ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਮਾਨ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਪੰਜਾਬ ਦੇ ਲੋਕਾ ਨੂੰ ਖੇਡ ਜਗਤ ਦੇ ਨਾਲ ਜੋਡ਼ਿਆ ਜਾਵੇ । ਉਥੇ ਹੀ ਹੁਣ ਪੰਜਾਬ ਵਿੱਚ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2022 ਵਿੱਚ ਜਿੱਥੇ ਵੱਖ ਵੱਖ ਖੇਡਾਂ ਵਿੱਚ ਹਰ ਉਮਰ ਦੇ ਖਿਡਾਰੀ ਜੌਹਰ ਦਿਖਾ ਰਹੇ ਹਨ । ਉੱਥੇ ਹੀ ਫਤਿਹਗਡ਼੍ਹ ਸਾਹਿਬ ਜ਼ਿਲ੍ਹੇ ਵਿੱਚ ਇਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਹਿੱਸਾ ਲੈ ਰਹੇ ਹਨ । ਜਿਨ੍ਹਾਂ ਵਿਚ ਪਤੀ ਪਤਨੀ ਅਤੇ ਦਾਦਾ ਪੋਤਾ ਸ਼ਾਮਲ ਹੈ ।
ਪਰਿਵਾਰ ਦਾ ਮੁੱਖ ਮੈਂਬਰ ਰਾਹੁਲਦੀਪ ਸਿੰਘ ਫਤਿਹਗਡ਼੍ਹ ਸਾਹਿਬ ਦਾ ਜ਼ਿਲ੍ਹਾ ਖੇਡ ਅਫ਼ਸਰ ਵੀ ਹੈ , ਜੋ ਬਲਾਕ ਤੇ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ ਦਾ ਪ੍ਰਬੰਧਕ ਵੀ ਹੈ। ਉਹ ਖੁਦ ਬਾਸਕਿਟਬਾਲ ਵਿੱਚ ਹਿੱਸਾ ਲੈਣ ਦੇ ਨਾਲ ਨਾਲ ਉਸ ਦੇ ਪਿਤਾ ਪਤਨੀ ਤੇ ਪੁੱਤਰ ਵੱਲੋਂ ਵੀ ਖੇਡਾਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ । ਇਸ ਪਰਿਵਾਰ ਦੇ ਚਾਰ ਜੀਆਂ ਵੱਲੋਂ ਇਨ੍ਹਾਂ ਖੇਡਾਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ । ਜਿਸ ਤੇ ਹੁਣ ਸਭ ਦੀ ਨਜ਼ਰ ਟਿਕੀ ਹੋਈ ਹੈ । ਉੱਥੇ ਹੀ ਫਤਿਹਗਡ਼੍ਹ ਸਾਹਿਬ ਦਾ ਜ਼ਿਲ੍ਹਾ ਖੇਡ ਅਫ਼ਸਰ ਰਾਹੁਲਦੀਪ ਸਿੰਘ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਬਾਸਕਟਬਾਲ ਵਿਚ ਇੱਕੀ ਤੋਂ ਚਾਲੀ ਸਾਲ ਉਮਰ ਵਰਗ ਵਿੱਚ ਭਾਗ ਲੈ ਰਹੇ ਹਨ।
ਉਸ ਦੇ ਪਿਤਾ ਜਰਨੈਲ ਸਿੰਘ ਵਾਲੀਬਾਲ ਦੇ ਨੈਸ਼ਨਲ ਪੱਧਰ ਦੇ ਖਿਡਾਰੀ ਹਨ ਤੇ ਹੁਣ ਉਹ ਪੰਜਾਹ ਸਾਲ ਤੋਂ ਵੱਧ ਵਰਗ ਦੇ ਵਾਲੀਬਾਲ ਮੁਕਾਬਲੇ ਜਿੱਤਣ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ । ਰਾਹੁਲਦੀਪ ਸਿੰਘ ਦੀ ਪਤਨੀ ਸਵਾਤੀ ਇੱਕੀ ਤੋਂ ਚਾਲੀ ਸਾਲ ਉਮਰ ਗਰੁੱਪ ਵਿੱਚ ਵਾਲੀਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੀ ਹੈ । ਜਦਕਿ ਉਨ੍ਹਾਂ ਦਾ ਪੁੱਤਰ ਲਕਸ਼ਦੀਪ ਸਿੰਘ ਅੰਡਰ ਚੌਦਾਂ ਵਿੱਚ ਬਾਸਕਟਬਾਲ ਦੇ ਮੁਕਾਬਲੇ ਵਿੱਚ ਹਿੱਸਾ ਲੈਣ ਜਾ ਰਿਹਾ ਹੈ ।
ਉੱਥੇ ਹੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਇਹ ਖੇਡਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਅਤੇ ਇਨ੍ਹਾਂ ਖੇਡਾਂ ਦਾ ਮੁੱਖ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਖੇਡਾਂ ਨਾਲ ਜੋੜਨਾ ਹੈ ।
Home ਤਾਜਾ ਜਾਣਕਾਰੀ ਇਕੋ ਹੀ ਪਰਿਵਾਰ ਦੀਆਂ 3 ਪੀੜੀਆਂ ਦੇ 4 ਖਿਡਾਰੀ ‘ਖੇਡਾਂ ਵਤਨ ਪੰਜਾਬ ਦੀਆਂ’ ਚ ਦਿਖਾਉਣਗੇ ਜੌਹਰ- ਹਰੇਕ ਦੀ ਟਿਕੀ ਨਜਰ
ਤਾਜਾ ਜਾਣਕਾਰੀ