ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਨਾਲ ਜਿੱਥੇ ਕਾਫੀ ਬਦਲਾਅ ਦੇਖਿਆ ਜਾ ਰਿਹਾ ਹੈ ਉਥੇ ਹੀ ਫ਼ਰਵਰੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇਕ ਵੱਡੀ ਪਾਰਟੀ ਬਣ ਕੇ ਉੱਭਰੀ ਸੀ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਇਤਿਹਾਸਕ ਜਿੱਤ ਦਰਜ ਕੀਤੀ ਗਈ ਉਥੇ ਹੀ ਆਮ ਆਦਮੀ ਪਾਰਟੀ ਵਿੱਚ ਆਮ ਲੋਕਾਂ ਨੂੰ ਟਿਕਟ ਦਿੱਤੀ ਗਈ ਸੀ। ਅਜਿਹੇ ਬਹੁਤ ਸਾਰੇ ਵਿਧਾਇਕ ਇਸ ਸਮੇਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹਨ ਜਿਨ੍ਹਾਂ ਦੇ ਪਰਿਵਾਰ ਦਾ ਕੋਈ ਵੀ ਰਾਜਨੀਤਕ ਇਤਿਹਾਸ ਨਹੀਂ ਹੈ।
ਪਰ ਅਜਿਹੇ ਵਿਧਾਇਕਾਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣਾ ਮੁਕਾਮ ਹਾਸਲ ਕੀਤਾ ਗਿਆ ਹੈ ਅਤੇ ਲੋਕਾਂ ਦੇ ਸਾਥ ਨਾਲ ਜਿੱਤ ਦਰਜ ਕੀਤੀ ਗਈ। ਉਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਥੇ ਕੁਝ ਖਬਰਾਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਹੁੰਦੀਆਂ ਹਨ। ਹੁਣ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਕੱਲ੍ਹ ਨੂੰ ਵਿਆਹ ਕਰਵਾਉਣ ਜਾ ਰਹੀ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਆਗੂ ਵਿਜੇਇੰਦਰ ਸਿੰਗਲਾ ਨੂੰ ਹਰਾ ਕੇ 35868 ਵੋਟਾਂ ਦੀ ਬੜ੍ਹਤ ਨਾਲ ਜਿੱਤ ਹਾਸਲ ਕਰਨ ਵਾਲੀ ਸਭ ਤੋਂ ਘੱਟ ਉਮਰ ਦੀ ਵਿਧਾਇਕਾਂ ਬਣੀ ਸੀ ਜਿਨ੍ਹਾਂ ਦੀ ਉਮਰ ਅਜੇ 27 ਸਾਲ ਹੈ। ਜੋ ਇੱਕ ਸਾਂਝੇ ਪਰਵਾਰ ਵਿੱਚ ਰਹਿੰਦੀ ਹੈ ਅਤੇ ਪਟਿਆਲਾ ਯੂਨੀਵਰਸਿਟੀ ਤੋਂ ਐਲ ਐੱਲ ਬੀ ਪਾਸ ਕੀਤੀ ਹੋਈ ਹੈ। ਉਸਦੇ ਭਰਾ ਦੀ ਜਿੱਥੇ ਛੋਟੀ ਉਮਰ ਵਿੱਚ ਹੀ ਮੌਤ ਹੋ ਗਈ ਸੀ ਉਥੇ ਹੀ ਇਸ ਸਮੇਂ ਉਹ ਆਪਣੇ ਪਿੰਡ ਦੇ ਵਿੱਚ ਆਪਣੇ ਪਰਿਵਾਰ ਵਿੱਚ ਮਾਤਾ ਪਿਤਾ, ਦਾਦਾ ਦਾਦੀ, ਅਤੇ ਚਾਚਾ ਚਾਚੀ ਜੀ ਨਾਲ ਰਹਿ ਰਹੀ ਹੈ।
ਉਨ੍ਹਾਂ ਵੱਲੋਂ 2014 ਦੇ ਵਿੱਚ ਵੀ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਅੱਗੇ ਆ ਕੇ ਸਾਥ ਦਿੱਤਾ ਗਿਆ ਸੀ। ਹੁਣ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਵੀ ਖਬਰ ਸਾਹਮਣੇ ਆਈ ਹੈ ਜਿੱਥੇ ਕੱਲ ਪਟਿਆਲਾ ਦੇ ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਰਹੇ ਹਨ। ਵਿਆਹ ਦੀਆਂ ਰਸਮਾਂ ਪਟਿਆਲਾ ਦੇ ਨਜ਼ਦੀਕ ਕੀਤੀਆਂ ਜਾ ਰਹੀਆਂ ਹਨ। ਆਮ ਕਿਸਾਨ ਪਰਵਾਰ ਦੀ ਧੀ ਨਰਿੰਦਰ ਕੌਰ ਭਰਾਜ ਦੇ ਵਿਆਹ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮਲ ਹੋਣਗੇ।
ਤਾਜਾ ਜਾਣਕਾਰੀ