ਆਈ ਤਾਜਾ ਵੱਡੀ ਖਬਰ
ਸਰਕਾਰ ਵਲੋ ਹੁਣ ਵਿਦਿਅਕ ਅਦਾਰਿਆਂ ਦੇ ਵਿੱਚ ਬਹੁਤ ਸਾਰੀਆਂ ਸਕੀਮਾਂ ਲਾਗੂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦਾ ਵਿਦਿਆਰਥੀਆਂ ਨੂੰ ਭਰਪੂਰ ਫਾਇਦਾ ਹੋ ਸਕੇ। ਉਥੇ ਹੀ ਸਕੂਲਾਂ ਦੇ ਨਵੀਨੀਕਰਨ ਵਾਸਤੇ ਵੀ ਸਰਕਾਰਾਂ ਵੱਲੋਂ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਅਤੇ ਅਧਿਆਪਕਾਂ ਨੂੰ ਵੀ ਬੱਚਿਆਂ ਦੀ ਪੜ੍ਹਾਈ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਅੱਜ ਦੇ ਦੌਰ ਵਿਚ ਜਿੱਥੇ ਬਹੁਤ ਸਾਰੇ ਸਕੂਲਾਂ ਨੂੰ ਸਰਕਾਰਾਂ ਵੱਲੋਂ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਥੇ ਹੀ ਬੱਚਿਆਂ ਨੂੰ ਦਰਪੇਸ਼ ਆਉਣ ਵਾਲੀ ਬੇਤਰਤੀਬੀ ਨੂੰ ਦੇਖਦੇ ਹੋਏ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਵੀ ਲਾਗੂ ਕੀਤੇ ਜਾਂਦੇ ਹਨ। ਜਿਸ ਸਦਕਾ ਬੱਚਿਆਂ ਨੂੰ ਗਲਤ ਰਸਤੇ ਪੈ ਜਾਣ ਤੋਂ ਰੋਕਿਆ ਜਾ ਸਕੇ।
ਹੁਣ ਉੱਥੇ ਪੇਪਰਾਂ ਵਿੱਚ ਨਕਲ ਕਰਨ ਵਾਲਿਆਂ ਨੂੰ ਸਾਵਧਾਨ ਰਹਿਣਾ ਪਵੇਗਾ ਕਿਉਕਿ ਹੁਣ ਉਮਰ ਕੈਦ ਅਤੇ 10 ਕਰੋੜ ਰੁਪਏ ਦਾ ਜੁਰਮਾਨਾ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਉੱਤਰਾਖੰਡ ਤੋਂ ਸਾਹਮਣੇ ਆਈ ਹੈ। ਜਿੱਥੇ ਭਰਤੀ ਪ੍ਰੀਖਿਆਵਾਂ ਦੇ ਨਕਲ ਨੂੰ ਰੋਕਣ ਅਤੇ ਗਲਤ ਤਰੀਕਿਆਂ ਦਾ ਇਸਤੇਮਾਲ ਰੋਕਣ ਵਾਸਤੇ ਹੋਣ ਕੁਝ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਥੇ ਰਾਜ ਦੇ ਰਾਜਪਾਲ ਲੈਫਟੀਨੈੱਟ ਜਨਰਲ ਗੁਰਮੀਤ ਸਿੰਘ ਵੱਲੋਂ ਆਰਡੀਨੈਸ ਨੂੰ ਮਨਜ਼ੂਰੀ ਦਿੱਤੀ ਗਈ ਹੈ ਜੋ ਬਣਾਏ ਗਏ ਇਸ ਕਾਨੂੰਨ ਦੇ ਤਹਿਤ ਗਲਤ ਤਰੀਕਿਆਂ ਦੇ ਇਸਤੇਮਾਲ ਨੂੰ ਹੋਣ ਤੋਂ ਰੋਕੇਗਾ।
ਅਗਰ ਕੋਈ ਵੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾ ਸਕਦੀ ਹੈ ਅਤੇ ਉਹਨਾਂ ਨੂੰ 10 ਕਰੋੜ ਰੁਪਏ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਦੱਸਿਆ ਗਿਆ ਹੈ ਕਿ ਇਸ ਕਾਨੂੰਨ ਦੇ ਬਣ ਜਾਣ ਤੋਂ ਬਾਅਦ ਜਿਥੇ ਹੁਣ ਉਤਰਾਖੰਡ ਦੇ ਵਿੱਚ ਭਰਤੀ ਪਰੀਖਿਆਵਾਂ ਦੇ ਦੌਰਾਨ ਪ੍ਰਸ਼ਨ ਪੱਤਰ ਛਪਣ ਤੋਂ ਲੈ ਕੇ ਨਤੀਜੇ ਪ੍ਰਕਾਸ਼ਿਤ ਹੋਣ ਤੱਕ ਅਗਰ ਕਿਸੇ ਵੱਲੋਂ ਵੀ ਅਨੁਚਿਤ ਤਰੀਕਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਤਾਂ ਉਹਨਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਹੋਇਆ ਇਹ ਸਜ਼ਾ ਦਿੱਤੀ ਜਾਵੇਗੀ।
ਇਸ ਵਾਸਤੇ ਜਿਥੇ ਨਕਲ ਵਿਰੋਧੀ ਏਕਨੂਰ ਸਰਕਾਰ ਵੱਲੋਂ ਬਣਾ ਦਿੱਤਾ ਗਿਆ ਹੈ ਉਥੇ ਹੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਹੁਤ ਸਾਰੇ ਨੌਜਵਾਨਾਂ ਵੱਲੋਂ ਇਸ ਲਈ ਸੜਕਾਂ ਤੇ ਉਤਰ ਕੇ ਪ੍ਰਦਰਸ਼ਨ ਕੀਤਾ ਗਿਆ ਸੀ ਕਿਉਂਕਿ ਕੁਝ ਭਰਤੀ ਪਰੀਖਿਆਵਾਂ ਦੇ ਦੌਰਾਨ ਪੇਪਰ ਲੀਕ ਹੋਣ ਦੇ ਮਾਮਲੇ ਸਾਹਮਣੇ ਆਏ ਸਨ।
ਤਾਜਾ ਜਾਣਕਾਰੀ