BREAKING NEWS
Search

ਇਥੇ ਜਾਲਮਾਂ ਦੁਆਰਾ ਕੀਤੇ ਹਮਲੇ ਚ ਹੋਈ 200 ਤੋਂ ਵੱਧ ਲੋਕਾਂ ਦੀ ਮੌਤ, ਲੱਗੇ ਲਾਸ਼ਾਂ ਦੇ ਢੇਰ

ਆਈ ਤਾਜ਼ਾ ਵੱਡੀ ਖਬਰ 

ਇਸ ਦੁਨੀਆਂ ਦੇ ਵਿਚ ਜਿੱਥੇ ਭਿਆਨਕ ਕਰੋਨਾ ਨੇ ਭਾਰੀ ਤਬਾਹੀ ਮਚਾਈ ਹੈ ਅਤੇ ਵੱਖ ਵੱਖ ਦੇਸ਼ਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਚਲੇ ਗਈ ਹੈ। ਉਥੇ ਹੀ ਵੱਖ ਵੱਖ ਦੇਸ਼ਾਂ ਵਿੱਚ ਕੁਦਰਤੀ ਆਫਤਾਂ ਨੇ ਵੀ ਭਾਰੀ ਕਹਿਰ ਮਚਾਇਆ ਹੈ ਜਿੱਥੇ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਇਸ ਤੋਂ ਇਲਾਵਾ ਦੁਨੀਆ ਦੇ ਵੱਖ-ਵੱਖ ਦੇਸ਼ਾਂ ਦੇ ਵਿਚ ਜਿੱਥੇ ਦਹਿਸ਼ਤਗਰਦਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਸਮਾਜ ਵਿਚ ਡਰ ਨੂੰ ਫੈਲਾਇਆ ਜਾ ਸਕੇ ਅਤੇ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇਥੇ ਜਾਲਮਾਂ ਵੱਲੋਂ ਕੀਤੇ ਗਏ ਹਮਲੇ ਵਿੱਚ 200 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ ਜਿਥੇ ਲਾਸ਼ਾਂ ਦੇ ਢੇਰ ਲੱਗ ਗਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਇਥੋਪੀਆ ਦੇ ਖੇਤਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਬਾਗੀ ਸਮੂਹ ਵੱਲੋਂ ਅਮਰਾਹਾ ਸਮੂਹ ਦੇ ਉਪਰ ਭਿਆਨਕ ਹਮਲਾ ਕੀਤਾ ਗਿਆ ਹੈ।

ਇਸ ਹਮਲੇ ਵਿੱਚ ਜਿੱਥੇ 200 ਤੋਂ ਵਧੇਰੇ ਲੋਕਾਂ ਦੀ ਮੌਤ ਹੋਈ ਹੈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇਕ ਵਿਅਕਤੀ ਅਬਦੁਲ ਸਾਇਦ ਤਾਹਿਰ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਇਸ ਵਿਅਕਤੀ ਵੱਲੋਂ 230 ਲਾਸ਼ਾਂ ਦੀ ਗਿਣਤੀ ਕੀਤੀ ਗਈ ਹੈ ਉਥੇ ਹੀ ਉਨ੍ਹਾਂ ਵੱਲੋਂ ਇਸ ਤੋਂ ਵੱਡਾ ਹਮਲਾ ਵੀ ਆਪਣੀ ਜ਼ਿੰਦਗੀ ਦੇ ਦੌਰਾਨ ਨਹੀਂ ਦੇਖਿਆ ਗਿਆ।

ਉਨ੍ਹਾਂ ਦੱਸਿਆ ਕਿ ਜਿੱਥੇ ਉਨ੍ਹਾਂ ਵੱਲੋਂ ਲਾਸ਼ਾਂ ਨੂੰ ਇਕੱਤਰ ਕਰਕੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਉੱਥੇ ਪੁਲਿਸ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਉਥੇ ਹੀ ਪੁਲਸ ਦੇ ਜਾਣ ਤੋਂ ਬਾਅਦ ਉਨ੍ਹਾਂ ਬਾਗੀ ਸਮੂਹਾਂ ਵੱਲੋਂ ਫਿਰ ਤੋਂ ਹਮਲਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਇਹ ਲੋਕਾਂ ਵੱਲੋਂ ਇਸ ਤਰ੍ਹਾਂ ਹਮਲੇ ਕੀਤੇ ਜਾਂਦੇ ਰਹਿੰਦੇ ਹਨ ਜਿਸ ਨਾਲ ਭਾਰੀ ਜਾਨੀ ਮਾਲੀ ਨੁਕਸਾਨ ਹੁੰਦਾ ਹੈ।



error: Content is protected !!