉਥੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Home ਤਾਜਾ ਜਾਣਕਾਰੀ ਆਪਣੇ ਹੀ ਵਿਆਹ ਦੇ ਕਾਰਡ ਦੇਣ ਜਾ ਰਹੇ ਨੌਜਵਾਨ ਦੀ ਹੋਈ ਭਿਆਨਕ ਹਾਦਸੇ ਚ ਮੌਤ, ਖੁਸ਼ੀਆਂ ਬਦਲਿਆਂ ਮਾਤਮ ਚ
ਤਾਜਾ ਜਾਣਕਾਰੀ