BREAKING NEWS
Search

ਇਥੇ ਘਰ ਅੰਦਰ ਮਾਂ ਅਤੇ 2 ਧੀਆਂ ਦੀਆਂ ਮਿਲੀਆਂ ਲਾਸ਼ਾਂ, ਵਾਪਰੀ ਵੱਡੀ ਸਨਸਨੀਖੇਜ਼ ਵਾਰਦਾਤ

ਆਈ ਤਾਜ਼ਾ ਵੱਡੀ ਖਬਰ 

ਇਥੇ ਘਰ ਅੰਦਰ ਮਾਂ ਅਤੇ 2 ਧੀਆਂ ਦੀਆਂ ਮਿਲੀਆਂ ਲਾਸ਼ਾਂ, ਵਾਪਰੀ ਵੱਡੀ ਸਨਸਨੀਖੇਜ਼ ਵਾਰਦਾਤ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।ਹੁਣ ਰੋਹਤਕ ‘ਚ ਸਨਸਨੀਖੇਜ਼ ਵਾਰਦਾਤ, ਘਰ ਅੰਦਰੋਂ ਮ੍ਰਿਤਕ ਮਿਲੀਆਂ ਮਾਂ ਅਤੇ 2 ਧੀਆਂ, ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਲ ਨੂੰ ਦਹਿਲਾ ਦੇਣ ਵਾਲਾ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿੱਚ ਇਕ ਮਾਂ ਅਤੇ ਦੋ ਬੱਚਿਆਂ ਦੀ ਮੌਤ ਦੀ ਖਬਰ ਸਾਹਮਣੇ ਆਉਂਦੇ ਹੀ ਸ਼ੋਕ ਦੀ ਲਹਿਰ ਫੈਲ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਵੱਲੋਂ ਉਸ ਘਰ ਜਾ ਕੇ ਵੇਖਿਆ ਗਿਆ ਤਾਂ ਉਸ ਘਰ ਦੇ ਵਿੱਚ 31 ਸਾਲਾ ਔਰਤ ਅਤੇ ਉਸ ਦੀਆਂ 2 ਧੀਆਂ ਮ੍ਰਿਤਕ ਹਾਲਤ ਵਿਚ ਬਰਾਮਦ ਹੋਈਆਂ ਹਨ। ਮਰਨ ਵਾਲੀਆਂ ਇਨ੍ਹਾਂ ਮਾ ਤੇ ਧੀਆਂ ਵਿੱਚ ਮਾਂ ਦੀ ਉਮਰ 31 ਸਾਲਾ ਅਤੇ ਉਸ ਦੀਆਂ ਦੋ ਧੀਆਂ 8 ਅਤੇ 6 ਸਾਲਾਂ ਦਾ ਗਲਾ ਘੁੱਟ ਕੇ ਕਤਲ ਕੀਤੇ ਜਾਣ ਦਾ ਸ਼ੱਕ ਪੁਲਸ ਵੱਲੋਂ ਜ਼ਾਹਿਰ ਕੀਤਾ ਗਿਆ ਹੈ।

ਦਸਿਆ ਗਿਆ ਹੈ ਕਿ ਮ੍ਰਿਤਕਾ ਦਾ ਪਤੀ ਦੇਵੇਂਦਰ 3 ਸਾਲ ਪਹਿਲਾ ਹੀ ਗੋਹਾਨਾ ਤੋਂ ਰੋਹਤਕ ਟਰਾਂਸਫਰ ਹੋਇਆ ਸੀ। ਇਸ ਘਟਨਾ ਦੇ ਦੋਸ਼ ਦੇ ਤਹਿਤ ਪੁਲਿਸ ਵੱਲੋਂ ਪਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੇ ਸੰਬੰਧ ਵਿਚ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਘਟਨਾ ਦੇ ਕਾਰਨ ਜਿੱਥੇ ਇਲਾਕੇ ਵਿਚ ਡਰ ਦਾ ਮਾਹੌਲ ਹੈ ਉਥੇ ਹੀ ਸਭ ਨੂੰ ਉਸ ਦੇ ਪਤੀ ਉੱਪਰ ਕਤਲ ਕੀਤੇ ਜਾਣ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਤਿੰਨੇ ਹੀ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ।



error: Content is protected !!