ਕੋਰੋਨਾ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਮਿਥੀ ਗਈ ਏਨੀ ਫੀਸ

ਚੰਡੀਗੜ੍ਹ: ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪ੍ਰਾਈਵੇਟ ਹਸਪਤਾਲਾਂ ਵੱਲੋਂ। ਮੁ ਨਾ ਫ਼ਾ ਖੋ ਰੀ। ਕੀਤੇ ਜਾਣ ਨੂੰ ਠੱਲ੍ਹ ਪਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਵਿਡ ਦੇ ਇਲਾਜ ਲਈ ਖ਼ਰਚੇ ਦੀ ਹੱਦ ਤੈਅ ਕਰ ਦਿੱਤੀ ਹੈ। ਇਸ ਫੈਸਲੇ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਸਬੰਧੀ ਸਥਿਤੀ ਦੀ ਸਮੀਖਿਆ ਕਰਨ ਮਗਰੋਂ ਕੀਤਾ ਗਿਆ।

ਸਧਾਰਨ ਬੁਖਾਰ ਜਿਸ ਵਿੱਚ ਆਈਸੋਲੇਸ਼ਨ ਬੈੱਡਜ਼ ਦੀ ਲੋੜ ਪੈਂਦੀ ਹੋਵੇ ਤੇ ਜਿਸ ਵਿੱਚ ਸਾਂਭ-ਸੰਭਾਲ ਤੇ ਆਕਸੀਜ਼ਨ ਵੀ ਸ਼ਾਮਲ ਹੋਵੇ, ਲਈ ਦਾਖਲ ਹੋਣ ਤੋਂ ਬਾਅਦ ਪ੍ਰਤੀ ਦਿਨ ਦੇ ਖਰਚੇ ਸਾਰੇ ਪ੍ਰਾਈਵੇਟ ਮੈਡੀਕਲ ਕਾਲਜਾਂ/ਐਨਬੀਈ ਦੇ ਟੀਚਿੰਗ ਪ੍ਰੋਗਰਾਮ ਵਾਲੇ ਐਨਏਬੀਐਚ ਪ੍ਰਾਈਵੇਟ ਹਸਪਤਾਲਾਂ ਲਈ 10,000 ਰੁਪਏ ਦੇ ਹਿਸਾਬ ਨਾਲ ਤੈਅ ਕੀਤੇ ਗਏ ਹਨ ਜਦਕਿ ਐਨਏਬੀਐਚ ਤੋਂ ਮਾਨਤਾ ਪ੍ਰਾਪਤ ਹਸਪਤਾਲਾਂ (ਨਿੱਜੀ ਮੈਡੀਕਲ ਕਾਲਜਾਂ ਜਿਨ੍ਹਾਂ ਵਿੱਚ ਪੀਜੀ/ਡੀਐਨਬੀ ਕੋਰਸ ਨਹੀਂ ਹੈ ਸਮੇਤ) ਹਸਪਤਾਲਾਂ ਲਈ 9,000 ਰੁਪਏ ਤੇ ਐਨ.ਏ.ਬੀ.ਐਚ. ਤੋਂ ਗੈਰ-ਮਨਜੂਰਸ਼ੁਦਾ ਹਸਪਤਾਲਾਂ ਲਈ 8,000 ਰੁਪਏ ਦੀ ਹਿਸਾਬ ਨਾਲ ਤੈਅ ਕੀਤੇ ਗਏ ਹਨ।

ਇਨ੍ਹਾਂ ਸ਼੍ਰੇਣੀਆਂ ਦੇ ਹਸਪਤਾਲਾਂ ਲਈ ਜਿਆਦਾ ਬੁਖਾਰ ਜਿਸ ‘ਚ ਆਈਸੀਯੂ ਵਿੱਚ ਪਰ ਵੈਂਟੀਲੇਟਰ ਦੀ ਲੋੜ ਤੋਂ ਬਗੈਰ ਲਈ ਕ੍ਰਮਵਾਰ 15 ਹਜ਼ਾਰ, 14 ਹਜ਼ਾਰ ਤੇ 13 ਹਜ਼ਾਰ ਰੁਪਏ ਤੱਕ ਹੱਦ ਤੈਅ ਕੀਤੀ ਗਈ ਹੈ ਜਦਕਿ ਬਹੁਤ ਹੀ। ਨਾ ਜ਼ੁ ਕ। ਸਥਿਤੀ ਵਾਲੇ ਮਰੀਜ਼ਾਂ ਲਈ ਇਹ ਦਰਾਂ ਕ੍ਰਮਵਾਰ 18 ਹਜ਼ਾਰ, 16500 ਤੇ 15 ਹਜ਼ਾਰ ਨਿਰਧਾਰਤ ਕੀਤੀਆਂ ਗਈਆਂ ਹਨ। ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਸਾਰੀਆਂ ਕੀਮਤਾਂ ਵਿੱਚ ਪੀਪੀਈ ਦੀ ਕੀਮਤ ਵੀ ਸ਼ਾਮਲ ਕੀਤੀ ਗਈ ਹੈ।

