BREAKING NEWS
Search

ਇਥੇ ਪਟਾਕੇ ਚਲਾਉਣ ਵਾਲੇ ਜਾਵੋ ਸਾਵਧਾਨ: ਲਗੇਗਾ ਏਨਾ ਜੁਰਮਾਨਾ ਹੋਵੇਗੀ 6 ਮਹੀਨੇ ਦੀ ਕੈਦ

ਆਈ ਤਾਜ਼ਾ ਵੱਡੀ ਖਬਰ 

ਦਿਵਾਲੀ ਤੇ ਹੋਰ ਤਿਓਹਾਰਾਂ ਦੇ ਮੌਕੇ ਤੇ ਲੋਕਾਂ ਵੱਲੋਂ ਜਿੱਥੇ ਪਟਾਕਿਆਂ ਦਾ ਉਪਯੋਗ ਕੀਤਾ ਜਾ ਰਿਹਾ ਹੈ ਉਥੇ ਹੀ ਵਾਤਾਵਰਣ ਦੇ ਗੰਧਲੇ ਹੋਣ ਕਾਰਨ ਗੰਭੀਰ ਸਮੱਸਿਆਵਾਂ ਹੋ ਰਹੀਆਂ ਹਨ। ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਕਿਉਂਕਿ ਦਿੱਲੀ ਵਿਚ ਪਿਛਲੇ ਦੋ ਸਾਲਾਂ ਤੋਂ ਸਰਕਾਰ ਵੱਲੋਂ ਬਹੁਤ ਸਾਰੇ ਸਖਤ ਨਿਯਮ ਲਾਗੂ ਕੀਤੇ ਗਏ ਹਨ। ਹੁਣ ਇਥੇ ਪਟਾਕੇ ਚਲਾਉਣ ਵਾਲੇ ਹੋ ਜਾਵੋ ਸਾਵਧਾਨ, ਲਗੇਗਾ ਏਨਾ ਜੁਰਮਾਨਾ ਹੋਵੇਗੀ 6 ਮਹੀਨੇ ਦੀ ਕੈਦ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਰਾਜਧਾਨੀ ਦਿੱਲੀ ਵਿਚ ਪ੍ਰਦੂਸ਼ਣ ਨੂੰ ਰੋਕਣ ਵਾਸਤੇ ਜਿੱਥੇ ਦਿੱਲੀ ਸਰਕਾਰ ਵੱਲੋਂ ਕਈ ਸਖਤ ਕਦਮ ਚੁੱਕੇ ਜਾ ਰਹੇ ਹਨ ਉਥੇ ਇਸ ਮੌਕੇ ਲੋਕਾਂ ਦੀ ਸੁਰੱਖਿਆ ਵਾਸਤੇ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਉਨ੍ਹਾਂ ਨੂੰ ਕਈ ਤਰਾਂ ਦੀਆਂ ਗੰਭੀਰ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ,ਜਿੱਥੇ ਹੁਣ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਅਲਰਟ ਹੋ ਗਈ ਹੈ ਅਤੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ ਕਿ ਨਵੇਂ ਲਾਗੂ ਕੀਤੇ ਜਾ ਰਹੇ ਨਿਯਮਾਂ ਦੇ ਅਨੁਸਾਰ ਪਟਾਕੇ ਖ਼ਰੀਦਣ ਤੇ ਜਲਾਉਣ ਤੇ ਜ਼ੁਰਮਾਨਾ ਲਗਾਇਆ ਜਾਵੇਗਾ।

ਉਥੇ ਹੀ ਲਾਗੂ ਕੀਤੇ ਗਏ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋਸ਼ੀਆਂ ਨੂੰ 6 ਮਹੀਨੇ ਦੀ ਕੈਦ ਸਜ਼ਾ ਦੀ ਸੁਣਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਦੋ ਸੌ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਇਸ ਲਈ ਦਿੱਲੀ ਸਰਕਾਰ ਵੱਲੋਂ ਪਟਾਖ਼ੇ ਵੇਚਣ ਸਟੋਰ ਕਰਨ ਅਤੇ ਬਣਾਉਣ ਵਾਲਿਆਂ ਉਪਰ ਵੀ ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਲਾਗੂ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਜਾਵੇਗੀ। ਇਸ ਸਭ ਉੱਪਰ ਪਾਬੰਦੀ ਲਗਾਈ ਜਾਵੇ ਅਤੇ ਨਿਗਰਾਨੀ ਰੱਖਣ ਵਾਸਤੇ ਜਿਥੇ ਹੁਣ ਦਿੱਲੀ ਵਿੱਚ 408 ਪਾਰਟੀਆਂ ਦਾ ਗਠਨ ਕੀਤਾ ਗਿਆ ਹੈ।

ਉਥੇ ਹੀ ਦਿੱਲੀ ਪੁਲਿਸ ਨੇ ਸਹਾਇਕ ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ 210 ਟੀਮਾਂ ਬਣਾਈਆਂ ਹਨ। ਇਸ ਤਰਹ ਰਾਜਧਾਨੀ ਦਿੱਲੀ ਦੇ ਵਿੱਚ ਪਟਾਕਿਆਂ ਦੀ ਵਰਤੋਂ, ਵਿਕਰੀ ਅਤੇ ਖਰੀਦ ਉਪਰ 1 ਜਨਵਰੀ ਤੱਕ ਪੂਰਨ ਰੂਪ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ ਜਿੱਥੇ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਵੱਲੋਂ ਵੀ 33 ਟੀਮਾਂ ਅਤੇ ਮਾਲ ਵਿਭਾਗ ਵੱਲੋਂ 165 ਟੀਮਾਂ ਦਾ ਗਠਨ ਕੀਤਾ ਹੈ।



error: Content is protected !!