BREAKING NEWS
Search

ਇਥੇ ਚਲ ਰਹੇ ਵਿਆਹ ਚ ਲਾੜੀ ਨੂੰ ਉਤਾਰਿਆ ਗਿਆ ਮੌਤ ਦੇ ਘਾਟ, ਖੁਸ਼ੀਆਂ ਮਾਤਮ ਚ ਬਦਲੀਆਂ, ਇਲਾਕੇ ਚ ਦਹਿਸ਼ਤ ਦਾ ਮਾਹੌਲ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦਾ ਵਿਆਹ ਧੂਮ-ਧਾਮ ਨਾਲ ਕੀਤਾ ਜਾਂਦਾ ਹੈ ਅਤੇ ਉੱਥੇ ਹੀ ਉਨ੍ਹਾਂ ਦੀ ਪਸੰਦ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ। ਮਾਪਿਆਂ ਵੱਲੋਂ ਜਿੱਥੇ ਚਾਈਂ-ਚਾਈਂ ਆਪਣੀਆਂ ਧੀਆਂ ਨੂੰ ਉਨ੍ਹਾਂ ਦੇ ਘਰ ਪੈਦਾ ਕੀਤੇ ਜਾਣ ਦੀ ਤਿਆਰੀ ਕੀਤੀ ਜਾਂਦੀ ਹੈ ਅਤੇ ਵਿਆਹ ਸਮਾਗਮਾਂ ਵਿੱਚ ਕਾਫ਼ੀ ਖਰਚਾ ਕੀਤਾ ਜਾਂਦਾ ਹੈ। ਉਥੇ ਹੀ ਵਿਆਹ ਅਤੇ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਵਿਆਹ-ਸ਼ਾਦੀ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਬਹੁਤ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਬਾਰੇ ਉਨ੍ਹਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਹੁਣ ਇਥੇ ਚੱਲ ਰਹੇ ਵਿਆਹ ਸਮਾਗਮ ਦੇ ਵਿਚ ਲਾੜੀ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ ਜਿਸ ਕਾਰਨ ਖੁਸ਼ੀਆਂ ਦਾ ਮਾਹੌਲ ਗ਼ਮ ਵਿਚ ਤਬਦੀਲ ਹੋ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮਥਰਾ ਦੇ ਅਧੀਨ ਆਉਣ ਵਾਲੇ ਪਿੰਡ ਮੁਬਾਰਕਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਵਿੱਚ ਖੁਸ਼ੀ ਰਾਮ ਦੀ ਬੇਟੀ ਕਾਜਲ ਦਾ ਵਿਆਹ ਸੀ ਜਿੱਥੇ ਉਸ ਲੜਕੀ ਦੀ ਬਰਾਤ ਵੀ ਆਈ ਹੋਈ ਸੀ।

ਜਿੱਥੇ ਵਿਆਹ ਸਮਾਗਮ ਨੂੰ ਲੈ ਕੇ ਸਾਰਾ ਪਰਵਾਰ ਖੁਸ਼ ਸੀ ਅਤੇ ਵਿਆਹ ਦੀਆਂ ਸਾਰੀਆਂ ਰਸਮਾਂ ਵੀ ਨਿਭਾਈਆਂ ਜਾ ਰਹੀਆਂ ਸਨ। ਉਥੇ ਹੀ ਵਿਆਹ ਦੇ ਆਉਣ ਤੋਂ ਬਾਅਦ ਜਿੱਥੇ ਬਰਾਤ ਦਾ ਸਵਾਗਤ ਕੀਤਾ ਗਿਆ ਅਤੇ ਰਾਤ ਦਾ ਖਾਣਾ ਖਾਧਾ ਗਿਆ ਜਿਸ ਤੋਂ ਬਾਅਦ ਜੈਮਾਲਾ ਦੀ ਰਸਮ ਹੋਈ, ਜਿੱਥੇ ਜੈਮਾਲਾ ਹੋਣ ਤੋਂ ਬਾਅਦ ਲੜਕੀ ਆਪਣੇ ਕਮਰੇ ਵਿੱਚ ਗਈਆਂ ਹਨ ਕਿ ਉਸ ਉਪਰ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿੱਥੇ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਸਾਰੇ ਪਰਿਵਾਰਕ ਮੈਂਬਰ ਕਮਰੇ ਵਿਚ ਭੇਜੇ ਗਏ ਤਾਂ ਵੇਖ ਕੇ ਹੈਰਾਨ ਰਹਿ ਗਏ ਕਿ ਖੂਨ ਨਾਲ ਲੱਥ ਪੱਥ ਪਈ ਹੋਈ ਸੀ।

ਜਿੱਥੇ ਤੁਰੰਤ ਡਾਕਟਰ ਨੂੰ ਬੁਲਾਇਆ ਗਿਆ ਅਤੇ ਡਾਕਟਰ ਵੱਲੋਂ ਲਾੜੀ ਨੂੰ ਮ੍ਰਿਤਕ਼ ਘੋਸ਼ਿਤ ਕਰ ਦਿੱਤਾ ਗਿਆ ਜਿਸ ਨਾਲ ਵਿਆਹ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ। ਉਥੇ ਹੀ ਇਸ ਹਾਦਸੇ ਨੂੰ ਲੈ ਕੇ ਪਿੰਡ ਵਿੱਚ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਪ੍ਰੇਮ ਸਬੰਧਾਂ ਦੇ ਚਲਦੇ ਹੋਏ ਪ੍ਰੇਮੀ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਹੋ ਸਕਦਾ ਹੈ। ਕਿਉਂਕਿ ਕਮਰੇ ਵਿਚ ਗੋਲੀਆਂ ਚਲਾਉਣ ਤੋਂ ਬਾਅਦ ਦੋਸ਼ੀ ਘਟਨਾ ਸਥਾਨ ਤੋਂ ਫਰਾਰ ਹੋ ਗਏ।



error: Content is protected !!