ਨਿੱਜੀ ਹਸਪਤਾਲਾਂ ਨੂੰ ਮਾਮੂਲੀ ਬੁਖਾਰ ਦੇ ਮਾਮਲਿਆਂ ਦੇ ਇਲਾਜ ਲਈ ਹੱਲਾਸ਼ੇਰੀ ਦੇਣ ਹਿੱਤ ਡਾ. ਤਲਵਾਰ ਕਮੇਟੀ ਨੇ ਅਜਿਹੇ ਕੇਸਾਂ ਲਈ ਪ੍ਰਤੀ ਦਿਨ ਦਾਖਲਾ ਫੀਸ ਕ੍ਰਮਵਾਰ 6500 ਰੁਪਏ, 5500 ਰੁਪਏ ਤੇ 4500 ਰੁਪਏ ਤੈਅ ਕੀਤੀ ਹੈ।

ਸਰਕਾਰ ਵੱਲੋਂ ਇਹ ਕਦਮ ਕੋਵਿਡ ਦੇ ਇਲਾਜ ਸਬੰਧੀ ਨਿੱਜੀ ਹਸਪਤਾਲਾਂ ਵੱਲੋਂ ਵਸੂਲ ਕੀਤੇ ਜਾਂਦੇ ਹੱਦੋਂ ਵੱਧ ਖਰਚਿਆਂ ਤੋਂ ਬਾਅਦ ਚੁੱਕਿਆ ਗਿਆ ਹੈ। ਮੁੱਖ ਮੰਤਰੀ ਨੂੰ ਨਿੱਜੀ ਤੌਰ ‘ਤੇ ਇਸ ਸਬੰਧੀ। ਸ਼ਿ ਕਾ ਇ ਤਾਂ। ਮਿਲੀਆਂ ਸਨ ਅਤੇ ਉਨ੍ਹਾਂ ਨੇ ਡਾ. ਤਲਵਾਰ ਕਮੇਟੀ ਅਤੇ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਨਿੱਜੀ ਹਸਪਤਾਲਾਂ ਨਾਲ ਗੱਲਬਾਤ ਕਰਨ ਮਗਰੋਂ ਵਾਜਬ ਕੀਮਤਾਂ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ ਹਨ।

Home ਤਾਜਾ ਜਾਣਕਾਰੀ ਆਹ ਚਕੋ ਕੈਪਟਨ ਨੇ ਕਰਤਾ ਵੱਡਾ ਐਲਾਨ – ਕੋਰੋਨਾ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਮਿਥੀ ਗਈ ਏਨੀ ਫੀਸ

ਤਾਜਾ ਜਾਣਕਾਰੀ
ਆਹ ਚਕੋ ਕੈਪਟਨ ਨੇ ਕਰਤਾ ਵੱਡਾ ਐਲਾਨ – ਕੋਰੋਨਾ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਮਿਥੀ ਗਈ ਏਨੀ ਫੀਸ
ByadminJuly 16, 2020Comments Off on ਆਹ ਚਕੋ ਕੈਪਟਨ ਨੇ ਕਰਤਾ ਵੱਡਾ ਐਲਾਨ – ਕੋਰੋਨਾ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਮਿਥੀ ਗਈ ਏਨੀ ਫੀਸ
Previous Postਵਿਦੇਸ਼ ਚ ਵਾਪਰਿਆ ਕਹਿਰ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ -ਪੰਜਾਬ ਚ ਛਾਇਆ ਸੋਗ ਵਿਛੇ ਸਥਰ
Next Postਪੰਜਾਬ ਚ ਕੋਰੋਨਾ ਦੀ ਹਾਹਾਕਾਰ - ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 42 ਪੌਜੇਟਿਵ ਮਰੀਜ