BREAKING NEWS
Search

ਇਥੇ ਜਹਾਜ ਨਾਲ ਵਾਪਰਿਆ ਵੱਡਾ ਹਾਦਸਾ, ਲੈਂਡਿੰਗ ਦੌਰਾਨ ਗਿਰਿਆ ਝੀਲ ਚ

ਆਈ ਤਾਜ਼ਾ ਵੱਡੀ ਖਬਰ 

ਹਰ ਇਨਸਾਨ ਵੱਲੋਂ ਜਿੱਥੇ ਆਉਣ ਜਾਣ ਵਾਸਤੇ ਅਤੇ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਵੱਖ-ਵੱਖ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਉਥੇ ਹੀ ਲੋਕਾਂ ਵੱਲੋਂ ਘੱਟ ਸਮੇਂ ਵਿੱਚ ਅਸਾਨੀ ਨਾਲ ਆਪਣੀ ਮੰਜ਼ਲ ਤੱਕ ਪਹੁੰਚਣ ਵਾਲੇ ਸਫ਼ਰ ਨੂੰ ਪਹਿਲ ਦਿੱਤੀ ਜਾਂਦੀ ਹੈ। ਜਿੱਥੇ ਲੋਕਾਂ ਵੱਲੋਂ ਵਧੇਰੇ ਹਵਾਈ ਸਫਰ ਸੁਰੱਖਿਅਤ ਮੰਨਿਆ ਜਾਂਦਾ ਹੈ ਜਿਸ ਨਾਲ ਉਹ ਆਪਣੇ ਸਫ਼ਰ ਦੀ ਦੂਰੀ ਨੂੰ ਵੀ ਕੁਝ ਹੀ ਸਮੇਂ ਵਿੱਚ ਤੈਅ ਕਰ ਲੈਂਦੇ ਹਨ। ਪਰ ਉਥੇ ਹੀ ਕਰੋਨਾ ਕਾਲ ਦੇ ਦੌਰਾਨ ਜਿੱਥੇ ਹਵਾਈ ਉਡਾਨਾਂ ਨੂੰ ਕਾਫੀ ਸਮੇਂ ਤੱਕ ਬੰਦ ਕਰ ਦਿੱਤਾ ਗਿਆ ਸੀ ਜਿਸ ਕਾਰਨ ਉਹ ਆਪਣੀ ਮੰਜ਼ਲ ਤੱਕ ਪਹੁੰਣ ਲਈ ਮੁਸ਼ਕਲਾ ਦਾ ਸਾਹਮਣਾ ਵੀ ਕਰਨਾ ਪਿਆ।

ਪਰ ਕਈ ਵਾਰ ਅਚਾਨਕ ਹੀ ਵਾਪਰਨ ਵਾਲੇ ਬਹੁਤ ਸਾਰੇ ਹਵਾਈ ਹਾਦਸੇ ਲੋਕਾਂ ਦੇ ਮਨ ਵਿੱਚ ਡਰ ਪੈਦਾ ਕਰ ਦਿੰਦੇ ਹਨ। ਹੁਣ ਇੱਥੇ ਜਹਾਜ਼ ਨਾਲ ਵੱਡਾ ਹਾਦਸਾ ਵਾਪਰਿਆ ਜਿੱਥੇ ਲੈਂਡਿੰਗ ਦੌਰਾਨ ਝੀਲ ਵਿੱਚ ਡਿੱਗ ਗਿਆ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਨਜ਼ਾਨੀਆ ਤੋਂ ਸਾਹਮਣੇ ਆਇਆ ਹੈ। ਜਿੱਥੇ ਐਤਵਾਰ ਨੂੰ ਵਿਕਟੋਰੀਆਂ ਝੀਲ ਵਿਚ ਇਕ ਹਵਾਈ ਜਹਾਜ਼ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਹਵਾਈ ਅੱਡੇ ਤੇ ਲੈਂਡਿੰਗ ਦੀ ਕੋਸ਼ਿਸ਼ ਕਰਦਿਆਂ ਹੋਇਆਂ ਇੱਕ ਜਹਾਜ਼ ਝੀਲ ਵਿੱਚ ਡਿੱਗ ਕੇ ਹਾਦਸਾਗ੍ਰਸਤ ਹੋ ਗਿਆ।

ਅਫਰੀਕਾ ਦੀ ਜਿੱਥੇ ਇਹ ਝੀਲ ਸਭ ਤੋਂ ਵੱਡੀ ਮੰਨੀ ਜਾਂਦੀ ਹੈ ਉੱਥੇ ਹੀ ਬੁਕੋਬਾ ਹਵਾਈ ਅੱਡੇ ਤੇ ਐਤਵਾਰ ਨੂੰ ਵਾਪਰਿਆ ਹੈ। ਜਿੱਥੇ ਇਹ ਜਹਾਜ਼ ਹਵਾਈ ਅੱਡੇ ਤੋਂ ਲਗਭਗ ਸੌ ਮੀਟਰ ਦੀ ਦੂਰੀ ਤੇ ਹਾਦਸਾਗ੍ਰਸਤ ਹੋਇਆ ਅਤੇ ਪਾਣੀ ਵਿੱਚ ਡਿੱਗ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਸੁਰੱਖਿਅਤ ਟੀਮਾਂ ਨੂੰ ਲੋਕਾਂ ਨੂੰ ਬਚਾਉਣ ਵਾਸਤੇ ਤੈਨਾਤ ਕਰ ਦਿੱਤਾ ਗਿਆ ਜਿਨਾਂ ਵੱਲੋਂ ਸਖਤ ਮਿਹਨਤ ਕਰ ਕੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ ਹੈ। ਜਿਸ ਵਾਸਤੇ ਹਰ ਸੰਭਵ ਯਤਨ ਕੀਤਾ ਗਿਆ ਹੈ ਦੱਸਿਆ ਗਿਆ ਹੈ ਕਿ ਇਸ ਉਡਾਨ ਵਿੱਚ 49 ਲੋਕ ਮੌਜੂਦ ਦੱਸੇ ਜਾ ਰਹੇ ਹਨ। ਜਿਥੇ 15 ਲੋਕਾਂ ਨੂੰ ਬਚਾਇਆ ਗਿਆ ਹੈ ਉੱਥੇ ਹੀ ਮ੍ਰਿਤਕਾਂ ਦੀ ਜਾਣਕਾਰੀ ਅਜੇ ਤੱਕ ਜਨਤਕ ਨਹੀਂ ਕੀਤੀ ਗਈ।



error: Content is protected !!