ਆਈ ਤਾਜਾ ਵੱਡੀ ਖਬਰ
ਦੇਸ਼ ਦੁਨੀਆਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਅਜੀਬੋ-ਗਰੀਬ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਉਨ੍ਹਾਂ ਉਪਰ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਜਿੱਥੇ ਕਈ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਵਾਸਤੇ ਕਈ ਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਾਸਤੇ ਸਖਤ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਜਿਸ ਨਾਲ ਉਹਨਾਂ ਵਲੋ ਆਪਣੇ ਘਰ ਦਾ ਗੁਜ਼ਾਰਾ ਕੀਤਾ ਜਾ ਸਕੇ। ਕਰੋਨਾ ਕਾਲ ਦੇ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਤੌਰ ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਸਾਰੇ ਦੇਸ਼ਾਂ ਨੂੰ ਮੁੜ ਤੋਂ ਪੈਰਾਂ ਸਿਰ ਹੋਣ ਵਾਸਤੇ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰਨੀਆਂ ਪੈ ਰਹੀਆਂ ਹਨ।
ਜ਼ਿੰਦਗੀ ਨੂੰ ਜਿਉਣ ਲਈ ਜਿੱਥੇ ਇਨਸਾਨ ਨੂੰ ਸੰਘਰਸ਼ ਕਰਨਾ ਪੈਂਦਾ ਹੈ ਉੱਥੇ ਹੀ ਮਰਨ ਤੇ ਇਨਸਾਨ ਇਨ੍ਹਾਂ ਜ਼ਿੰਮੇਵਾਰੀਆਂ ਤੋਂ ਮੁਕਤ ਹੋ ਜਾਂਦਾ ਹੈ। ਪਰ ਕੁਝ ਅਜਿਹੇ ਕਿੱਸੇ ਵੀ ਸਾਹਮਣੇ ਆ ਜਾਂਦੇ ਹਨ ਜਿੱਥੇ ਮਰਨ ਉਪਰੰਤ ਵੀ ਇਨਸਾਨ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਨਹੀਂ ਹੁੰਦਾ। ਹੁਣ ਇਥੇ ਕਬਰ ਲਈ ਵਾਰਸਾਂ ਨੂੰ ਹਰ ਮਹੀਨੇ ਕਿਰਾਇਆ ਭਰਨਾ ਪੈਂਦਾ ਹੈ। ਜਿਸ ਬਾਰੇ ਸੁਣ ਕੇ ਹਰ ਕੋਈ ਹੈਰਾਨ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੱਧ ਅਫਰੀਕੀ ਦੇਸ਼ ਗੁਆਟੇਮਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਕਬਰਸਥਾਨ ਦੇ ਵਿਚ ਮ੍ਰਿਤਕਾਂ ਦੇ ਵਾਰਸਾਂ ਨੂੰ ਇਸ ਲਈ ਕਰਾਇਆ ਦੇਣਾ ਪੈਂਦਾ ਹੈ ਕਿਉਂਕਿ ਉਨ੍ਹਾਂ ਦੇ ਜੇਕਰ ਪਰਿਵਾਰਕ ਮੈਂਬਰਾਂ ਰਿਸ਼ਤੇਦਾਰਾਂ ਦੀਆਂ ਮ੍ਰਿਤਕ ਦੇਹਾਂ ਨੂੰ ਉਸ ਥਾਂ ਵਿੱਚ ਰੱਖਿਆ ਗਿਆ ਹੈ ਜੋ ਕਿ ਇੱਕ ਬਹੁਮੰਜ਼ਿਲਾ ਕਬਰਸਤਾਨ ਬਣਾਇਆ ਗਿਆ ਹੈ। ਇਸ ਵਿਚ ਜਿਥੇ ਲਾਸ਼ਾਂ ਨੂੰ ਰੱਖਿਆ ਜਾਂਦਾ ਹੈ ਉੱਥੇ ਹੀ ਹਰ ਮਹੀਨੇ ਉਸ ਦਾ ਕਿਰਾਇਆ ਵੀ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵੱਲੋਂ ਦਿੱਤਾ ਜਾਂਦਾ ਹੈ।
ਦੱਸ ਦਈਏ ਕਿ ਜਿੱਥੇ ਇਸ ਕਬਰ ਦੇ ਕਿਰਾਏ ਦਾ ਇੰਤਜ਼ਾਮ ਬਹੁਤ ਸਾਰੇ ਲੋਕਾਂ ਵੱਲੋਂ ਜਿਉਂਦੇ ਜੀਅ ਕੀਤਾ ਜਾਂਦਾ ਹੈ। ਉਥੇ ਹੀ ਜਗ੍ਹਾ ਦੀ ਘਾਟ ਹੋਣ ਦੇ ਚਲਦਿਆਂ ਹੋਇਆਂ ਮਜਬੂਰੀਵਸ ਅਜਿਹੇ ਨਿਯਮ ਬਣਾਏ ਗਏ ਹਨ। ਅਗਰ ਕਿਸੇ ਵੀ ਰਿਸ਼ਤੇਦਾਰ ਜਾਂ ਮ੍ਰਿਤਕ ਦੇ ਪਰਿਵਾਰ ਵੱਲੋਂ ਕਰਾਇਆ ਨਹੀਂ ਦਿੱਤਾ ਜਾਂਦਾ ਤਾਂ ਲਾਸ਼ ਨੂੰ ਕਬਰ ਵਿਚੋਂ ਕੱਢ ਕੇ ਰੱਖ ਦਿੱਤਾ ਜਾਂਦਾ ਹੈ। ਉਸ ਜਗ੍ਹਾ ਤੇ ਹੋਰ ਲਾਸ਼ਾਂ ਨੂੰ ਦਫਨਾ ਦਿੱਤਾ ਜਾਂਦਾ ਹੈ। ਹੈਰਾਨੀਜਨਕ ਮਾਮਲੇ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ।
ਤਾਜਾ ਜਾਣਕਾਰੀ