ਆਈ ਤਾਜ਼ਾ ਵੱਡੀ ਖਬਰ

ਪੰਜਾਬ ਦੀ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ ਉਥੇ ਹੀ ਵੱਖ-ਵੱਖ ਪਾਰਟੀਆਂ ਨੂੰ ਕਈ ਤਰ੍ਹਾਂ ਦੇ ਝਟਕੇ ਲੱਗ ਰਹੇ ਹਨ ਜਦੋਂ ਉਨ੍ਹਾਂ ਪਾਰਟੀਆਂ ਦੇ ਵਿਧਾਇਕ ਅਤੇ ਪਾਰਟੀ ਵਰਕਰ ਉਨ੍ਹਾਂ ਦਾ ਸਾਥ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਪਿਛਲੇ ਕੁਝ ਮਹੀਨਿਆਂ ਤੋਂ ਇਹ ਸਿਲਸਿਲਾ ਲਗਾਤਾਰ ਜਾਰੀ ਹੈ ਉਥੇ ਹੀ ਕਿਸਾਨੀ ਸੰਘਰਸ਼ ਦੇ ਕਾਰਣ ਵੀ ਬਹੁਤ ਸਾਰੇ ਲੋਕਾਂ ਦਾ ਝੁਕਾਅ ਹੁਣ ਕਿਸਾਨੀ ਪਾਰਟੀ ਵੱਲ ਵੀ ਹੋ ਰਿਹਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਜੁੜੀਆਂ ਹੋਈਆਂ ਵੀ ਅਜਿਹੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਜਿਨ੍ਹਾਂ ਵਿੱਚੋਂ ਵਰਕਰ ਆਪਣੀ ਪਾਰਟੀ ਦਾ ਸਾਥ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ ਜਿਸ ਕਾਰਨ ਕਈ ਪਾਰਟੀਆਂ ਨੂੰ ਹੁਲਾਰਾ ਮਿਲਿਆ ਹੈ ਅਤੇ ਕਈ ਪਾਰਟੀਆਂ ਨੂੰ ਭਾਰੀ ਝਟਕੇ ਲੱਗ ਰਹੇ ਹਨ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਕੁਝ ਲੋਕਾਂ ਨੂੰ ਸੀਟ ਨਾ ਮਿਲਣ ਕਾਰਨ ਰੋਸ ਵਜੋਂ ਪਾਰਟੀ ਦਾ ਸਾਥ ਛੱਡਿਆ ਜਾ ਰਿਹਾ ਹੈ। ਹੁਣ ਇੱਥੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਕਿ ਜਿਥੇ ਅਕਾਲੀ ਦਲ ਲਈ ਇਹ ਚੰਗੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਗੜਸ਼ੰਕਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਆਮ ਆਦਮੀ ਪਾਰਟੀ ਨਾਲੋਂ ਤੋੜ-ਵਿਛੋੜਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਜਿੱਥੇ ਉਹ ਚੰਗੇ ਅਧਾਰ ਤੇ ਗੁਜਰ ਭਾਈਚਾਰੇ ਨਾਲ ਸਬੰਧ ਰੱਖਦੇ ਹਨ। ਉੱਥੇ ਹੀ ਹੁਣ ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਜਿੱਥੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਉਨ੍ਹਾਂ ਦਾ ਸਵਾਗਤ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਹੈ। ਜਿੱਥੇ ਅੱਜ ਉਹ ਆਪਣੇ ਕੁਝ ਸਾਥੀਆਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਭਰੋਸਾ ਦਿਵਾਇਆ ਹੈ ਕਿ ਪਾਰਟੀ ਵਿਚ ਉਹਨਾਂ ਨੂੰ ਬਣਦਾ ਸਤਿਕਾਰ ਤੇ ਜਗਾ ਦਿੱਤੀ ਜਾਵੇਗੀ।


ਤਾਜਾ ਜਾਣਕਾਰੀ
ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝੱਟਕਾ ਅਕਾਲੀ ਦਲ ਲਈ ਆ ਗਈ ਇਹ ਵੱਡੀ ਚੰਗੀ ਖਬਰ
ByadminJanuary 28, 2022Comments Off on ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝੱਟਕਾ ਅਕਾਲੀ ਦਲ ਲਈ ਆ ਗਈ ਇਹ ਵੱਡੀ ਚੰਗੀ ਖਬਰ
Previous Postਚੋਰ ਲਗਾ ਰਹੇ ਸੀ ਇਹ ਕਾਂਡ ਕਰਨ ਦਾ ਜੁਗਾੜ ਪਰ ਹੋ ਗਏ ਅਸਫਲ – ਪੰਜਾਬ ਪੁਲਸ ਕਰ ਰਹੀ ਕਾਰਵਾਈ
Next Postਚੋਟੀ ਦੇ ਇਸ ਮਸ਼ਹੂਰ ਖਿਡਾਰੀ ਦੀ ਹੋਈ ਅਚਾਨਕ ਮੌਤ , ਖੇਡ ਜਗਤ ਚ ਛਾਇਆ ਸੋਗ