BREAKING NEWS
Search

ਇਟਲੀ ਵਿਚ ਪੰਜਾਬੀ ਨੌਜਵਾਨ ਦੀ ਦਰਿਆ ਦਿਲੀ ਨੂੰ ਵੇਖ ਗੋਰੇ ਵੀ ਹੈਰਾਨ, ਦਾਨ ਕਰਤੀ ਵੱਡੀ ਰਾਸ਼ੀ

ਆਈ ਤਾਜਾ ਵੱਡੀ ਖਬਰ

ਮਿਲਾਨ, (ਸਾਬੀ ਚੀਨੀਆ)- ਕੋਰੋਨਾ ਮਹਾਂਮਾਰੀ ਦੀ ਮਾਰ ਹੇਠ ਆਏ ਛੋਟੇ ਜਿਹੇ ਦੇਸ਼ ਇਟਲੀ ਨੂੰ ਆਰਥਿਕ ਤੌਰ ‘ਤੇ ਬੜੇ ਵੱਡੇ ਸੰਕਟ ਵਿਚੋਂ ਲੰਘਣਾ ਪੈ ਰਿਹਾ ਹੈ, ਜਿੱਥੇ ਇੱਕ ਪਾਸੇ ਵੱਡੀਆਂ ਇੰਡਸਟਰੀਆਂ ਆਪਣੇ ਕਾਰੋਬਾਰ ਨੂੰ ਘਾਟੇ ਵਿੱਚ ਦਿਖਾ ਕੇ ਸਰਕਾਰ ਨੂੰ ਅਰਬਾਂ ਯੂਰੋ ਦਾ ਚੂਨਾ ਲਾ ਰਹੀਆਂ ਹਨ, ਉੱਥੇ ਹੀ ਕੁੱਝ ਲੋਕ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਇਟਲੀ ਵਿਚ ਰਹਿਣ ਵਾਲੇ ਗੁਰਵਿੰਦਰ ਸਿੰਘ ਹਨ, ਜਿਨ੍ਹਾਂ ਨੇ ਪੱਲਿਓਂ ਸਰਕਾਰ ਦੀ ਮਦਦ ਲਈ ਰਾਸ਼ੀ ਦਾਨ ਕੀਤੀ ਹੈ।

ਇੱਕ ਪੰਜਾਬੀ ਰੈਸਟੋਰੈਂਟ ਦੇ ਮਾਲਕ ਗੁਰਵਿੰਦਰ ਸਿੰਘ ਵੱਲੋਂ ਪੌਣੇ ਚਾਰ ਲੱਖ ਰੁਪਏ ਨਾਲ ਸਰਕਾਰ ਦੀ ਮਦਦ ਕੀਤੀ ਗਈ ਹੈ। ਉਹ ਪਹਿਲਾ ਅਜਿਹਾ ਪੰਜਾਬੀ ਹੈ ਜਿਸ ਨੇ ਇਕੱਲੇ ਆਪਣੇ ਤੌਰ ‘ਤੇ ਸਭ ਤੋਂ ਵੱਧ 4500 ਯੂਰੋ ਰੈੱਡ ਕਰਾਸ ਅਤੇ ਸਥਾਨਕ ਨਗਰ ਕੌਂਸਲ ਨੂੰ ਦਿੱਤੇ ਹਨ । ਪੰਜਾਬੀ ਦੀ ਦਰਿਆਦਿਲੀ ਨੂੰ ਵੇਖ ਇਟਾਲੀਅਨ ਲੋਕ ਵੀ ਹੈਰਾਨ ਹਨ ਤੇ ਉਸ ਦੀ ਸੇਵਾ ਭਾਵਨਾ ਦੇ ਜਜ਼ਬੇ ਦੀ ਵਾਹ-ਵਾਹ ਕਰ ਰਹੇ ਹਨ ਇਟਲੀ ਵਿੱਚ ਰਹਿੰਦੇ ਸਿੱਖ ਭਾਈਚਾਰੇ ਨੇ ਬਾਬਾ ਨਾਨਕ ਦੇ ਉਪਦੇਸ਼ ਨੂੰ ਘਰ-ਘਰ ਵਿੱਚ ਪਹੁੰਚਾਉਂਦਿਆਂ ਸਥਾਨਕ ਸਰਕਾਰ ਅਤੇ ਲੋੜਵੰਦਾਂ ਦੀ ਲੱਖਾਂ ਯੂਰੋ ਨਾਲ ਆਰਥਿਕ ਸਹਾਇਤਾ ਕੀਤੀ ਹੈ, ਜਿਸ ਦੀ ਹਰ ਕੋਈ ਸ਼ਲਾਘਾ ਕਰਦਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!