BREAKING NEWS
Search

ਇਥੇ ਵਾਪਰਿਆ ਭਿਆਨਕ ਰੇਲ ਹਾਦਸਾ ਲਗੇ ਲਾਸ਼ਾਂ ਦੇ ਢੇਰ – ਦੁਨੀਆਂ ਤੇ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿਚ ਜਿਥੇ ਕਰੋਨਾ ਕੇਸਾਂ ਦੀ ਅਗਲੀ ਲਹਿਰ ਕਾਰਨ ਫਿਰ ਤੋਂ ਹਾਹਾਕਾਰ ਮਚੀ ਹੋਈ ਹੈ ਉਥੇ ਹੀ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਆਵਾਜਾਈ ਦੇ ਜੇਕਰ ਸਭ ਤੋਂ ਆਰਾਮਦਾਇਕ ਅਤੇ ਮਨੋਰੰਜਨ ਭਰਪੂਰ ਸਫ਼ਰ ਦੀ ਗੱਲ ਕੀਤੀ ਜਾਵੇ ਤਾਂ ਲੋਕਾਂ ਵੱਲੋਂ ਸੜਕੀ ਮਾਰਗ ਨੂੰ ਪਹਿਲ ਦਿੱਤੀ ਜਾਂਦੀ ਹੈ। ਪਰ ਲੋਕਾਂ ਵੱਲੋਂ ਯਾਤਰਾਂ ਵਾਸਤੇ ਆਵਾਜਾਈ ਦੇ ਕਈ ਹੋਰ ਮਾਧਿਅਮਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਨ੍ਹਾਂ ਰਾਹੀਂ ਲੋਕ ਇਕ ਥਾਂ ਤੋਂ ਦੂਜੀ ਥਾਂ ਦਾ ਆਪਣਾ ਸਫ਼ਰ ਚੰਦ ਮਿੰਟਾਂ ਵਿੱਚ ਮੁਕਾ ਲੈਂਦੇ ਹਨ। ਜੇਕਰ ਅਸੀਂ ਆਵਾਜਾਈ ਦੇ ਸਭ ਤੋਂ ਸੁਰੱਖਿਅਤ ਸਫ਼ਰ ਦੀ ਗੱਲ ਕਰੀਏ ਤਾਂ ਇਹ ਸਫ਼ਰ ਰੇਲ ਗੱਡੀ ਰਾਹੀਂ ਤੈਅ ਕੀਤਾ ਗਿਆ ਮੰਨਿਆ ਜਾਂਦਾ ਹੈ।

ਕਿਉਂਕਿ ਰੇਲ ਗੱਡੀਆਂ ਨੂੰ ਪਹਿਲਾਂ ਤੋਂ ਤੈਅ ਕੀਤੀ ਗਈ ਸਮਾਂ ਸਾਰਨੀ ਅਨੁਸਾਰ ਚਲਾਇਆ ਜਾਂਦਾ ਹੈ ਜਿਸ ਕਾਰਨ ਹਾਦਸਾ ਵਾਪਰਨ ਦੀ ਸੰਭਾਵਨਾ ਜ਼ੀਰੋ ਮਾਤਰ ਰਹਿ ਜਾਂਦੀ ਹੈ। ਪਰ ਫਿਰ ਵੀ ਕਦੇ ਨਾ ਕਦੇ ਕਿਸੇ ਅਣਗਹਿਲੀ ਦੇ ਕਾਰਨ ਰੇਲ ਹਾਦਸਾ ਵਾਪਰ ਜਾਂਦਾ ਹੈ। ਹੁਣ ਇੱਥੇ ਭਿਆਨਕ ਰੇਲ ਹਾਦਸਾ ਵਾਪਰਿਆ ਹੈ, ਜਿਸ ਕਾਰਨ ਲਾਸ਼ਾਂ ਦੇ ਢੇਰ ਲੱਗ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੈਕਸੀਕੋ ਸਿਟੀ ਤੋਂ ਸਾਹਮਣੇ ਆਈ ਹੈ। ਜਿੱਥੇ ਭਿਆਨਕ ਰੇਲ ਹਾਦਸੇ ਕਾਰਨ ਕਈ ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਿਟੀ ਮੈਟਰੋ ਦੇ ਵਧੇ ਹੋਏ ਸੈਕਸ਼ਨ ਦੇ ਢਹਿ ਜਾਣ ਕਾਰਨ ਸਬਵੇਅ ਭੀੜ ਵਾਲੇ ਬੋਲੀਵੀਆਰਡ ਉੱਤੇ ਜਾ ਉੱਪਰ ਜਾ ਡਿੱਗੀ।

ਇਹ ਕਰਕਾਫੀ ਘੰਟਿਆਂ ਤੱਕ ਲਟਕਦੀ ਰਹੀ ਜਿਸ ਕਾਰਨ ਲੋਕਾਂ ਨੂੰ ਬਚਾਉਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਇਸ ਘਟਨਾ ਵਿੱਚ ਜਿਥੇ 23 ਵਿਅਕਤੀਆਂ ਦੀ ਮੌਤ ਹੋਈ ਹੈ ਉਥੇ ਹੀ 79 ਦੇ ਕਰੀਬ ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜੋ ਜ਼ੇਰੇ ਇਲਾਜ ਹਨ। ਬਚਾਅ ਕਾਰਜਾਂ ਵਿੱਚ ਸੁਰੱਖਿਆ ਕਰਮਚਾਰੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਸ ਕਾਰਜ ਨੂੰ ਮੰਗਲਵਾਰ ਸਵੇਰੇ ਮੁਲਤਵੀ ਕਰ ਦਿੱਤਾ ਗਿਆ ਸੀ ਜਿਸ ਨੂੰ ਫਿਰ ਕਰੇਨ ਦੀ ਮਦਦ ਨਾਲ ਪੂਰਾ ਕੀਤਾ ਗਿਆ।

ਇਸ ਘਟਨਾ ਵਿੱਚ ਜਾਂਚ ਲਈ ਅੰਤਰਰਾਸ਼ਟਰੀ ਮਾਹਿਰਾਂ ਨੂੰ ਸੱਦਿਆ ਗਿਆ ਹੈ। ਮਰਨ ਵਾਲਿਆਂ ਵਿੱਚ ਲਈ ਬੱਚੇ ਵੀ ਸ਼ਾਮਲ ਹਨ। ਉਥੇ ਹੀ ਹਾਦਸਾਗ੍ਰਸਤ ਹੋਈ ਮੈਟਰੋ ਲਾਈਨ ਨੂੰ ਕੁਝ ਸਮੇਂ ਲਈ ਬੰਦ ਕੀਤਾ ਗਿਆ ਹੈ। ਇਸ ਹਾਦਸੇ ਵਿਚ ਮਰਨ ਵਾਲੇ ਲੋਕਾਂ ਦੀ ਮੌਤ ਦੇ ਸੋਗ ਵਜੋਂ ਰਾਸ਼ਟਰੀ ਝੰਡੇ ਨੂੰ ਝੁਕਾਇਆ ਗਿਆ ਹੈ।



error: Content is protected !!